Ferozepur News
ਅੰਤਰ-ਰਾਸ਼ਟਰੀ ਯੋਗਾ ਦਿਵਸ ਦੀਆਂ ਤਿਆਰੀਆਂ ਸਬੰਧੀ 15 ਅਤੇ 17 ਜੂਨ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਹੋਵੇਗੀ ਰਹਿਸਲ: ਵਿਮਲ ਸੇਤੀਆ ਹੁਣ ਤੱਕ 690 ਵਿਅਕਤੀਆਂ ਦੀ ਰਜਿਸਟ੍ਰੇਸ਼ਨ ਹੋਈ।
ਅੰਤਰ-ਰਾਸ਼ਟਰੀ ਯੋਗਾ ਦਿਵਸ ਦੀਆਂ ਤਿਆਰੀਆਂ ਸਬੰਧੀ 15 ਅਤੇ 17 ਜੂਨ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਹੋਵੇਗੀ ਰਹਿਸਲ: ਵਿਮਲ ਸੇਤੀਆ
ਹੁਣ ਤੱਕ 690 ਵਿਅਕਤੀਆਂ ਦੀ ਰਜਿਸਟ੍ਰੇਸ਼ਨ ਹੋਈ।
ਫਿਰੋਜ਼ਪੁਰ 6 ਜੂਨ 2016 ( ) 21 ਜੂਨ 2016 ਨੂੰ ਅੰਤਰ ਰਾਸ਼ਟਰੀ ਯੋਗਾ ਦਿਵਸ ਤੇ ਚੰਡੀਗੜ੍ਹ ਵਿਖੇ ਹੋਣ ਵਾਲੇ ਰਾਸ਼ਟਰ ਪੱਧਰੀ ਸਮਾਗਮ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਖ਼ੁਦ ਸ਼ਿਰਕਤ ਕਰਨਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸੀ੍ਰ.ਵਿਮਲ ਕੁਮਾਰ ਸੇਤੀਆ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਰਜਿਸਟ੍ਰੇਸ਼ਨhttp://iyd.chd.gov.in ਵੈੱਬਸਾਈਟ ਤੇ ਕਰਵਾਈ ਜਾ ਸਕਦੀ ਜਾ ਇਸ ਸਬੰਧੀ ਸੁਵਿਧਾ ਕੇਂਦਰ ਵਿਖੇ ਵੀ ਜਾ ਕੇ ਇਸ ਦੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਸ ਤੋਂ ਬਿਨ੍ਹਾਂ ਹੈਲਪਲਾਈਨ ਨੰਬਰ 18001802072 ਤੇ ਵੀ ਸਵੇਰੇ 9 ਵਜ੍ਹੇ ਤੋਂ ਸ਼ਾਮ 6 ਵਜ੍ਹੇ ਤੱਕ ਰਜਿਸਟ੍ਰੇਸ਼ਨ ਕਰਵਾਈ ਜਾਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਿਤੀ 3 ਜੂਨ ਤੱਕ 690 ਦੇ ਕਰੀਬ ਵਿਅਕਤੀਆਂ ਦੀ ਰਜਿਸਟ੍ਰੇਸ਼ਨ ਕਾਰਵਾਈ ਜਾ ਚੁੱਕੀ ਹੈ। ਉਨ੍ਹਾਂ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਨੂੰ ਸੱਦਾ ਦਿੱਤਾ ਕਿ ਜੋ ਵੀ ਅਧਿਕਾਰੀ/ਕਰਮਚਾਰੀ ਸਮਾਗਮ ਵਿਚ ਜਾਣ ਦਾ ਚਾਹਵਾਨ ਹੈ ਤਾ ਉਸ ਨੂੰ ਸਰਕਾਰ ਵੱਲੋਂ ਸਰਕਾਰੀ ਛੁੱਟੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ 21 ਜੂਨ ਯੋਗਾ ਦਿਵਸ ਤੇ ਸਰਕਾਰ ਵੱਲੋਂ ਯੋਗਾ ਟੀ-ਸ਼ਰਟ ਅਤੇ ਮੈਟਸ ਵੀ ਪੰਡਾਲ ਅੰਦਰ ਹੀ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਵਿਅਕਤੀਆਂ ਦੇ ਆਉਣ ਅਤੇ ਜਾਣ ਲਈ ਬੱਸਾਂ ਅਤੇ ਖਾਣ-ਪੀਣ ਦਾ ਸਾਰਾ ਖ਼ਰਚ ਸਰਕਾਰ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ 15 ਜੂਨ ਅਤੇ 17 ਜੂਨ ਸਵੇਰੇ 5:30 ਵਜੇ ਤੋ 7 ਵਜੇ ਤੱਕ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ ਇਸ ਦੀઠਰਹਿਸਲઠਵੀ ਕਰਵਾਈ ਜਾਵੇਗੀ। ਉਨ੍ਹਾਂ ਯੋਗ ਮਾਸਟਰ ਟਰੇਨਰਾਂઠਨੂੰ ਕਿਹਾ ਕਿ ਉਹ ਇਸ ਸਬੰਧੀ ਆਪਣੇ ਅਧੀਨ ਯੋਗ ਕਰਦੇ ਵਿਅਕਤੀਆਂ ਨੂੰ ਲਗਾਤਾਰ ਅਭਿਆਸ ਕਰਵਾਉਂਦੇ ਰਹਿਣਗੇ।
ਇਸ ਮੌਕੇ ਸ੍ਰ.ਚਰਨਦੀਪ ਸਿੰਘ ਜ਼ਿਲ੍ਹਾ ਟਰਾਂਸਪੋਰਟ ਅਫਸਰ, ਸ੍ਰੀ.ਅਸ਼ੋਕ ਬਹਿਲ ਸਕੱਤਰ ਜ਼ਿਲ੍ਹਾ ਰੈਡ ਕਰਾਸ, ਜ਼ਿਲ੍ਹਾ ਖੇਡ ਅਫਸਰ ਸ੍ਰੀ.ਸੁਨੀਲ ਸ਼ਰਮਾ, ਸ੍ਰ.ਸਰਬਜੀਤ ਸਿੰਘ ਬੇਦੀ ਜ਼ਿਲ੍ਹਾ ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ ਫਿਰੋਜ਼ਪੁਰ, ਡਿਪਟੀ ਡੀ.ਓ ਸ੍ਰੀ ਪ੍ਰਦੀਪ ਦਿਉੜਾ, ਸਹਾਇਕ ਸਿਵਲ ਸਰਜਨ ਡਾ.ਜੀ.ਪੀ ਮੰਗਲਾ ਤੋ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।