Ferozepur News

ਅੰਡਰ ਟਰਾਇਲ ਰਿਵਿਊ ਕਮੇਟੀ ਦੇ ਵਿਸ਼ੇ ਤੇ ਜ਼ਿਲ੍ਹਾ ਫਿਰੋਜ਼ਪੁਰ ਵਿਖੇ  ਇੱਕ ਕੰਪੇਨ ਚਲਾਈ ਗਈ

ਅੰਡਰ ਟਰਾਇਲ ਰਿਵਿਊ ਕਮੇਟੀ ਦੇ ਵਿਸ਼ੇ ਤੇ ਜ਼ਿਲ੍ਹਾ ਫਿਰੋਜ਼ਪੁਰ ਵਿਖੇ  ਇੱਕ ਕੰਪੇਨ ਚਲਾਈ ਗਈ

ਅੰਡਰ ਟਰਾਇਲ ਰਿਵਿਊ ਕਮੇਟੀ ਦੇ ਵਿਸ਼ੇ ਤੇ ਜ਼ਿਲ੍ਹਾ ਫਿਰੋਜ਼ਪੁਰ ਵਿਖੇ  ਇੱਕ ਕੰਪੇਨ ਚਲਾਈ ਗਈ

ਫਿਰੋਜ਼ਪੁਰ, 26.7.2022: ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦਿੱਲੀ ਜੀਆਂ ਦੇ ਹੁਕਮਾਂ ਅਨੁਸਾਰ ਮਾਨਯੋਗ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ. ਏ. ਐੱਸ. ਨਗਰ ਜੀਆਂ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਅੰਡਰ ਟਰਾਇਲ ਰਿਵਿਊ ਕਮੇਟੀ ਦੇ ਵਿਸ਼ੇ ਤੇ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਮਿਤੀ 18.07.2022 ਤੋਂ ਮਿਤੀ 13.08.2022 ਤੱਕ ਇੱਕ ਕੰਪੇਨ ਚਲਾਈ ਗਈ ਹੈ ।

ਇਸ ਵਿੱਚ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਨੇ ਸਾਰੇ ਜੁਡੀਸ਼ੀਅਲ ਅਫਸਰ ਸਾਹਿਬਾਨ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ, ਮਾਨਯੋਗ ਡਿਪਟੀ ਕਮਿਸ਼ਨ, ਮਾਨਯੋਗ ਐੱਸ. ਐੱਸ. ਪੀ. ਫਿਰੋਜ਼ਪੁਰ,  ਜ਼ਿਲ੍ਹਾ ਅਟਾਰਨੀ ਅਫਸਰ ਅਤੇ ਸਾਰੇ ਸਹਾਇਕ ਜ਼ਿਲ੍ਹਾ ਅਟਾਰਨੀ ਅਫਸਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ । ਇਸ ਦੇ ਸਬੰਧ ਵਿੱਚ ਜੱਜ ਸਾਹਿਬ ਨੇ 25 ਜੁਲਾਈ ਨੂੰ ਇੱਕ ਖਾਸ ਮੀਟਿੰਗ ਰੱਖੀ ਗਈ ਜਿਸ ਵਿੱਚ ਉਪਰੋਕਤ ਸਾਰੇ ਅਫਸਰ ਸਾਹਿਬਾਨ ਹਾਜ਼ਰ ਹੋਏ । ਇਸ ਵਿੱਚ ਕੇਂਦਰੀ ਜੇਲ੍ਹ ਵਿਚੋਂ ਸਾਰੇ ਹਵਾਲਾਤੀਆਂ ਅਤੇ ਕੈਦੀਆਂ ਦਾ ਡਾਟਾ ਮੰਗਿਆ ਗਿਆ ਇਸ ਵਿਚਲਾ ਸਾਰਾ ਡਾਟਾ ਸਬੰਧਤ ਅਦਾਲਤਾਂ ਨੂੰ ਵੰਡਿਆ ਗਿਆ ਅਤੇ ਹਦਾਇਤਾਂ ਕੀਤੀਆਂ ਗਈਆਂ ਕਿ ਇਸ ਵਿਸ਼ੇ ਨੂੰ ਖਾਸ ਤਵੱਜੋਂ ਦਿੰਦੇ ਹੋਏ ਇਨ੍ਹਾਂ ਤੇ ਨਿਯਮਾਂ ਮੁਤਾਬਿਕ ਬਣਦੀ ਕਾਰਵਾਈ ਕੀਤੀ ਜਾਵੇ ।

ਇਸ ਦੇ ਨਾਲ ਨਾਲ  ਇਸ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਤੋਂ ਇਲਾਵਾ ਜੇਲ੍ਹ ਵਿੱਚ ਮੌਜੂਦ ਜ਼ਿਲ੍ਹਾ ਬਠਿੰਡਾ, ਸੰਗਰੂਰ ਅਤੇ ਫਾਜ਼ਿਲਕਾ ਜਿਲ੍ਹੇ ਦੇ ਬੰਦੀਆਂ ਦਾ ਡਾਟਾ ਉਨ੍ਹਾਂ ਸਬੰਧਤ ਜ਼ਿਲਿ੍ਹਆਂ ਨੂੰ ਭੇਜਿਆ ਗਿਆ । ਇਸ ਤੋਂ ਇਲਾਵਾ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਨੇ ਪੈਨਲ ਐਡਵੋਕੇਟਾਂ ਅਤੇ ਮਾਨਯੋਗ ਐੱਸ. ਡੀ. ਜੇ. ਐੱਮ. ਜੀਰਾ ਅਤੇ ਗੁਰੂਹਰਸਹਾਏ ਨਾਲ ਮੀਟਿੰਗਾਂ ਕੀਤੀਆਂ ।

ਇਸ ਤੋਂ ਇਲਾਵਾ ਸੈਸ਼ਨਜ਼ ਜੱਜ ਸਾਹਿਬ ਨੇ ਦੱਸਿਆ ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਦਿੱਲੀ ਜੀਆਂ ਦੇ ਹੁਕਮਾਂ ਮੁਤਾਬਿਕ ਇਸ ਵਾਰ ਦੀ ਆਜ਼ਾਦੀ ਦੀ 75ਵੀਂ ਵਰੇਗੰਢ ਤੇ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਖੇ ਮੌਜੂਦ ਵੱਧ ਤੋਂ ਵੱਧ ਹਵਾਲਾਤੀਆਂ ਉਨ੍ਹਾਂ ਦੇ ਕੇਸਾਂ ਦਾ ਨਿਪਟਾਰਾ ਕਰਦੇ ਹੋਏ ਜਾਂ ਜ਼ਮਾਨਤਾਂ ਦੇ ਕੇ ਕੇਂਦਰੀ ਜੇਲ੍ਹ ਵਿੱਚੋਂ ਰਿਹਾਅ ਕੀਤਾ ਜਾਵੇ ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਜੇਲ੍ਹ ਵਿੱਚ ਮੌਜੂਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਵਧੀਆ ਖਾਣਾ, ਹਸਪਤਾਲ, ਨਸ਼ਾ ਛੁਡਾਊ ਕੇਂਦਰ, ਲਾਏਬ੍ਰੇਰੀਆਂ ਅਤੇ ਫੈਕਟਰੀ ਵਿੱਚ ਕੰਮ ਕਰਨ ਦੀ ਸਹੂਲਤ ਨੂੰ ਹੋਰ ਸੁਹਿਰਦ ਕੀਤਾ ਜਾਵੇ ਤਾਂ ਜ਼ੋ ਕਿਸੇ ਵੀ ਹਵਾਲਾਤੀ ਜਾਂ ਕੈਦੀ ਨਾਲ ਅਣਮਨੁੱਖੀ ਵਰਤਾਰਾ ਨਾ ਕੀਤਾ ਜਾਵੇ ।

Related Articles

Leave a Reply

Your email address will not be published. Required fields are marked *

Back to top button