ਅੱਜ ਪਿੰਡ ਲੋਹਕੇ ਕਲਾਂ ਵਿਖੇ ਕਿਸਾਨਾਂ ਮਜ਼ਦੂਰਾਂ ਵੱਲੋਂ ਮੰਡੀਆਂ ਵਿੱਚ ਕੈਪਟਨ ਸਰਕਾਰ ਦੁਆਰਾ ਲਗਾਏ ਗਏ ਪੋਸਟਰ ਉਤਾਰੇ ਗਏ.
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ 19 ਵੇ ਦਿਨ ਅੰਦੋਲਨ
ਅੱਜ ਪਿੰਡ ਲੋਹਕੇ ਕਲਾਂ ਵਿਖੇ ਕਿਸਾਨਾਂ ਮਜ਼ਦੂਰਾਂ ਵੱਲੋਂ ਮੰਡੀਆਂ ਵਿੱਚ ਕੈਪਟਨ ਸਰਕਾਰ ਦੁਆਰਾ ਲਗਾਏ ਗਏ ਪੋਸਟਰ ਉਤਾਰੇ ਗਏ.
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਪਿੰਡ ਲੋਹਕੇ ਕਲਾਂ ਵਿਖੇ ਜ਼ੋਨ ਪ੍ਰਧਾਨ ਬਲਵਿੰਦਰ ਸਿੰਘ ਸੁਖਵੰਤ ਸਿੰਘ ਲਹੁਕਾ ਦੀ ਅਗਵਾਈ ਹੇਠ ਕਿਸਾਨ ਮਜ਼ਦੂਰ ਇਕੱਠੇ ਹੋਏ.ਕਿਸਾਨ ਮਜ਼ਦੂਰਾਂ ਨੂੰ ਇਹ ਖ਼ਬਰ ਮਿਲੀ ਸੀ ਕਿ ਅੱਜ ਐਮ ਐਲ ਏ ਕੁਲਬੀਰ ਸਿੰਘ ਜ਼ੀਰਾ ਪਿੰਡ ਲੋਹਕੇ ਕਲਾਂ ਵਿਖੇ ਆ ਰਿਹਾ ਹੈ .ਕਿਸਾਨ ਜਥੇਬੰਦੀ ਵੱਲੋਂ ਪਿੰਡ ਦੇ ਕਿਸਾਨਾਂ ਨਾਲ ਰਲ ਕੇ ਉਨ੍ਹਾਂ ਦਾ ਘਿਰਾਓ ਕਰਨ ਦੀ ਪੂਰੀ ਤਿਆਰੀ ਕੀਤੀ ਗਈ ਸੀ.ਜਥੇਬੰਦੀ ਵੱਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਸਪੀਕਰ ਵਿਚ ਵੀ ਲਾਓਸ ਮੈਂਟ ਕਰਵਾਈ ਗਈ .ਤਾਂ ਇਸ ਦੀ ਭਿਣਕ ਲੱਗਣ ਤੇ ਐਮਐਲਏ ਸਾਹਿਬ ਪਹਿਲਾਂ ਹੀ ਉੱਥੋਂ ਭੱਜ ਗਏ .
ਜਥੇਬੰਦੀ ਦੇ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੇ ਮਿਲ ਕੇ ਪਹਿਲਾਂ ਹੀ ਕਿਸਾਨ ਵਿਰੋਧੀ ਆਰਡੀਨੈਂਸ ਪਾਸ ਕੀਤੇ ਹੋਏ ਹਨ. ਜਿਸ ਨਾਲ ਕਿਸਾਨੀ ਡੁੱਬਣ ਦਾ ਖਤਰਾ ਸਿਰ ਤੇ ਮੰਡਰਾ ਰਿਹਾ ਹੈ.ਜਿਸ ਵਿੱਚ ਕਾਂਗਰਸ ਤੇ ਅਕਾਲੀ ਦਲ ਦੀ ਪੂਰੀ ਭਾਈਵਾਲੀ ਹੈ .ਇਸ ਦੇ ਰੋਸ ਵਿਚ ਕਿਸਾਨਾਂ ਨੇ ਐਲਾਨ ਕੀਤਾ ਸੀ .ਕਿ ਪਿੰਡਾਂ ਵਿੱਚ ਕਿਸੇ ਵੀ ਲੀਡਰ ਨੂੰ ਵੜਨ ਨਹੀਂ ਦਿੱਤਾ ਜਾਵੇਗਾ .ਜੇਕਰ ਕੋਈ ਆਵੇਗਾ ਤਾਂ ਉਸ ਦਾ ਘਿਰਾਓ ਕੀਤਾ ਜਾਵੇਗਾ ਪਰ ਅੱਜ ਘਿਰਾਓ ਕਰਨ ਤੋਂ ਪਹਿਲਾਂ ਹੀ ਉਹ ਇੱਥੋਂ ਚਲੇ ਗਏ. ਜਿਸ ਤੋਂ ਬਾਅਦ ਭੜਕੇ ਕਿਸਾਨਾਂ ਨੇ ਦਾਣਾ ਮੰਡੀ ਪਿੰਡ ਲਹੁਕੇ ਕਲਾਂ ਵਿਖੇ ਕੈਪਟਨ ਸਰਕਾਰ ਦੇ ਹੋਰਡਿੰਗ. ਜਿਸ ਉੱਪਰ ਲਿਖਿਆ ਸੀ ਕਿ ਪਰਾਲੀ ਨੂੰ ਅੱਗ ਨਾ ਲਗਾਓ ਨੂੰ ਉਤਾਰ ਕੇ ਕੇ ਸੁੱਟ ਦਿੱਤਾ ਤੇ ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਸਾਲ ਵੀ ਜਿਨ੍ਹਾਂ ਕਿਸਾਨਾਂ ਨੇ ਪਰਾਲੀ ਨੂੰ ਅੱਗ ਨਹੀਂ ਲਾਈ ਸੀ. ਉਨ੍ਹਾਂ ਨੂੰ ਅਜੇ ਤੱਕ ਵੀ ਸਰਕਾਰ ਦੁਆਰਾ ਮੰਨ ਕੇ ਮੁਆਵਜ਼ਾ ਨਹੀਂ ਦਿੱਤਾ ਗਿਆ .ਤੇ ਇਸ ਸਾਲ ਵੀ ਪਰਾਲੀ ਦੀ ਸਾਂਭ ਸੰਭਾਲ ਲਈ ਕੋਈ ਢੁੱਕਵਾਂ ਪ੍ਰਬੰਧ ਨਹੀਂ ਕੀਤਾ ਗਿਆ. ਤੇ ਨਾ ਹੀ ਪੰਜਾਬ ਸਰਕਾਰ ਵੱਲੋਂ ਕੋਈ ਸਬਸਿਡੀ ਤੇ ਸੰਦ ਮੁਹੱਈਆ ਕਰਵਾਏ ਗਏ ਹਨ. ਉਲਟਾ ਕਿਸਾਨਾਂ ਉੱਤੇ ਪਰਾਲੀ ਨੂੰ ਅੱਗ ਨਾ ਲਾਉਣ ਲਈ ਦਬਾਅ ਪਾਇਆ ਜਾ ਰਿਹਾ ਹੈ .ਤੇ ਪਰਚੇ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ .ਕਿਸਾਨ ਜਥੇਬੰਦੀ ਇਸ ਦਾ ਵਿਰੋਧ ਕਰਦੀ ਹੈ.ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਛੇ ਹਜ਼ਾਰ ਰੁਪਏ ਪ੍ਰਤੀ ਕਿੱਲਾ ਸਰਕਾਰ ਕੋਲੋਂ ਮੁਆਵਜ਼ੇ ਦੀ ਮੰਗ ਕੀਤੀ ਗਈ ਸੀ .ਜਿਸ ਨਾਲ ਕਿਸਾਨ ਮਜ਼ਦੂਰ ਆਪਣੀ ਪਰਾਲੀ ਦੀ ਸਾਂਭ ਸੰਭਾਲ ਕਰ ਸਕਦੇ ਸਨ. ਪਰ ਸਰਕਾਰ ਵੱਲੋਂ ਇਸ ਤੇ ਕੋਈ ਬਿਆਨ ਨਹੀਂ ਦਿੱਤਾ ਗਿਆ. ਓਲਟਾ ਕਿਸਾਨਾਂ ਨੂੰ ਦਬਾਇਆ ਜਾ ਰਿਹਾ ਹੈ. ਪਰਾਲੀ ਨੂੰ ਅੱਗ ਲਾਉਣਾ ਕਿਸਾਨਾਂ ਦਾ ਸ਼ੌਕ ਨਹੀਂ ਇੱਕ ਮਜਬੂਰੀ ਬਣ ਗਿਆ ਹੈ. ਜਿਸ ਦੀ ਜ਼ਿੰਮੇਵਾਰ ਪੰਜਾਬ ਤੇ ਸੈਂਟਰ ਸਰਕਾਰ ਹੈ.ਜਿਸ ਤੋਂ ਭੜਕੇ ਕਿਸਾਨਾਂ ਨੇ ਇਹ ਐਲਾਨ ਕੀਤਾ ਕਿ ਜੇਕਰ ਕੋਈ ਵੀ ਅਫ਼ਸਰ ਕਿਸਾਨਾਂ ਦੇ ਖੇਤਾਂ ਵਿੱਚ ਆਏਗਾ. ਤਾਂ ਉਸ ਦਾ ਉੱਥੇ ਹੀ ਘਿਰਾਓ ਕੀਤਾ ਜਾਵੇਗਾ .
ਇਸ ਮੌਕੇ ਬਲਜੀਤ ਸਿੰਘ ਦਰਸ਼ਨ ਸਿੰਘ ਬਲਵਿੰਦਰ ਸਿੰਘ ਅਮਨਦੀਪ ਸਿੰਘ ਕੱਚਰ ਭੱਨ ਗੁਰਦਿਆਲ ਸਿੰਘ ਮਹਿਲ ਸਿੰਘ ਸੁਰਜਨ ਸਿੰਘ ਰੇਸ਼ਮ ਸਿੰਘ ਸੁਖਜਿੰਦਰ ਸਿੰਘ ਆਦਿ ਆਗੂ ਮੌਕੇ ਤੇ ਮੌਜੂਦ ਸਨ .
………ਜਾਰੀ ਕਰਤਾ ਜ਼ਿਲ੍ਹਾ ਪ੍ਰੈੱਸ ਸਕੱਤਰ
………….ਸੁਖਵੰਤ ਸਿੰਘ ਲੋਹਕਾਂ