ਜ਼ਿਲ•ੇ ਵਿਚ ਸੁਰੱਖਿਆ ਦੇ ਮੱਦੇਨਜ਼ਰ ਚੱਪੇ ਚੱਪੇ 'ਤੇ ਰਹੇਗੀ ਨਜ਼ਰ: ਜ਼ਿਲ•ਾ ਪੁਲਿਸ ਮੁਖੀ ਕੇਤਿਨ ਪਾਟਿਲ
ਫਾਜ਼ਿਲਕਾ, 3 ਫਰਵਰੀ (ਵਿਨੀਤ ਅਰੋੜਾ): ਚਾਰ ਫਰਵਰੀ ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਸਬੰਧ ਵਿਚ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਚੋਣਾਂ ਦਾ ਕੰਮ ਅਮਨ ਅਮਾਨ ਅਤੇ ਸ਼ਾਂਤੀ ਨਾਲ ਨੇਪਰੇ ਚੜ•ਾਇਆ ਜਾਵੇਗਾ। ਵੋਟਰਾਂ ਨੂੰ ਆਪਣੀ ਵੋਟ ਦਾ ਅਧਿਕਾਰ ਬਿਨ•ਾਂ ਕਿਸੇ ਡਰ, ਭੈਅ ਅਤੇ ਨਿਰਪੱਖ ਤਰੀਕੇ ਨਾਲ ਕਰਵਾਉਣ ਲਈ ਅਤੇ ਕਿਸੇ ਵੀ ਕਿਸਮ ਦੀ ਸਥਿਤੀ ਨਾਲ ਨਿਪਟਣ ਲਈ ਸੁਰੱਖਿਆ ਦਸਤੇ ਹਰ ਵੇਲੇ ਤਿਆਰ ਰਹਿਣਗੇ। ਇਹ ਜਾਣਕਾਰੀ ਅੱਜ ਇੱਥੇ ਜ਼ਿਲ•ਾ ਪੁਲਿਸ ਮੁਖੀ ਕੇਤਿਨ ਬਾਲੀ ਰਾਮ ਪਾਟਿਲ ਨੇ ਦਿੱਤੀ।
ਉਨ•ਾਂ ਦੱਸਿਆ ਕਿ ਜ਼ਿਲ•ੇ ਵਿਚ ਸੁਰੱਖਿਆ ਦੇ ਮੱਦੇਨਜ਼ਰ ਚੱਪੇ ਚੱਪੇ 'ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ•ਾਂ ਦੱਸਿਆ ਕਿ ਜ਼ਿਲ•ੇ ਵਿਚ ਚੋਣ ਪ੍ਰਕਿਰਿਆ ਨੂੰ ਧਿਆਨ ਵਿਚ ਰੱਖਦਿਆਂ ਪੈਰਾ ਮਿਲਟਰੀ ਫੋਰਸ ਦੀਆਂ 20 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਜਿੰਨ•ਾਂ ਵਿਚ ਪੰਜਾਬ ਪੁਲਿਸ ਸਮੇਤ ਲਗਭਗ 3600 ਕਰਮਚਾਰੀ ਆਪਣੀ ਡਿਊਟੀ ਦੇਣਗੇ। ਉਨ•ਾਂ ਦੱਸਿਆ ਕਿ ਚੋਣਾਂ ਦੌਰਾਨ 6 ਇੰਟਰਨੈਸ਼ਨਲ ਅਤੇ 15 ਇੰਟਰ ਸਟੇਟ ਨਾਕੇ ਲਗਾਏ ਗਏ ਹਨ। ਜਿਹੜੇ 24 ਘੰਟੇ ਆਪਣਾ ਕੰਮ ਕਰ ਰਹੇ ਹਨ। ਉਨ•ਾਂ ਦੱਸਿਆ ਕਿ ਜ਼ਿਲ•ੇ ਵਿਚ ਫਲਾਇੰਗ ਸੈਕੂਅਡ ਅਤੇ ਸਟੇਟਿਕ ਸਰਵੇਲੈਂਸ 24 ਟੀਮਾਂ ਦਾ ਗਠਨ ਕੀਤਾ ਗਿਆ ਹੈ। ਜਿਸ ਵਿਚ ਹਰੇਕ ਹਲਕੇ ਵਿਚ 3 ਫਲਾਇੰਗ ਸੁਕੈਅਡ ਅਤੇ 3 ਸਟੇਟਿਕ ਸਰਵੇਲੈਂਸ ਟੀਮਾਂ ਡਿਊਟੀ 'ਤੇ ਤਾਇਨਾਤ ਹਨ। ਉਨ•ਾਂ ਦੱਸਿਆ ਕਿ ਜ਼ਿਲ•ੇ ਦੇ ਚਾਰ ਵਿਧਾਨ ਸਭਾ ਹਲਕਿਆਂ ਨੂੰ 69 ਸੈਕਟਰਾਂ ਵਿਚ ਵੰਡਿਆ ਗਿਆ ਹੈ।
ਉਨ•ਾਂ ਦੱਸਿਆ ਕਿ ਜ਼ਿਲ•ੇ ਵਿਚ ਸੁਰੱਖਿਆ ਪ੍ਰਬੰਧਾਂ ਸਬੰਧੀ ਪੂਰੀ ਨਿਗਰਾਨੀ ਕੀਤੀ ਜਾ ਰਹੀ ਹੈ। ਉਨ•ਾਂ ਦੱਸਿਆ ਕਿ ਹਰੇਕ ਹਲਕੇ ਵਿਚ ਇਕ-ਇਕ ਪੁਲਿਸ ਨੋਡਲ ਅਫ਼ਸਰ ਤਾਇਨਾਤ ਕੀਤਾ ਗਿਆ ਹੈ।