ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਰੂਰਤਮੰਦਾਂ ਤੱਕ ਰਾਸ਼ਨ ਪਹੁਚਾਉਣ ਲਈ ਤਿਆਰ ਕਰਵਾਈ ਜਾ ਰਹੀ ਫੂਡ ਪੈਕਿੰਗ, 8000 ਪੈਕਿੰਗ ਕੀਤੀ ਜਾ ਚੁੱਕੀ ਹੈ ਤਿਆਰ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਰੂਰਤਮੰਦਾਂ ਤੱਕ ਰਾਸ਼ਨ ਪਹੁਚਾਉਣ ਲਈ ਤਿਆਰ ਕਰਵਾਈ ਜਾ ਰਹੀ ਫੂਡ ਪੈਕਿੰਗ, 8000 ਪੈਕਿੰਗ ਕੀਤੀ ਜਾ ਚੁੱਕੀ ਹੈ ਤਿਆਰ
ਫਿਰੋਜ਼ਪੁਰ 29 ਮਾਰਚ ( ) ਡਿਪਟੀ ਕਮਿਸ਼ਨਰ ਸ੍ਰ: ਕੁਲਵੰਤ ਸਿੰਘ ਨੇ ਦੱਸਿਆ ਕਿ ਕਰਫਿਊ ਦੌਰਾਨ ਜਰੂਰਮਮੰਦਾਂ, ਗਰੀਬਾਂ, ਦਿਹਾੜੀਦਾਰਾਂ ਨੂੰ ਰਾਸ਼ਨ ਮੁਹੱਈਆ ਕਰਵਾਉਣ ਲਈ ਜ਼ਿਲ੍ਰਾ ਪ੍ਰਸ਼ਾਸਨ ਵੱਲੋਂ ਰੋਜਾਨਾ ਵਰਤੋਂ ਵਾਲੇ ਰਾਸ਼ਨ, ਵਸਤੂਆਂ ਦੀ ਪੈਕਿੰਗ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਪੈਕਿੰਗ ਵਿਚ ਆਟਾ, ਦਾਲ, ਨਮਕ, ਹਲਦੀ, ਖੰਡ ਤੇ ਹੋਰ ਰੋਜਾਨਾ ਵਰਤਿਆ ਜਾਣ ਵਾਲਾ ਸਮਾਨ ਪੈਕ ਕੀਤਾ ਜਾ ਰਿਹਾ ਹੈ। ਇਹ ਪੈਕਿੰਗ ਜਰੂਰਤਮੰਦਾ ਲੋਕਾਂ ਵਿਚ ਵੰਡਿਆਂ ਜਾਵੇਗਾ ਤਾਂ ਜੋ ਕਿਸੇ ਨੂੰ ਖਾਣ-ਪੀਣ ਦੇ ਸਮਾਨ ਦੀ ਕੋਈ ਕਮੀ ਨਾ ਆਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਰਕਫੈੱਡ ਦਫਤਰ ਵਿਖੇ 8000 ਦੇ ਕਰੀਬ ਫੂਡ ਪੈਕਟ ਤਿਆਰ ਕੀਤੇ ਗਏ ਹਨ ਅਤੇ ਇਹ ਜਰੂਰਤਮੰਦਾ ਵਿਚ ਵਿਤਰਿਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਨਾਲ ਸ਼ਹਿਰ ਦੀਆਂ ਕਈ ਸਮਾਜਸੇਵੀ ਸੰਸਥਾਵਾਂ ਵੱਲੋਂ ਵੀ ਜਰੂਰਤਮੰਦ ਲੋਕਾਂ ਤੱਕ ਰਾਸ਼ਨ ਪਹੁੰਚਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਨੂੰ ਵੀ ਰਾਸ਼ਨ ਨੂੰ ਲੈ ਕੇ ਚਿੰਤਾ ਕਰਨ ਦੀ ਲੋੜ ਨਹੀਂ ਹੈ ਕਿਊਂਕਿ ਸਰਕਾਰ ਵੱਲੋਂ ਲਗਾਤਾਰ ਇਸ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਬਚਾਅ ਨੂੰ ਲੈ ਕੇ ਲੋਕ ਆਪਣੇ ਘਰਾਂ ਵਿਚ ਹੀ ਬਣੇ ਰਹਿਣ ਅਤੇ ਉਨ੍ਹਾਂ ਨੂੰ ਘਰਾਂ ਵਿਚ ਹੀ ਸਾਰਾ ਜ਼ਰੂਰੀ ਖਾਣ-ਪੀਣ ਦਾ ਸਮਾਨ ਮੁਹੱਈਆ ਕਰਵਾਇਆ ਜਾਵੇਗਾ।