Ferozepur News

ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ

ਸਿਵਲ ਸਰਜਨ ਨੇ ਫਿਰੋਜ਼ਪੁਰ ਨੂੰ ਨਸ਼ਾ ਮੁਕਤ ਬਣਾਉਣ ਦਾ ਦਿੱਤਾ ਸੱਦਾ

ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ

–     ਸਿਵਲ ਸਰਜਨ ਨੇ ਫਿਰੋਜ਼ਪੁਰ ਨੂੰ ਨਸ਼ਾ ਮੁਕਤ ਬਣਾਉਣ ਦਾ ਦਿੱਤਾ ਸੱਦਾ

ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ

ਫ਼ਿਰੋਜ਼ਪੁਰ 26 ਜੂਨ 2023:

ਡਿਪਟੀ ਕਮਿਸ਼ਨਰ ਫਿਰੋਜਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾ. ਰਜਿੰਦਰ ਪਾਲ ਦੀ ਅਗਵਾਈ ਹੇਠ ਸਿਵਲ ਹਸਪਤਾਲ ਫਿਰੋਜ਼ਪੁਰ ਦੇ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਵਿਖੇ ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਜਾਗਰੂਕਤਾ ਸਮਾਰੋਹ ਦੌਰਾਨ ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮੇਜ਼ ਗੁਰਾਇਆ, ਸੀਨੀਅਰ ਮੈਡੀਕਲ ਅਫ਼ਸਰ ਡਾ. ਨਵੀਨ ਸੇਠੀ, ਮਨੋਰੋਗਾਂ ਦੇ ਮਾਹਿਰ ਡਾ. ਰਚਨਾ ਮਿੱਤਲ, ਡਾ. ਨਵਦੀਪ ਸੋਈ ਨੇ ਵੀ ਸ਼ਮੂਲੀਅਤ ਕੀਤੀ।

ਜਾਗਰੂਕਤਾ ਸਭਾ ਦੌਰਾਨ ਸਿਵਲ ਸਰਜਨ ਡਾ. ਰਜਿੰਦਰ ਪਾਲ ਨੇ ਫ਼ਿਰੋਜਪੁਰ ਨੂੰ ਨਸ਼ਾ ਮੁਕਤ ਕਰਨ ਲਈ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ‘ਤੇ ਵਿਚਾਰ ਚਰਚਾ ਦੌਰਾਨ ਦੱਸਿਆ ਕਿ ਇਸ ਦਿਵਸ ਦੀ ਸ਼ੁਰੂਆਤ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਨੇ 1987 ਵਿੱਚ ਕੀਤੀ। ਇਹ ਅਮਰੀਕਾ ਦੀ ਅਜਿਹੀ ਸਿਰਮੌਰ ਸੰਸਥਾ ਹੈ ਜੋ ਸਿਹਤ ਤੇ ਸਮਾਜ ਵਿੱਚ ਪੱਸਰੀਆਂ ਊਣਤਾਈਆਂ ’ਤੇ ਕਾਬੂ ਪਾਉਂਦੀ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵੱਖ-ਵੱਖ ਪੱਧਰ ‘ਤੇ ਯਤਨ ਕੀਤੇ ਜਾ ਰਹੇ ਹਨ। ਨਸ਼ਿਆਂ ਨਾਲ ਪੀੜਤ ਵਿਅਕਤੀ ਇਕ ਕਿਸਮ ਦਾ ਮਰੀਜ਼ ਹੁੰਦਾ ਹੈ, ਇਸ ਲਈ ਨਸ਼ਾ ਕਰਨ ਵਾਲਾ ਵਿਅਕਤੀ ਸਰੀਰਕ ਤੌਰ ‘ਤੇ ਜਿਗਰ, ਫੇਫੜੇ, ਦਿਲ, ਮਨੁੱਖੀ ਸਰੀਰ ਦਾ ਅੰਦਰੂਨੀ ਨਾੜੀ ਤੰਤਰ ਤੋਂ ਇਲਾਵਾ ਮਾਨਸਿਕ ਤੌਰ ‘ਤੇ ਨੀਂਦ ਨਾ ਆਉਣਾ, ਗੁੱਸਾ ਕਰਨਾ, ਵਹਿਮ ਭਰਮ ਹੋਣਾ,ਕੰਮ ਵਿੱਚ ਦਿਲਚਸਪੀ ਨਾ ਲੈਣਾ ਅਤੇ ਆਰਥਿਕ ਪੱਖ ਤੋਂ ਪੀੜਤ ਹੁੰਦਾ ਹੈ, ਜਿਸਨੂੰ ਇਲਾਜ ਦੀ ਸਖ਼ਤ ਜਰੂਰਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਮਾਜ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਉਸ ਨਾਲ ਵਿਤਕਰੇ ਦੀ ਥਾਂ ਤੇ ਪਿਆਰ ਅਤੇ ਅਪਣੱਤ ਦੀ ਭਾਵਨਾ ਨਾਲ ਉਸ ਨੂੰ ਇਸ ਸਮੱਸਿਆ ਵਿਚੋਂ ਕੱਢਣ ਦਾ ਯਤਨ ਕਰੇ। ਉਨ੍ਹਾਂ ਅਪੀਲ ਕੀਤੀ ਕਿ ਆਮ ਲੋਕ ਵੀ ਸਰਕਾਰ ਦੀ ਇਸ ਨਸ਼ਾ ਵਿਰੋਧੀ ਮੁਹਿੰਮ ਵਿਚ ਆਪਣਾ ਸਹਿਯੋਗ ਦੇਣ ਤਾਂ ਜੋ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਇਸ ਨਸ਼ਿਆਂ ਰੂਪੀ ਦਲਦਲ ਤੋਂ ਬਚਾਇਆ ਜਾ ਸਕੇ ਅਤੇ ਪੰਜਾਬ ਤਰੱਕੀ ਦੇ ਰਾਹ ਤੇ ਹੋਰ ਅੱਗੇ ਵਧ ਸਕੇ।

ਡਾ. ਰਜਿੰਦਰ ਪਾਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਰਾਸ਼ਟਰੀ ਸਿਹਤ ਮਿਸ਼ਨ ਤਹਿਤ ਮੈਂਟਲ ਹੈਲਥ ਪ੍ਰੋਗਰਮ ਚਲਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਦੇ ਤਹਿਤ ਜ਼ਿਲ੍ਹੇ ਵਿੱਚ ਨਸ਼ਾ ਪੀੜਤਾਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਪੰਜਾਬ ਵਿੱਚ ਨਸ਼ਾ ਪੀੜ੍ਹਤਾਂ ਦੇ ਇਲਾਜ ਲਈ ਇਨ੍ਹਾਂ ਨਸ਼ਾ ਛੁਡਾਊ ਕੇਂਦਰਾਂ, ਓਟ ਕਲੀਨਿਕਾਂ ਅਤੇ ਪੁਨਰਵਾਸ ਕੇਂਦਰਾਂ ਵਿੱਚ ਮਨੋਚਿਕਿਤਸਕ, ਕਾਊਂਸਲਰ, ਸ਼ੋਸ਼ਲ ਵਰਕਰ ਅਤੇ ਹੋਰ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਤਨਾਇਤ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਮੈਡੀਕਲ ਸੋਸ਼ਲ ਵਰਕਰ ਗਗਨਦੀਪ ਕੌਰ, ਸਾਈਕੋਲੋਜਿਸਟ ਪ੍ਰੇਮਜੀਤ ਸਿੰਘ, ਬੀ.ਸੀ.ਸੀ. ਕੋਆਰਡੀਨੇਟਰ ਰਜਨੀਕ ਕੌਰ ਅਤੇ ਕਾਊਂਸਲਰ ਅਮਿਤਾ ਚੋਪੜਾ ਅਤੇ ਨਰਸਿੰਗ ਵਿਦਿਆਰਥਣ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਨਸ਼ਾ ਛੱਡਣ ਲਈ ਵਿਅਕਤੀ ਨਵੀਆਂ ਆਦਤਾਂ ਨੂੰ ਅਪਣਾ ਕੇ ਕੋਈ ਨਵੀਂ ਸਕਿੱਲ ਸਿੱਖ ਕੇ ਅਤੇ ਘਰ ਦੇ ਕੰਮ ਕਾਜ ਵਿੱਚ ਰੁਝੇਵਾਂ ਰੱਖਣ ਤੇ ਰੋਜ਼ਾਨਾ ਕਸਰਤ ਅਤੇ ਮੈਡੀਟੇਸ਼ਨ ਕਰਕੇ ਆਪਣੀ ਜ਼ਿੰਦਗੀ ਨੂੰ ਖੂਬਸੂਰਤ ਅੰਦਾਜ਼ ਨਾਲ ਬਤੀਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸਮਾਜ-ਸੇਵੀ ਸੰਸਥਾਵਾਂ ਦੇ ਨਾਲ-ਨਾਲ ਵਿਭਾਗਾਂ ਵਿੱਚ ਕੰਮ ਕਰਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਵੀ ਫ਼ਿਰੋਜਪੁਰ ਨੂੰ ਨਸ਼ਾ ਮੁਕਤ ਕਰਨ ਲਈ ਮੁਹਿੰਮ ਵਿੱਚ ਭਾਗੀਦਾਰੀ ਲੈਣ ਦਾ ਸੱਦਾ ਦਿੱਤਾ।

ਇਸ ਮੌਕੇ ਸਮੀਕਸ਼ਾ, ਜਸਵਿੰਦਰ ਸਿੰਘ, ਕਰਨਜੀਤ ਸਿੰਘ, ਰਾਜਬੀਰ ਸਿੰਘ ਸਟਾਫ਼ ਨਰਸ, ਨਰਸਿੰਗ ਵਿਦਿਆਰਥੀ ਅਤੇ ਹੋਰ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button