Ferozepur News
ਫ਼ਿਰੋਜ਼ਪੁਰ- 11ਕਰੋੜ 35 ਲੱਖ ਦੀ ਲਾਗਤ ਨਾਲ 7 ਪਿੰਡਾਂ ਵਿੱਚ ਸੀਵਰੇਜ ਦਾ ਕੰਮ ਹੋਵੇਗਾ ਮੁਕੰਮਲ
11ਕਰੋੜ 35 ਲੱਖ ਦੀ ਲਾਗਤ ਨਾਲ 7 ਪਿੰਡਾਂ ਵਿੱਚ ਸੀਵਰੇਜ ਦਾ ਕੰਮ ਹੋਵੇਗਾ ਮੁਕੰਮਲ
6 ਕਰੋਡ਼ ਦੀ ਲਾਗਤ ਨਾਲ ਵਿਛੇਗਾ ਸੜਕਾਂ ਦਾ ਜਾਲ
4 ਕਰੋੜ ਦੀ ਲਾਗਤ ਨਾਲ ਪਹੁੰਚਾਈ ਗਈ ਪੀਣ ਵਾਲੇ ਪਾਣੀ ਦੀ ਸਪਲਾਈ
ਫ਼ਿਰੋਜ਼ਪੁਰ 17 ਅਪਰੈਲ, 2021
ਫਿਰੋਜ਼ਪੁਰ ਸ਼ਹਿਰੀ ਵਿਧਾਇਕ ਸਰਦਾਰ ਪਰਮਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ 11 ਕਰੋੜ 35 ਲੱਖ ਦੀ ਲਾਗਤ ਨਾਲ ਮਿਉਂਸਿਪਲ ਕੌਂਸਲ ਵਿੱਚ ਸ਼ਾਮਲ ਹੋਏ ਰਾਮੇਵਾਲਾ ਅਤੇ ਨਿਜ਼ਾਮੂਦੀਨ ਸਮੇਤ ਸੱਤ ਪਿੰਡਾਂ ਵਿੱਚ ਸੀਵਰੇਜ ਦਾ ਕੰਮ ਸ਼ੁਰੂ ਹੋਵੇਗਾ. ਉਨ੍ਹਾਂ ਦੱਸਿਆ ਕਿ ਇਹ ਕੰਮ ਜਲਦੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ ਇਸ ਲਈ ਟੈਂਡਰ ਲੱਗ ਚੁੱਕੇ ਹਨ.
ਵਿਧਾਇਕ ਪਿੰਕੀ ਨੇ ਦੱਸਿਆ ਕਿ ਇਨ੍ਹਾਂ ਪਿੰਡਾਂ ਵਿੱਚ ਛੇ ਕਰੋੜ ਦੀ ਲਾਗਤ ਨਾਲ ਸੜਕਾਂ ਦਾ ਜਾਲ ਵਿਛਾ ਦਿੱਤਾ ਜਾਵੇਗਾ ਅਤੇ ਲਾਈਟਾਂ ਵੀ ਲਗਾਈਆਂ ਜਾਣਗੀਆਂ. ਉਨ੍ਹਾਂ ਕਿਹਾ ਕਿ ਇਨ੍ਹਾਂ ਸੱਤਾਂ ਪਿੰਡਾਂ ਵਿੱਚ ਸ਼ਹਿਰਾਂ ਵਾਲੀਆਂ ਪੂਰੀਆਂ ਸੁੱਖ ਸਹੂਲਤਾਂ ਦਿੱਤੀਆਂ ਜਾਣਗੀਆਂ .
ਵਿਧਾਇਕ ਪਿੰਕੀ ਨੇ ਦੱਸਿਆ ਕਿ ਚਾਰ ਕਰੋੜ ਦੀ ਲਾਗਤ ਨਾਲ ਇਨ੍ਹਾਂ ਪਿੰਡਾਂ ਵਿਚ ਪੀਣ ਯੋਗ ਪਾਣੀ ਦੀ ਸਪਲਾਈ ਪਹਿਲਾਂ ਹੀ ਪਹੁੰਚਾ ਦਿੱਤੀ ਗਈ ਹੈ.
ਇਸ ਮੌਕੇ ਮਿਊਂਸੀਪਲ ਕਮੇਟੀ ਦੇ ਪ੍ਰਧਾਨ ਰਿੰਕੂ ਗਰੋਵਰ ਸੀਨੀਅਰ ਵਾਈਸ ਪ੍ਰਧਾਨ ਰਜਿੰਦਰ ਸਿੱਪੀ ਅਤੇ ਵਾਈਸ ਪ੍ਰਧਾਨ ਮਛੇਲ ਵਿਸ਼ੇਸ਼ ਤੌਰ ਤੇ ਹਾਜ਼ਰ ਸਨ. ਇਨ੍ਹਾਂ ਨੇ ਵਿਧਾਇਕ ਸਰਦਾਰ ਪਰਮਿੰਦਰ ਸਿੰਘ ਪਿੰਕੀ ਦਾ ਵਿਸ਼ੇਸ਼ ਧੰਨਵਾਦ ਕੀਤਾ ਜਿਨ੍ਹਾਂ ਦੀ ਬਦੌਲਤ ਇਨ੍ਹਾਂ ਪਿੰਡਾਂ ਵਿੱਚ ਸ਼ਹਿਰਾਂ ਵਰਗੀਆਂ ਪੂਰੀਆਂ ਸੁੱਖ ਸਹੂਲਤਾਂ ਮੁਹੱਈਆ ਹੋ ਰਹੀਆਂ ਹਨ.