Ferozepur News

  ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ – ਧੀਮਾਨ

ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਛਾਂ, ਰੋਸ਼ਨੀ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ

  ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ - ਧੀਮਾਨ

ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ – ਧੀਮਾਨ

  • ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਛਾਂ, ਰੋਸ਼ਨੀ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ
  • ਖਰੀਦ ਕੇਂਦਰਾਂ ਵਿਚ ਕਿਸਾਨਾਂ, ਲੇਬਰ, ਆੜਤੀਆ ਕਿਸੇ ਨੂੰ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ
  • ਜ਼ਿਲ੍ਹੇ ਵਿਚ ਕਣਕ ਦੀ ਖਰੀਦ ਲਈ 127 ਖਰੀਦ ਕੇਂਦਰ ਸਥਾਪਿਤ, ਕਿਸਾਨਾਂ ਨੂੰ ਮਿੱਥੇ ਸਮੇਂ ਵਿੱਚ ਹੋਵੇਗੀ ਅਦਾਇਗੀ

ਫਿਰੋਜ਼ਪੁਰ 11 ਅਪ੍ਰੈਲ ( ) ਫਿਰੋਜ਼ਪੁਰ ਜ਼ਿਲ੍ਹੇ ਵਿਚ ਕਣਕ ਦੀ ਖਰੀਦ ਲਈ ਮੰਡੀ ਬੋਰਡ, ਮਾਰਕੀਟ ਕਮੇਟੀਆਂ ਅਤੇ ਖਰੀਦ ਏਜੰਸੀਆਂ ਵੱਲੋਂ ਸਾਰੇ ਪ੍ਰਬੰਧ ਮਕੰਮਲ ਕਰ ਲਏ ਗਏ ਹਨ ਤਾਂ ਜੋ ਕਣਕ ਦੇ ਚਾਲੂ ਖਰੀਦ ਸੀਜ਼ਨ ਦੌਰਾਨ ਕਿਸਾਨਾਂ, ਲੇਬਰ ਅਤੇ ਆੜਤੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਵੀ ਦਿੱਕਤ ਨਾ ਆਵੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕਣਕ ਦੇ ਖਰੀਦ ਪ੍ਰਬੰਧਾਂ ਦੀ ਮੰਡੀ ਬੋਰਡ, ਖੁਰਾਕ ਅਤੇ ਸਿਵਲ ਸਪਲਾਈ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕਰਨ ਮੌਕੇ ਦਿੱਤੀ।

ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕਣਕ ਦੀ ਖਰੀਦ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਚਲਾਉਣ ਲਈ 127 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਇਸ ਤੋਂ ਇਲਾਵਾ 32 ਆਰਜੀ ਖਰੀਦ ਕੇਂਦਰਾਂ ਦੀ ਪ੍ਰਵਾਨਗੀ ਲਈ ਵੀ ਸਰਕਾਰ ਨੂੰ ਲਿਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਮਾਰਕੀਟ ਕਮੇਟੀਆਂ ਵੱਲੋਂ ਆਪਣੇ ਅਧੀਨ ਆਉਂਦੀਆਂ ਮੰਡੀਆਂ ਵਿਚ ਸਫਾਈ, ਪੀਣ ਵਾਲੇ ਪਾਣੀ, ਛਾਂ ਅਤੇ ਰੋਸ਼ਨੀ ਆਦਿ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸੀਜ਼ਨ ਦੌਰਾਨ ਕਿਸਾਨਾਂ, ਆੜਤੀਆਂ ਅਤੇ ਲੇਬਰ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਨੂੰ ਆਦੇਸ਼ ਹਨ ਕਿ ਕਣਕ ਦੀ ਢੋਆ-ਢੁਆਈ ਲਈ ਠੇਕੇਦਾਰਾਂ ਵੱਲੋਂ ਵਰਤੇ ਜਾਣ ਵਾਲੇ ਸਾਰੇ ਵਾਹਨਾਂ ਤੇ ਜੀਪੀਐਸ ਸਿਸਟਮ ਲਾਜਮੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਵੱਲੋਂ ਅਲਾਟ ਮੰਡੀਆਂ ਵਿਚ ਆਪਣੇ-ਆਪਣੇ ਸਟਾਫ ਦੀ ਨਿਯੁਕਤੀ ਕੀਤੀ ਗਈ ਹੈ। ਇਸ ਤੋਂ ਇਲਾਵਾ ਖਰੀਦ ਪ੍ਰਬੰਧਾਂ ਤੇ ਲਗਾਤਾਰ ਨਜ਼ਰ ਰੱਖਣ ਲਈ ਮੰਡੀਆਂ ਵਿੱਚ ਨੋਡਲ ਅਫਸਰ ਵੀ ਲਗਾਏ ਗਏ ਹਨ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਫਸਲ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫਸਲ ਵੇਚਣ ਵਿੱਚ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਣਕ ਦੀ ਕਟਾਈ ਸਵੇਰੇ 06.00 ਵਜੇ ਤੋਂ ਸ਼ਾਮ 07.00 ਵਜੇ ਤੱਕ ਹੀ ਕਰਨ ਤਾਂ ਜੋ ਕਣਕ ਵਿੱਚ ਨਮੀ ਦੀ ਮਾਤਰਾ ਵੱਧ ਨਾ ਹੋਵੇ। ਉਨ੍ਹਾਂ ਦੱਸਿਆ ਕਿ ਕਣਕ ਦੀ ਖਰੀਦ ਬਿਨ ਨਾਗਾ ਹੋਵੇਗੀ ਅਤੇ ਕਿਸਾਨਾਂ ਨੂੰ ਮਿੱਥੇ ਸਮੇਂ ਵਿੱਚ ਅਦਾਇਗੀ ਕੀਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਹਿਮਾਂਸ਼ੂ ਕੁੱਕੜ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Check Also
Close
Back to top button