Ferozepur News

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਤੇ ਸ਼ਹੀਦ ਭਗਤ ਸਿੰਘ ਸਟੇਡੀਅਮ ਤੋਂ ਦੇਵ ਸਮਾਜ ਕਾਲਜ ਤੱਕ ਕੱਢੀ ਜਾਵੇਗੀ ਜਾਗਰੂਕਤਾ ਰੈਲੀ- ਰਾਮਵੀਰ ਦੇਵ ਸਮਾਜ ਕਾਲਜ ਵਿਖੇ ਹੋਵੇਗਾ ਨਸ਼ਿਆਂ ਵਿਰੁੱਧ ਨੁੱਕੜ ਨਾਟਕ ਸੈਮੀਨਾਰ ਦੁਆਰਾ ਲੋਕਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਜਾਵੇਗਾ ਜਾਗਰੂਕ

ਫ਼ਿਰੋਜ਼ਪੁਰ 25 ਜੂਨ 2018 ( ) 26 ਜੂਨ ਨੂੰ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ  ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਤੋਂ ਦੇਵ ਸਮਾਜ ਕਾਲਜ ਫ਼ਿਰੋਜ਼ਪੁਰ ਸ਼ਹਿਰ ਤੱਕ ਜਾਗਰੂਕਤਾ ਰੈਲੀ ਕੱਢੀ ਜਾਵੇਗੀ ਅਤੇ ਨੁੱਕੜ ਨਾਟਕ ਤੋਂ ਇਲਾਵਾ ਜ਼ਿਲ੍ਹਾ ਪੱਧਰੀ ਸੈਮੀਨਾਰ ਦਾ ਆਯੋਜਨ ਵੀ ਕੀਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ ।          
ਡਿਪਟੀ ਕਮਿਸ਼ਨਰ  ਨੇ ਦੱਸਿਆ ਕਿ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦਾ ਮੁੱਖ ਮਕਸਦ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਲਈ ਜਾਗਰੂਕ ਕਰਨਾ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਦਾ ਆਗਾਜ਼ 5  ਜੂਨ ਨੂੰ ਕੀਤਾ ਜਾ ਚੁੱਕਾ ਹੈ ਜਿਸ ਤਹਿਤ ਲੋਕਾਂ ਨੂੰ ਜਿੱਥੇ ਨਸ਼ਿਆਂ ਖ਼ਿਲਾਫ਼ ਜਾਗਰੂਕ ਕੀਤਾ ਜਾ ਰਿਹਾ ਹੈ ਉੱਥੇ ਹੀ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।  ਉਨ੍ਹਾਂ ਕਿਹਾ ਕਿ ਨਸ਼ਾ ਕਰਨ  ਨਾਲ ਜਿੱਥੇ ਵਿਅਕਤੀ ਦੀ ਸਿਹਤ ਦਾ ਨੁਕਸਾਨ ਹੁੰਦਾ ਹੈ ਉੱਥੇ ਹੀ ਉਸ ਦਾ ਭਵਿੱਖ ਵੀ ਖ਼ਰਾਬ ਹੁੰਦਾ ਹੈ। ਉਨ੍ਹਾਂ ਕਿਹਾ ਕਿ  ਨੌਜਵਾਨਾਂ ਵਿਚ ਇਸ ਵੱਧ ਰਹੀ ਨਸ਼ਿਆਂ ਦੀ ਵਰਤੋਂ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ  ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ  ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਜ਼ਿਲ੍ਹੇ ਵਿਚ ਵੱਖ-ਵੱਖ ਵਿਭਾਗਾਂ ਵੱਲੋਂ ਵੱਖ-ਵੱਖ ਥਾਵਾਂ ਤੇ  ਜਾਗਰੂਕਤਾ ਕੈਂਪ, ਨੁੱਕੜ ਨਾਟਕ, ਰੈਲੀਆਂ, ਸੈਮੀਨਾਰ ਆਦਿ ਦਾ ਆਯੋਜਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜੇਲ੍ਹ ਵਿਚ ਕੈਦੀਆਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਸੈਮੀਨਾਰ ਆਦਿ ਦਾ ਵੀ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ  ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਤੋਂ ਦੇਵ ਸਮਾਜ ਕਾਲਜ ਫ਼ਿਰੋਜ਼ਪੁਰ ਸ਼ਹਿਰ ਤੱਕ ਜਾਗਰੂਕਤਾ ਰੈਲੀ ਕੱਢੀ ਜਾਵੇਗੀ ਅਤੇ ਨੁੱਕੜ ਨਾਟਕ ਖੇਡਿਆ ਜਾਵੇਗਾ। ਟਰੱਕ ਯੂਨੀਅਨ ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਨਸ਼ਿਆਂ ਵਿਰੋਧੀ ਸੈਮੀਨਾਰ ਦਾ ਆਯੋਜਨ ਵੀ ਕੀਤਾ ਜਾਵੇਗਾ ।
  ਇਸ ਮੌਕੇ ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ: ਰਿਚਾ, ਸਹਾਇਕ ਕਮਿਸ਼ਨਰ (ਜਨ.) ਸ੍ਰ: ਰਣਜੀਤ ਸਿੰਘ, ਸ੍ਰ: ਗੁਰਮਿੰਦਰ ਸਿੰਘ ਸਿਵਲ ਸਰਜਨ, ਸ਼੍ਰੀ ਸੁਨੀਲ ਕੁਮਾਰ ਜ਼ਿਲ੍ਹਾ ਖੇਡ ਅਫ਼ਸਰ, ਸ਼੍ਰੀ ਅਸ਼ੋਕ ਬਹਿਲ ਸਕੱਤਰ ਰੈੱਡ ਕਰਾਸ  ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। 
 
 

Related Articles

Back to top button