Ferozepur News

ਅੰਤਰ ਰਾਸ਼ਟਰੀ ਪੰਜਾਬੀ ਮਾਂ ਬੋਲੀ ਦਿਵਸ ਮਨਾਇਆ

kabar
ਫਿਰੋਜਪੁਰ 21 ਫਰਵਰੀ (ਏ. ਸੀ. ਚਾਵਲਾ): ਸਰਕਾਰੀ ਮਿਡਲ ਸਕੂਲ ਕਬਰਵੱਛਾ ਵਿਖੇ ਸਕੂਲ ਮੁਖੀ ਪਰਮਜੀਤ ਸਿੰਘ ਬਜਾਜ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਅੰਤਰ ਰਾਸ਼ਟਰੀ ਪੰਜਾਬੀ ਮਾਂ ਬੋਲੀ ਦਿਵਸ ਮਨਾਇਆ ਗਿਆ। ਕੇਂਦਰੀ ਪੰਜਾਬੀ ਲੇਖਕ ਸਭਾ ਰਜ਼ਿ. ਦੇ ਨਿਮੰਤਰਨ ਮੈਂਬਰ ਅਤੇ ਪੰਜਾਬੀ ਮਾਸਟਰ ਜਗਤਾਰ ਸਿੰਘ ਸੋਖੀ ਵਲੋਂ ਇਸ ਸਮੁੱਚੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਵਿਦਿਆਰਥੀਆਂ ਨੂੰ ਮਾਂ ਬੋਲੀ ਦੀ ਮਹੱਤਤਾ ਬਾਰੇ ਭਰਪੂਰ ਜਾਣਕਾਰੀ ਦਿੱਤੀ ਗਈ। ਪੰਜਾਬੀ ਵਿਰਸੇ ਦੀ ਸੰਭਾਲ ਅਤੇ ਨੈਤਿਕ ਕਦਰਾਂ ਕੀਮਤਾਂ ਦਾ ਮਨੂੱਖੀ ਜੀਵਨ ਤੇ ਪ੍ਰਭਾਵ ਇਸ ਪ੍ਰੋਗਰਾਮ ਦਾ ਮੁੱਖ ਵਿਸ਼ਾ ਰੱਖਿਆ ਗਿਆ ਹੈ। ਇਸ ਮੌਕੇ ਵਿਦਿਆਰਥੀਆਂ ਵਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਕਵਿਤਾਵਾਂ ਅਤੇ ਗੀਤ ਪੇਸ਼ ਕੀਤੇ ਗਏ। ਸਕੂਲ ਸਟਾਫ ਵਲੋਂ ਜਤਿੰਦਰ ਸਿੰਘ ਅਤੇ ਸ਼੍ਰੀਮਤੀ ਗੀਤਾ ਰਾਣੀ ਨੇ ਵਿਦਿਆਰਥੀਆਂ ਨੂੰ ਮਾਂ ਬੋਲੀ ਨਾਲ ਜੁੜਨ ਲਈ ਪ੍ਰੇਰਿਆ।

Related Articles

Back to top button