Ferozepur News

ਅਗਾਂਹਵਧੂ ਕਿਸਾਨ ਬਲਜੀਤ ਸਿੰਘ ਪਿਛਲੇ 3 ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਿਨਾਂ ਕਰਦਾ ਹੈ ਕਣਕ ਦੀ ਬਿਜਾਈ

ਅਗਾਂਹਵਧੂ ਕਿਸਾਨ ਬਲਜੀਤ ਸਿੰਘ ਪਿਛਲੇ 3 ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਿਨਾਂ ਕਰਦਾ ਹੈ ਕਣਕ ਦੀ ਬਿਜਾਈ
ਅਗਾਂਹਵਧੂ ਕਿਸਾਨ ਬਲਜੀਤ ਸਿੰਘ ਪਿਛਲੇ 3 ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਿਨਾਂ ਕਰਦਾ ਹੈ ਕਣਕ ਦੀ ਬਿਜਾਈ
ਫਿਰੋਜ਼ਪੁਰ 18 ਅਕਤੂਬਰ, 2020: ਪਿੰਡ ਕੜਮਾਂ ਬਲਾਕ ਮਮਦੋਟ ਫਿਰੋਜ਼ਪੁਰ ਦਾ ਰਹਿਣ ਵਾਲਾ ਕਿਸਾਨ ਸ੍ਰ. ਬਲਜੀਤ ਸਿੰਘ ਪੁੱਤਰ ਸ੍ਰ. ਹਰਭਜਨ ਸਿੰਘ ਲਗਭਗ 6 ਏਕੜ ਜ਼ਮੀਨ ਵਿੱਚ ਵਾਹੀ ਕਰਦਾ ਹੈ।ਇਹ ਅਗਾਂਹਵਧੂ ਕਿਸਾਨ ਪਿਛਲੇ 3 ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਿਨਾਂ ਕਣਕ ਦੀ ਬਿਜਾਈ ਕਰਦਾ ਹੈ। ਇਸ ਕਿਸਾਨ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨਾਲ ਰਾਬਤਾ ਕਾਇਮ ਕਰਕੇ ਪਰਾਲੀ ਨੂੰ ਸਾਂਭਣ ਲਈ ਵਰਤੀਆਂ ਜਾਂਦੀਆਂ ਮਸ਼ੀਨਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ. ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਇਹ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਜਿੱਥੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾ ਰਿਹਾ ਹੈ ਉੱਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵਧਾ ਕੇ ਫਸਲ ਦਾ ਝਾੜ ਵੀ ਵਧਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨ ਵੱਲੋਂ ਦੱਸਿਆ ਗਿਆ ਕਿ ਉਹ ਕਣਕ ਅਤੇ ਝੋਨੇ ਦਾ ਫਸਲੀ ਚੱਕਰ ਅਪਣਾਉਂਦਾ ਹੈ ਤੇ ਝੋਨੇ ਦੀ ਵਢਾਈ ਤੋਂ ਬਾਅਦ ਉਲਟਾਵੇ ਹੱਲਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਖੇਤ ਵਿੱਚ ਹੀ ਦਬਾ ਦਿੰਦਾ ਹੈ ਫਿਰ ਆਮ ਡਰਿੱਲ ਨਾਲ ਹੀ ਕਣਕ ਦੀ ਬਿਜਾਈ ਬੜੇ ਸੌਖੇ ਢੰਗ ਨਾਲ ਕਰਦਾ ਹੈ। ਉਨ੍ਹਾਂ ਦੱਸਿਆ ਕਿ ਇਹ ਕਿਸਾਨ ਇਲਾਕੇ ਦੇ ਹੋਰਨਾਂ ਕਿਸਾਨਾਂ ਨੂੰ ਵੀ ਵਾਤਾਵਰਨ ਪੱਖੀ ਖੇਤੀ ਕਰਨ ਲਈ ਵੱਧ ਚੜ੍ਹ ਕੇ ਪ੍ਰੇਰਿਤ ਕਰ ਰਿਹਾ ਹੈ।
ਕਿਸਾਨ ਬਲਜੀਤ ਸਿੰਘ ਨੇ ਦੱਸਿਆ ਕਿ ਪਰਾਲੀ ਨੂੰ ਖੇਤ ਵਿੱਚ ਰਲਾਉਣ ਕਾਰਨ ਕਣਕ ਨੂੰ ਘੱਟ ਯੂਰੀਆ ਖਾਦ ਦੀ ਲੋੜ ਪੈਂਦੀ ਹੈ, ਜਿਸ ਕਾਰਨ ਵੱਧ ਖਰਚੇ ਤੋਂ ਵੀ ਬੱਚਤ ਹੁੰਦੀ ਹੈ।ਕਿਸਾਨ ਨੇ ਦੱਸਿਆ ਕਿ ਪਰਾਲੀ ਖੇਤ ਵਿੱਚ ਦਬਾਉਣ ਨਾਲ ਮਿੱਟੀ ਦੀ ਪਾਣੀ ਜਜ਼ਬ ਕਰਨ ਦੀ ਸਮਰੱਥਾ ਵਿੱਚ ਵੀ ਵਾਧਾ ਹੁੰਦਾ ਹੈ। ਕਿਸਾਨ ਨੇ ਕਿਹਾ ਕਿ ਜ਼ਿਲ੍ਹੇ ਦੇ ਹੋਰਨਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਤੇ ਕਣਕ ਦੇ ਨਾੜ ਨੂੰ ਖੇਤ ਵਿੱਚ ਦਬਾ ਕੇ ਫਸਲ ਉਗਾਉਣੀ ਚਾਹੀਦੀ ਹੈ ਕਿਉ਼ਂਕਿ ਇਸ ਤਰ੍ਹਾਂ ਕਰਨ ਨਾਲ ਸਾਡਾ ਵਾਤਾਵਰਨ ਪ੍ਰਦੂਸ਼ਿਤ ਵੀ ਨਹੀਂ ਹੁੰਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਵਧਦੀ ਹੈ।

Related Articles

Leave a Reply

Your email address will not be published. Required fields are marked *

Back to top button