ਜ਼ਿਲ•ਾ ਪੁਲਸ ਨੇ ਹਜ਼ਾਰਾਂ ਦੀ ਤਦਾਦ 'ਚ ਕੀਤੀ ਨਸ਼ੀਲੀਆਂ ਗੋਲੀਆਂ ਬਰਾਮਦ, 4 ਗ੍ਰਿਫ਼ਤਾਰ
ਫਿਰੋਜ਼ਪੁਰ 13 ਅਪ੍ਰੈਲ (ਏ. ਸੀ. ਚਾਵਲਾ) ਜ਼ਿਲ•ਾ ਪੁਲਸ ਮੁਖੀ ਹਰਦਿਆਲ ਸਿੰਘ ਮਾਨ ਵਲੋਂ ਨਸ਼ਿਆਂ ਦੇ ਖਿਲਾਫ ਛੇੜੀ ਗਈ ਮੁਹਿੰਮ ਦੇ ਤਹਿਤ ਥਾਣਾ ਸਿਟੀ ਫਿਰੋਜ਼ਪੁਰ, ਜ਼ੀਰਾ ਅਤੇ ਮਮਦੋਟ ਦੀ ਪੁਲਸ ਨੇ ਗਸ਼ਤ ਦੇ ਦੌਰਾਨ ਅਤੇ ਚੈਕਿੰਗ ਦੇ ਦੌਰਾਨ ਵੱਖ ਵੱਖ ਥਾਵਾਂ ਤੋਂ ਹਜ਼ਾਰਾਂ ਦੀ ਤਦਾਦ ਵਿਚ ਨਸ਼ੀਲੀਆਂ ਗੋਲੀਆਂ ਸਮੇਤ 4 ਲੋਕਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧ ਵਿਚ ਉਕਤ ਚਾਰ ਲੋਕਾਂ ਖਿਲਾਫ ਐਨ ਡੀ ਪੀ ਐਸ ਐਕਟ ਦੇ ਤਹਿਤ ਮਾਮਲੇ ਦਰਜ ਕੀਤੇ ਹਨ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਦੇ ਏ ਐਸ ਆਈ ਬਲਜਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣੀ ਪੁਲਸ ਪਾਰਟੀ ਸਮੇਤ ਨਾਕੇਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਉਸ ਵੇਲੇ ਉਨ•ਾਂ ਦੀ ਪੁਲਸ ਪਾਰਟੀ ਨੇ ਇਕ ਵਿਅਕਤੀ ਨੂੰ ਰੋਕਿਆ ਅਤੇ ਤਲਾਸ਼ੀ ਲੈਣ ਉਪਰੰਤ ਉਸ ਦੇ ਕੋਲੋਂ 1200 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਪੁਲਸ ਨੇ ਦੱਸਿਆ ਕਿ ਉਕਤ ਵਿਅਕਤੀ ਦੀ ਪਛਾਣ ਨਰਿੰਦਰਜੀਤ ਸਿੰਘ ਵਜੋਂ ਹੋਈ ਹੈ। ਦੂਜੇ ਪਾਸੇ ਥਾਣਾ ਸਦਰ ਜ਼ੀਰਾ ਦੇ ਸਬ ਇੰਸਪੈਕਟਰ ਗੁਰਦੀਪ ਸਿੰਘ ਨੇ ਦੱਸਿਆ ਉਨ•ਾਂ ਦੀ ਪੁਲਸ ਪਾਰਟੀ ਨੇ ਪਿੰਡ ਕੱਚਰਭੰਨ ਦੇ ਇਲਾਕੇ ਵਿਚੋਂ ਰਣਜੀਤ ਸਿੰਘ ਪੁੱਤਰ ਸੁੱਚਾ ਸਿੰਘ ਕੋਲੋਂ 500 ਅਤੇ ਜਗੇਦਵ ਸਿੰਘ ਪੁੱਤਰ ਕੌਰ ਸਿੰਘ ਤੋਂ 405 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਥਾਣਾ ਮਮਦੋਟ ਦੇ ਏ ਐਸ ਆਈ ਪਵਨ ਸਿੰਘ ਨੇ ਦੱਸਿਆ ਕਿ ਗਸ਼ਤ ਦੇ ਦੌਰਾਨ ਉਨ•ਾਂ ਦੀ ਪੁਲਸ ਪਾਰਟੀ ਨੇ ਸੁੱਚਾ ਸਿੰਘ ਪੁੱਤਰ ਤੇਜਾ ਸਿੰਘ ਪਿੰਡ ਹਜ਼ਾਰਾਂ ਸਿੰਘ ਵਾਲਾ ਨੂੰ 1070 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤਾ ਹੈ। ਪੁਲਸ ਨੇ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ ਐਨ ਡੀ ਪੀ ਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।