Ferozepur News

ਅੰਤਰ-ਰਾਸ਼ਟਰੀ ਸਰਹੱਦ ਤੇ ਲੱਗੀ ਕੰਡਿਆਲੀ ਤਾਰ ਦੇ ਅੰਦਰ ਅਤੇ ਸਰਹੱਦ ਦੇ ਨੇੜੇ ਬੀ.ਟੀ. ਕਾਟਨ ਅਤੇ ਹੋਰ ਉੱਚੀਆਂ ਫ਼ਸਲਾਂ ਬੀਜਣ ਤੇ ਪਾਬੰਦੀ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਅਣਅਧਿਕਾਰਤ ਗੱਡੀਆਂ ਤੇ ਪ੍ਰੈਸ ਸ਼ਬਦ ਲਿਖਵਾਉਣ ਤੇ ਪਾਬੰਦੀ ਮੈਰਿਜ ਪੈਲੇਸ, ਹੋਟਲ ਅਤੇ ਰੈਸਟੋਰੈਂਟ ਲਈ ਇਤਰਾਜ਼ਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ ਦੇ ਹੁਕਮ

ਫ਼ਿਰੋਜਪੁਰ 7 ਜੂਨ 2018 (  Vikramditya Sharma ) ਵਧੀਕ  ਜ਼ਿਲ੍ਹਾ ਮੈਜਿਸਟ੍ਰੇਟ ਡਾ: ਰਿਚਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ।  ਇਹ  ਹੁਕਮ 31 ਜੁਲਾਈ 2018 ਤੱਕ ਲਾਗੂ ਰਹਿਣਗੇ।
    ਵਧੀਕ ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜਪੁਰ ਡਾ: ਰਿਚਾ ਆਈ.ਏ.ਐਸ ਵੱਲੋਂ ਜਾਰੀ ਮਨਾਹੀ ਦੇ ਹੁਕਮ ਅਨੁਸਾਰ ਅੰਤਰ-ਰਾਸ਼ਟਰੀ ਸਰਹੱਦ ਤੇ ਲੱਗੀ ਕੰਡਿਆਲੀ ਤਾਰ ਦੇ ਅੰਦਰ ਅਤੇ ਸਰਹੱਦ ਦੇ ਨੇੜੇ ਬੀ.ਟੀ. ਕਾਟਨ ਅਤੇ ਹੋਰ ਉੱਚੀਆਂ ਫ਼ਸਲਾਂ ਬੀਜਣ ਤੇ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ  ਬਾਰਡਰ ਸੁਰੱਖਿਆ ਫੋਰਸ ਦੀ 143ਵੀਂ ਬਟਾਲੀਅਨ ਦੇ ਕਮਾਡੈਂਟ . ਕੇ.ਐਮ.ਐਸ. ਵਾਲਾ ਨੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਫ਼ਿਰੋਜ਼ਪੁਰ ਡਾ: ਰਿਚਾ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਕੁੱਝ ਕਿਸਾਨਾਂ ਵੱਲੋਂ ਭਾਰਤ-ਪਾਕਿ ਦੇ ਅੰਤਰਰਾਸ਼ਟਰੀ ਬਾਰਡਰ ਅਤੇ ਕੰਡਿਆਲੀਆਂ ਤਾਰਾਂ ਨੇੜੇ ਬੀ.ਟੀ. ਕਾਟਨ ਅਤੇ ਹੋਰ ਉੱਚੀਆਂ ਫ਼ਸਲਾਂ ਦੀ ਬਿਜਾਈ ਕੀਤੀ ਜਾਂਦੀ ਹੈ, ਜਿਸ ਦਾ ਫ਼ਾਇਦਾ ਉਠਾ ਕੇ ਪਾਕਿਸਤਾਨੀ ਅੱਤਵਾਦੀ ਭਾਰਤ-ਪਾਕਿਸਤਾਨ ਦੇ ਬਾਰਡਰ ਨੂੰ ਕਰਾਸ ਕਰ ਜਾਂਦੇ ਹਨ। ਜਿਸ ਨਾਲ ਦੇਸ਼ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਇਹ ਹੁਕਮ ਜਾਰੀ ਕੀਤੇ ਗਏ ਹਨ।
    ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ: ਰਿਚਾ ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਜੋ ਵੀ ਮੈਰਿਜ ਪੈਲੇਸ, ਹੋਟਲ ਅਤੇ ਰੈਸਟੋਰੈਂਟ ਚੱਲ ਰਹੇ ਹਨ ਜਾਂ ਨਵੇਂ ਬਣ ਰਹੇ ਹਨ, ਉਹ ਇਤਰਾਜ਼ਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ ਲਈ ਦਸਤਾਵੇਜ਼ ਇਸ ਹੁਕਮ ਦੇ ਜਾਰੀ ਹੋਣ ਤੋਂ 15 ਦਿਨਾਂ ਦੇ ਅੰਦਰ ਅੰਦਰ ਸਮਰੱਥ ਅਧਿਕਾਰੀ ਨੂੰ ਪੇਸ਼ ਕਰਨ (ਜੇਕਰ ਉਨ੍ਹਾਂ ਵੱਲੋਂ ਪਹਿਲਾਂ ਇਤਰਾਜ਼ਹੀਣਤਾ ਸਰਟੀਫਿਕੇਟ ਪ੍ਰਾਪਤ ਨਹੀਂ ਕੀਤਾ ਗਿਆ) ਤਾਂ ਇਸ ਬਾਰੇ ਯੋਗ ਫ਼ੈਸਲਾ ਲਿਆ ਜਾਵੇਗਾ । ਇਤਰਾਜ਼ਹੀਣਤਾ ਸਰਟੀਫਿਕੇਟ ਨਾ ਲੈਣ ਦੀ ਸੂਰਤ ਵਿਚ ਸਾਰੇ ਦਾ ਸਾਰਾ ਕੰਮ ਬੰਦ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਮੈਰਿਜ ਪੈਲੇਸਾਂ ਵਿਚ ਚਲਾਏ ਜਾ ਰਹੇ ਅਣ-ਅਧਿਕਾਰਤ ਆਵਾਜੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਬਿਲਕੁਲ ਮਨਾਹੀ ਹੋਵੇਗੀ। ਜਿਸ ਵੀ ਮੈਰਿਜ ਪੈਲੇਸ, ਹੋਟਲ ਜਾਂ ਰੈਸਟੋਰੈਂਟ ਨੇ ਲਾਊਡ ਸਪੀਕਰ ਲਗਾਉਣਾ ਹੋਵੇਗਾ ਉਸ ਮੈਰਿਜ ਪੈਲੇਸ ਦੇ ਮਾਲਕ ਵੱਖਰੇ ਤੌਰ ਤੇ ਸਬੰਧਿਤ ਉਪ ਮੰਡਲ ਮੈਜਿਸਟਰੇਟ/ਜ਼ਿਲ੍ਹਾ ਮੈਜਿਸਟਰੇਟ ਤੋਂ ਪ੍ਰਵਾਨਗੀ ਲੈਣਗੇ, ਜਿਸ ਬਾਰੇ ਉਸ ਨੂੰ ਘੱਟੋ-ਘੱਟ ਇੱਕ ਹਫ਼ਤਾ ਪਹਿਲਾਂ ਦਰਖਾਸਤ ਦੇਣੀ ਪਵੇਗੀ। 
    ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡਾ: ਰਿਚਾ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਅਣ-ਅਧਿਕਾਰਤ ਗੱਡੀਆਂ ਤੇ ਪ੍ਰੈਸ ਸ਼ਬਦ ਲਿਖਵਾਉਣ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ । ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਪ੍ਰੈਸ ਸ਼ਬਦ ਦੀ ਵਰਤੋਂ ਪੱਤਰਕਾਰਾਂ ਤੋਂ ਇਲਾਵਾ ਆਮ ਲੋਕਾਂ ਅਤੇ ਗੈਰ ਸਮਾਜਿਕ ਤੱਤਵਾਂ ਵੱਲੋਂ ਕੀਤੇ ਜਾਣ ਨਾਲ ਅਮਨ ਕਾਨੂੰਨ ਦੀ ਸਥਿਤੀ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ।  ਪ੍ਰੈਸ ਸ਼ਬਦ ਦੀ ਵਰਤੋਂ ਕੇਵਲ ਐਕਰੀਡੇਟਿਡ ਪ੍ਰਿੰਟ ਅਤੇ ਮੀਡੀਆ ਨਾਲ ਸਬੰਧਿਤ ਪੱਤਰਕਾਰ ਹੀ ਆਪਣੀਆਂ ਗੱਡੀਆਂ ਤੇ ਕਰ ਸਕਦੇ ਹਨ।    ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਨੇ ਅੰਦਰ ਦੋ ਪਹੀਆਂ ਵਹੀਕਲਾਂ ਤੇ ਵੱਖ-ਵੱਖ ਆਵਾਜ਼ਾਂ ਵਾਲੇ ਹਾਰਨ ਅਤੇ ਵਹੀਕਲਾਂ ਦੇ ਸੈਲੰਸਰ ਕੱਢਵਾ ਕੇ ਵੱਖਰੀ ਕਿਸਮ ਦੀਆਂ ਡਰਾਉਣੀਆਂ ਆਵਾਜ਼ਾਂ ਅਤੇ ਪਟਾਕੇ ਵਜਾਉਣ ਤੇ ਪੂਰਨ ਤੋਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ  ਹਨ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਕੁੱਝ ਸ਼ਰਾਰਤੀ ਵਿਅਕਤੀਆਂ ਵੱਲੋਂ ਆਪਣੇ ਵਹੀਕਲਾਂ ਤੇ ਵੱਖ-ਵੱਖ ਆਵਾਜ਼ਾਂ ਵਾਲੇ ਹਾਰਨ ਲਗਵਾਏ ਹੋਏ ਹਨ ਅਤੇ ਆਪਣੇ ਵਹੀਕਲਾਂ ਤੇ ਸੈਲੰਸਰ ਕੱਢਵਾ ਕੇ ਵੱਖਰੀ ਕਿਸਮ ਦੀਆਂ ਡਰਾਉਣੀਆਂ ਆਵਾਜ਼ਾਂ ਅਤੇ ਪਟਾਕੇ ਵਜਾਉਂਦੇ ਹਨ, ਜਿਸ ਨਾਲ ਨੋਇਜ਼ ਪਲਿਊਸ਼ਨ ਐਕਟ ਦੀਆਂ ਧਾਰਾਵਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਅਤੇ ਆਮ ਜਨਤਾ ਦਾ ਸੰਤੁਲਨ ਵਿਗੜਨ ਦੀ ਸੰਭਾਵਨਾ ਬਣ ਜਾਂਦੀ ਹੈ ਅਤੇ ਦੁਰਘਟਨਾ ਹੋਣ ਦਾ ਵੀ ਖ਼ਤਰਾ ਬਣ ਜਾਂਦਾ ਹੈ। ਜਿਸ ਨਾਲ ਜਾਨੀ ਨੁਕਸਾਨ ਵੀ ਹੋ ਸਕਦਾ ਹੈ। ਇਸ ਲਈ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਇਹ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਸਾਰੇ ਹੁਕਮ 31 ਜੁਲਾਈ 2018 ਤੱਕ ਲਾਗੂ ਰਹਿਣਗੇ।

Related Articles

Back to top button