News

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਫ਼ਿਰੋਜ਼ਪੁਰ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਘੁਬਾਈ ਅਤੇ ਭੰਗਾਲੀ ਦੇ ਕੁੱਲ 67 ਪ੍ਰਾਰਥੀਆਂ ਦੀ ਗਰੁੱਪ ਗਾਇਡੈਂਸ ਕੀਤੀ

ਫ਼ਿਰੋਜ਼ਪੁਰ 29 ਨਵੰਬਰ 2019
ਡਿਪਟੀ ਕਮਿਸ਼ਨਰ ਸ਼੍ਰੀ ਚੰਦਰ ਗੈਂਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਫ਼ਿਰੋਜ਼ਪੁਰ  ਦੇ ਅਧਿਕਾਰੀਆਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਭੰਗਾਲੀ  ਦੇ ਬਾਰ੍ਹਵੀਂ ਦੇ ਕੁੱਲ 67 ਪ੍ਰਾਰਥੀਆਂ ਦੀ ਗਰੁੱਪ ਗਾਇਡੈਂਸ ਕੀਤੀ ਅਤੇ ਕਿੱਤਾ ਅਗਵਾਈ ਲਈ ਪ੍ਰੇਰਿਤ ਕੀਤਾ ਗਿਆ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਅਸ਼ੋਕ ਜਿੰਦਲ ਅਤੇ ਪਲੇਸਮੈਂਟ ਅਫ਼ਸਰ ਗੁਰਜੰਟ ਸਿੰਘ ਵੱਲੋਂ  ਮੌਕੇ ਤੇ ਪਹੁੰਚ ਕੇ ਵਿਦਿਆਰਥੀਆਂ ਨਾਲ ਰਾਬਤਾ-ਕਾਇਮ ਕੀਤਾ ਗਿਆ। ਉਨ੍ਹਾਂ ਵੱਲੋਂ ਵਿਦਿਆਰਥੀਆਂ ਦੀ ਦਿਲਚਸਪੀ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸਹੀ ਕਿੱਤਾ ਚੁਣਨ ਸਬੰਧੀ ਮਾਰਗ ਦਿਖਾਇਆ ਗਿਆ ਅਤੇ ਨਾਲ ਹੀ ਉਨ੍ਹਾਂ ਬੱਚਿਆਂ ਨੂੰ ਬਿਉਰੋ ਦੀਆਂ ਸੇਵਾਵਾਂ ਦਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਦਿਆਰਥੀ ਨੂੰ ਅਗਲੇਰੀ ਸਿੱਖਿਆ ਬਾਰੇ ਕੋਈ ਵੀ ਜਾਣਕਾਰੀ ਚਾਹੀਦੀ ਹੋਵੇ ਤਾਂ ਉਹ ਬੇ ਝਿਜਕ ਹੋ ਕੇ ਰੋਜ਼ਗਾਰ ਦਫ਼ਤਰ ਵਿਚ ਪਹੁੰਚਣ ਅਤੇ ਆਪਣੇ ਗਿਆਨ ਵਿਚ ਵਾਧਾ ਕਰਨ।
ਇਸ ਮੌਕੇ  ਸਬੰਧਿਤ ਵਿੱਦਿਅਕ ਅਦਾਰਿਆਂ ਦੇ ਅਧਿਆਪਕ ਹਾਜ਼ਰ ਸਨ।

Related Articles

Back to top button
Close