ਫ਼ਿਰੋਜ਼ਪੁਰ ਦੇ ਲੇਖਕਾਂ ਵੱਲੋਂ ਕਿਸਾਨੀ ਅੰਦੋਲਨ ਦੀ ਇਤਿਹਾਸਕ ਜਿੱਤ ਦੀ ਖੁਸ਼ੀ ਵਿੱਚ ਸ਼ਹਿਰ ਨਿਵਾਸੀਆਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ
ਫ਼ਿਰੋਜ਼ਪੁਰ ਦੇ ਲੇਖਕਾਂ ਵੱਲੋਂ ਕਿਸਾਨੀ ਅੰਦੋਲਨ ਦੀ ਇਤਿਹਾਸਕ ਜਿੱਤ ਦੀ ਖੁਸ਼ੀ ਵਿੱਚ ਸ਼ਹਿਰ ਨਿਵਾਸੀਆਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ
ਫ਼ਿਰੋਜ਼ਪੁਰ, 19.11.2021: ਅੱਜ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਉਤਸਵ ਦੇ ਇਤਿਹਾਸਕ ਮੌਕੇ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਖੇਤੀ ਵਿਰੋਧੀ ਕਾਨੂੰਨ ਨੂੰ ਵਾਪਸ ਲੈਣ ਦੇ ਐਲਾਨ ਨਾਲ ਪੂਰੇ ਦੇਸ਼ ਵਿਸ਼ੇਸ਼ ਕਰਕੇ ਪੰਜਾਬ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਪਿਛਲੇ ਇੱਕ ਸਾਲ ਤੋਂ ਦਿੱਲੀ ਦੀਆਂ ਬਰੂਹਾਂ ਮੱਲੀ ਬੈਠੇ ਕਿਸਾਨਾਂ ਦੇ ਦਬਾਅ ਸਾਹਮਣੇ ਖੁਦ ਅਜੇਤੂ ਸਮਝਣ ਵਾਲੀ ਮੋਦੀ ਸਰਕਾਰ ਨੂੰ ਗੋਡੇ ਟੇਕਣੇ ਪਏ ਹਨ।
ਇਸ ਮੌਕੇ ਤੇ ਫ਼ਿਰੋਜ਼ਪੁਰ ਦੇ ਲੇਖਕਾਂ ਵੱਲੋਂ ਕਿਸਾਨੀ ਅੰਦੋਲਨ ਦੀ ਇਤਿਹਾਸਕ ਜਿੱਤ ਦੀ ਖੁਸ਼ੀ ਵਿੱਚ ਸ਼ਾਮਲ ਹੁੰਦਿਆਂ ਸ਼ਹਿਰ ਨਿਵਾਸੀਆਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ। ਪ੍ਰੋ.ਜਸਪਾਲ ਘਈ ਅਤੇ ਪ੍ਰੋ.ਗੁਰਤੇਜ ਕੋਹਾਰਵਾਲਾ ਦੀ ਅਗਵਾਈ ਹੇਠ ਹਰਮੀਤ ਵਿਦਿਆਰਥੀ , ਸੁਖਜਿੰਦਰ ਫ਼ਿਰੋਜ਼ਪੁਰ ,ਪ੍ਰੋ.ਕੁਲਦੀਪ ਅਤੇ ਸੁਰਿੰਦਰ ਕੰਬੋਜ ਨੇ ਊਧਮ ਸਿੰਘ ਚੌਂਕ ਵਿੱਚ ਲੱਡੂ ਵੱੰਡ ਕੇ ਸ਼ਹਿਰ ਨਿਵਾਸੀਆਂ ਨੂੰ ਕਿਸਾਨ ਅੰਦੋਲਨ ਦੀ ਇਸ ਇਤਿਹਾਸਕ ਜਿੱਤ ਦੀ ਮੁਬਾਰਕਬਾਦ ਦਿੱਤੀ।
ਪ੍ਰੋ.ਗੁਰਤੇਜ ਕੋਹਾਰਵਾਲਾ ਨੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਕਿਸਾਨ ਅੰਦੋਲਨ ਦੀ ਇਹ ਜਿੱਤ ਇਸ ਦੇਸ਼ ਦੇ ਲੋਕਾਂ ਨੂੰ ਨਵਾਂ ਰਸਤਾ ਦਿਖਾਵੇਗੀ। ਪ੍ਰੋ.ਜਸਪਾਲ ਘਈ ਅਤੇ ਹਰਮੀਤ ਵਿਦਿਆਰਥੀ ਨੇ ਕਿਹਾ ਕਿ ਇਹ ਜਿੱਤ ਦੇਸ਼ ਕਾਰਪੋਰੇਟ ਘਰਾਣਿਆਂ ਕੋਲੋਂ ਆਜ਼ਾਦੀ ਦੀ ਲੜਾਈ ਦੀ ਪਹਿਲੀ ਜਿੱਤ ਹੈ।
ਸੁਖਜਿੰਦਰ ਅਤੇ ਸੁਰਿੰਦਰ ਕੰਬੋਜ ਇਸ ਅੰਦੋਲਨ ਵਿੱਚ ਸ਼ਹੀਦ ਹੋਏ ਸੱਤ ਸੌ ਤੋਂ ਵੱਧ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।