ਜ਼ਿਲ੍ਹੇ ਵਿੱਚ ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਕੋਵਿਡ ਨੇਮਾਂ ਦੀ ਪਾਲਣਾ ਕਰਨ ਦੀ ਅਪੀਲ
ਨਿਯਮਾਂ ਦੀ ਪਾਲਣਾ ਕਰਕੇ ਕਰੋਨਾ ‘ਤੇ ਕਾਬੂ ਪਾਇਆ ਜਾ ਸਕਦਾ ਹੈ - ਧੀਮਾਨ
ਨਿਯਮਾਂ ਦੀ ਪਾਲਣਾ ਕਰਕੇ ਕਰੋਨਾ ‘ਤੇ ਕਾਬੂ ਪਾਇਆ ਜਾ ਸਕਦਾ ਹੈ – ਧੀਮਾਨ
ਜ਼ਿਲ੍ਹੇ ਵਿੱਚ ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਕੋਵਿਡ ਨੇਮਾਂ ਦੀ ਪਾਲਣਾ ਕਰਨ ਦੀ ਅਪੀਲ
ਫਿਰੋਜ਼ਪੁਰ, 20 ਅਪ੍ਰੈਲ 2023 :
ਜ਼ਿਲ੍ਹੇ ਵਿੱਚ ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਲੋਕਾਂ ਨੂੰ ਜਨਤਕ ਥਾਵਾਂ ‘ਤੇ ਮਾਸਕ ਪਹਿਨਣ ਅਤੇ ਕੋਵਿਡ ਨੇਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਕੇਸਾਂ ਵਿੱਚ ਵਾਧਾ ਦੇਖਿਆ ਗਿਆ ਹੈ, ਸਿਹਤ ਟੀਮਾਂ ਨੂੰ ਸੈਂਪਲਿੰਗ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਪਿਛਲੇ 15 ਦਿਨਾਂ ਵਿੱਚ ਸੈਂਪਲਿੰਗ ਵਿੱਚ ਦੁੱਗਣਾ ਵਾਧਾ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਾਲ ਹੁਣ ਤੱਕ 11976 ਸੈਂਪਲ ਲਏ ਗਏ ਹਨ, ਜਿਨ੍ਹਾਂ ਵਿੱਚੋਂ 140 ਪਾਜ਼ੇਟਿਵ ਪਾਏ ਗਏ ਹਨ। ਅਪ੍ਰੈਲ ਮਹੀਨੇ ਵਿੱਚ 2449 ਸੈਂਪਲ ਲਏ ਗਏ ਹਨ ਅਤੇ 110 ਪਾਜ਼ੇਟਿਵ ਪਾਏ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਵਿਡ ਨਾਲ ਲੜਨ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਕਿਹਾ ਹੈ ਕਿ ਜੇਕਰ ਉਨ੍ਹਾਂ ਵਿੱਚ ਇਸ ਬਿਮਾਰੀ ਸਬੰਧੀ ਕੋਈ ਲੱਛਣ ਦਿਖਾਈ ਦਿੰਦੇ ਹਨ ਤਾਂ ਉਹ ਆਰ.ਏ.ਟੀ. ਦੀ ਥਾਂ ਆਰ.ਟੀ.ਪੀ.ਸੀ.ਆਰ. ਟੈਸਟ ਲਈ ਅੱਗੇ ਆਉਣ।
ਸਿਵਲ ਸਰਜਨ ਡਾ. ਰਾਜਿੰਦਰ ਪਾਲ ਨੇ ਵੀ ਲੋਕਾਂ ਨੂੰ ਸਮਾਜਿਕ ਦੂਰੀ ਦੇ ਨਿਯਮਾਂ ਦੀ ਪੂਰੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਵਰਤਣ ਅਤੇ ਕੋਵਿਡ ਦੇ ਢੁਕਵੇਂ ਵਿਵਹਾਰ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਨਾਲ ਲੜਨ ਲਈ ਜ਼ਿਲ੍ਹੇ ਵਿੱਚ ਸਾਰੇ ਪ੍ਰਬੰਧ ਮੁਕੰਮਲ ਹਨ। ਉਨ੍ਹਾਂ ਕਿਹਾ ਕਿ ਕੋਵਿਡ ਨੇਮਾਂ ਦੀ ਪਾਲਣਾ ਕਰਨ ਨਾਲ ਹੀ ਇਸ ਬਿਮਾਰੀ ‘ਤੇ ਕਾਬੂ ਪਾਇਆ ਜਾ ਸਕਦਾ ਹੈ।