Ferozepur News

ਜ਼ਿਲ•ਾ ਫਿਰੋਜ਼ਪੁਰ ਪੁਲਸ ਨੇ ਵੱਖ ਵੱਖ ਥਾਵਾਂ ਤੋਂ 2100 ਨਸ਼ੀਲੀਆਂ ਗੋਲੀਆਂ ਸਮੇਤ ਦੋ ਗ੍ਰਿਫਤਾਰ ਕੀਤੇ

ARREST LOGOਫਿਰੋਜ਼ਪੁਰ 17 ਅਪ੍ਰੈਲ (ਏ.ਸੀ.ਚਾਵਲਾ) ਜ਼ਿਲ•ਾ ਫਿਰੋਜ਼ਪੁਰ ਪੁਲਸ ਨੇ ਵੱਖ ਵੱਖ ਥਾਵਾਂ ਤੋਂ ਗਸ਼ਤ ਦੌਰਾਨ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ•ਾਂ ਖਿਲਾਫ ਵੱਖ ਵੱਖ ਥਾਣਿਆਂ ਵਿਚ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲੇ ਦਰਜ ਕੀਤੇ ਹਨ। ਜਾਣਕਾਰੀ ਦਿੰਦੇ ਹੋਏ ਪੁਲਸ ਚੋਂਕੀ ਮੁੱਦਕੀ ਦੇ ਇੰਚਾਰਜ਼ ਵਿਪਨ ਕੁਮਾਰ ਨੇ ਦੱਸਿਆ ਕਿ ਉਨ•ਾਂ ਦੀ ਪੁਲਸ ਪਾਰਟੀ ਬੀਤੀ ਸ਼ਾਮ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਉਨ•ਾਂ ਨੇ ਸ਼ੱਕ ਦੇ ਆਧਾਰ ਤੇ ਇਕ ਵਿਅਕਤੀ ਨੂੰ ਰੋਕਿਆ, ਜਿਸ ਦੀ ਤਲਾਸ਼ੀ ਲਈ ਗਈ ਤਾਂ ਉਕਤ ਵਿਅਕਤੀ ਕੋਲੋਂ 1100 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਫੜੇ ਗਏ ਵਿਅਕਤੀ ਨੇ ਪੁਲਸ ਨੂੰ ਆਪਣਾ ਨਾਂਅ ਲਖਵੀਰ ਸਿੰਘ ਉਰਫ ਲੱਖਾ ਪੁੱਤਰ ਨਛੱਤਰ ਸਿੰਘ ਵਾਸੀ ਵਾਰਡ ਨੰਬਰ ਇਕ ਮੁੱਦਕੀ ਵਜੋਂ ਕੀਤੀ ਗਈ ਹੈ। ਉਕਤ ਵਿਅਕਤੀ ਖਿਲਾਫ ਥਾਣਾ ਘੱਲਖੁਰਦ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਦੂਜੇ ਪਾਸੇ ਸੀ. ਆਈ. ਏ. ਸਟਾਫ ਦੇ ਏ. ਐਸ. ਆਈ. ਮੰਗਲ ਸਿੰਘ ਦੀ ਅਗਵਾਈ ਵਿਚ ਪਿੰਡ ਜੋਧਪੁਰ ਵਿਖੇ ਗਸ਼ਤ ਦੌਰਾਨ ਕਰਤਾਰ ਸਿੰਘ ਪੁੱਤਰ ਰਾਜ ਸਿੰਘ ਵਾਸੀ ਹਬੀਬ ਵਾਲਾ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 1000 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਜਾਂਚਕਰਤਾ ਨੇ ਦੱਸਿਆ ਕਿ ਉਕਤ ਵਿਅਕਤੀ ਖਿਲਾਫ ਥਾਣਾ ਮਮਦੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।

Related Articles

Back to top button