Ferozepur News

ਅੰਤਰ ਰਾਸ਼ਟਰੀ ਮਹਿਲਾ ਦਿਵਸ ਤੇ ਮੁੱਖ ਮੰਤਰੀ ਵੱਲੋਂ ਔਰਤਾਂ ਲਈ ਵੱਡੀ ਪੱਧਰ ਤੇ ਯੋਜਨਾਵਾਂ ਦਾ ਆਗਾਜ਼

ਅੰਤਰ ਰਾਸ਼ਟਰੀ ਮਹਿਲਾ ਦਿਵਸ ਤੇ ਮੁੱਖ ਮੰਤਰੀ ਵੱਲੋਂ ਔਰਤਾਂ ਲਈ ਵੱਡੀ ਪੱਧਰ ਤੇ ਯੋਜਨਾਵਾਂ ਦਾ ਆਗਾਜ਼
ਪੰਜਾਬ ਸਰਕਾਰ ਰਾਜ ਅੰਦਰ ਔੋਰਤਾਂ ਦੀ ਤਰੱਕੀ ਤੇ ਸਮਾਜਿਕ ਬਰਾਬਰਤਾ ਦੇ ਅਧਿਕਾਰ ਦੇਣ ਲਈ ਵਚਨਬੱਧ
ਜਿਲ੍ਹਾ ਪ੍ਰਸ਼ਾਸਨ ਔੋਰਤਾਂ ਦੀ ਭਲਾਈ ਤਰੱਕੀ ਤੇ ਸੁਰੱਖਿਆ ਲਈ ਵਚਨਬੱਧ-ਵਧੀਕ ਡਿਪਟੀ ਕਮਿਸ਼ਨਰ

ਫਿਰੋਜ਼ਪੁਰ 9 ਮਾਰਚ ( )  ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ ਤੇ ਕੈਬਨਿਟ ਦੇ ਵੱਡੀ ਗਿਣਤੀ ਦੇ ਵਜ਼ੀਰ ਸਹਿਬਾਨਾਂ ਅਤੇ ਐਮ.ਐਲ.ਏ.ਸਹਿਬਾਨਾਂ ਦੀ ਹਾਜ਼ਰੀ ਵਿੱਚ ਅੰਤਰ ਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ ਦੌਰਾਨ ਰਾਜ ਦੇ ਵੱਖ ਵੱਖ ਜਿਲ੍ਹਿਆਂ ਅਤੇ ਸਬ ਡਵੀਜ਼ਨ ਪੱਧਰ ਤੇ ਵਰਚੁਅਲ ਸਮਾਗਮਾਂ ਰਾਹੀਂ ਲਗਭਗ 70 ਹਜ਼ਾਰ ਔੋਰਤਾਂ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਨੂੰ ਅੰਤਰ ਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ ਦਿੱਤੀ ਗਈ। ਇਸ ਸਬੰਧੀ ਵਰਚੁਅਲ ਸਮਾਗਮ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੇ ਮੀਟਿੰਗ ਹਾਲ ਵਿੱਚ ਹੋਇਆ ਜਿਸ ਵਿੱਚ ਫਿਰੋਜ਼ਪੁਰ ਦੇ ਵਧੀਕ ਡਿਪਟੀ ਕਮਿਸ਼ਨਰ (ਜ.) ਰਾਜਦੀਪ ਕੌਰ ਅਤੇ ਐੱਸ.ਐੱਸ.ਪੀ. ਭਾਗੀਰਥ ਮੀਨਾ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਇਹ ਸਮਾਗਮ ਜਿਲ੍ਹੇ ਦੀਆਂ ਹੋਰਨਾਂ ਵੱਖ ਵੱਖ ਥਾਵਾਂ ਤੇ ਵਰਚੁਅਲ ਤੌਰ ਤੇ ਵੀ ਕੀਤਾ ਗਿਆ।
ਇਸ ਮੌਕੇ ਰਾਜ ਵਾਸੀਆਂ ਨੂੰ ਵਰਚੁਅਲ ਸੰਬੋਧਨ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਈ ਵੀ ਸਮਾਜ ਸਮਰੱਥ ਔੋਰਤਾਂ ਤੋਂ ਬਿਨਾ ਤਰੱਕੀ ਨਹੀਂ ਕਰ ਸਕਦਾ ਤੇ ਅੱਜ ਦੇ ਦਿਨ ਸਾਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਔੋਰਤਾਂ ਦੀ ਉਨਤੀ ਤੇ ਤਰੱਕੀ ਅਤੇ ਉਸ ਨੂੰ ਸਮਾਜ ਦੇ ਹਰ ਖੇਤਰ ਵਿੱਚ ਅੱਗੇ ਵਧਣ ਲਈ ਮਦਦ ਕਰੀਏ ਤਾਂ ਜੋ ਉਹ ਸਾਡੇ ਸੁਪਨਿਆਂ ਦੇ ਪੰਜਾਬ ਦੀ ਸਿਰਜਨਾ ਵਿੱਚ ਹਿੱਸੇਦਾਰ ਬਣ ਸਕਣ । ਇਸ ਮੌੋਕੇ ਉਨ੍ਹਾਂ ਕੌਮਾਂਤਰੀ ਮਹਿਲਾ ਦਿਵਸ ਤੇ 8 ਔੋਰਤ ਪੱਖੀ ਪਹਿਲਕਦਮੀਆਂ ਦੀ ਸ਼ੁਰੂਆਤ ਵੀ ਕੀਤੀ ਜਿਸ ਤਹਿਤ ਨਵ ਨਿਯੁਕਤ ਮਹਿਲਾ ਸਕੂਲ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌੋਂਪਣੇ, ਔਰਤਾਂ ਦੀ ਸੁਰੱਖਿਆ ਲਈ ਸਾਂਝ ਸ਼ਕਤੀ ਹੈਲਪ ਡੈਕਸ ਦੀ ਸ਼ੁਰੂਆਤ, ਲਿੰਗਿਕ ਸਮਾਨਤਾ ਤੇ ਜਾਗਰੂਕਤਾ ਸਮੇਤ ਹੋਰ ਕਈ ਯੋਜਨਾਵਾਂ ਦੀ ਵੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਅੰਦਰ ਔੋਰਤਾਂ ਦੀ ਤਰੱਕੀ ਤੇ ਉਨ੍ਹਾਂ ਨੂੰ ਸਮਾਜਿਕ ਬਰਾਬਰਤਾ ਅਤੇ ਅਧਿਕਾਰ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਜਿਸ ਤਹਿਤ ਸਥਾਨਕ ਸਰਕਾਰਾਂ ਤੇ ਪੰਚਾਇਤਾਂ ਵਿੱਚ 50 ਪ੍ਰਤੀਸ਼ਤ ਰਾਖਵਾਂਕਰਨ ਅਤੇ ਨੌਕਰੀਆਂ ਵਿੱਚ ਔਰਤਾਂ ਲਈ 33 ਪ੍ਰਤੀਸ਼ਤ ਰਾਖਵਾਂਕਰਨ ਕੀਤਾ ਗਿਆ ਹੈ।
ਸਥਾਨਕ ਡਿਪਟੀ ਕਮਿਸ਼ਨਰ ਦੇ ਮੀਟੰਗ ਹਾਲ ਵਿੱਚ ਵਰਚੁਅਲ ਸਮਾਗਮ ਦੌਰਾਨ ਸ਼ਹੀਦ ਭਗਤ ਸਿੰਘ ਟੈਕਨੀਕਲ ਕੈਂਪਸ ਫਿਰੋਜ਼ਪੁਰ ਦੀ ਪ੍ਰੋਫੈਸਰ ਕਿਰਨਦੀਪ ਕੌਰ ਵੀ ਮੁੱਖ ਮੰਤਰੀ ਦੇ ਰੂਬਰੂ ਹੋਈ ਅਤੇ ਉਨ੍ਹਾਂ ਦੇ ਕੈਂਪਸ ਵਿਖੇ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸਿੱਖਿਆ, ਸਿਹਤ ਅਤੇ ਹੋਰ ਉਪਰਾਲਿਆਂ ਦੀ ਸਲਾਘਾ ਕੀਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਕੌਰ ਨੇ ਸਮੂਹ ਜਿਲ੍ਹਾ ਵਾਸੀਆਂ ਨੂੰ ਅੰਤਰ ਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜਿਲ੍ਹਾ ਪ੍ਰਸ਼ਾਸਨ ਔੋਰਤਾਂ ਦੀ ਭਲਾਈ, ਤਰੱਕੀ ਅਤੇ ਸੁਰੱਖਿਆ ਲਈ ਵਚਨਬੱਧ ਹੈ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਰਤਨਦੀਪ ਸੰਧੂ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button