ਅੱਜ ਰੇਲ ਪੱਟੜੀ ਤੇ ਪੱਕੇ ਮੋਰਚੇ ਦੇ 15 ਵੇਂ ਦਿਨ, ਸੈਂਕੜੇ ਕਿਸਾਨ ਮਜ਼ਦੂਰਾਂ ਵੱਲੋਂ ਕਾਲੇ ਚੋਲੇ ਪਾ ਕੇ ਕਾਲਾ ਦਿਵਸ ਮਨਾਇਆ, ਪੱਕਾ ਮੋਰਚਾ 11 ਅਕਤੂਬਰ ਤੱਕ ਵਧਾਉਂਦਿਆਂ
ਅੱਜ ਰੇਲ ਪੱਟੜੀ ਤੇ ਪੱਕੇ ਮੋਰਚੇ ਦੇ 15 ਵੇਂ ਦਿਨ, ਸੈਂਕੜੇ ਕਿਸਾਨ ਮਜ਼ਦੂਰਾਂ ਵੱਲੋਂ ਕਾਲੇ ਚੋਲੇ ਪਾ ਕੇ ਕਾਲਾ ਦਿਵਸ ਮਨਾਇਆ, ਪੱਕਾ ਮੋਰਚਾ 11 ਅਕਤੂਬਰ ਤੱਕ ਵਧਾਉਂਦਿਆਂ
ਫ਼ਿਰੋਜ਼ਪੁਰ, 8.10.2020: ਮੋਦੀ ਸਰਕਾਰ ਦੇ ਇਸ਼ਾਰੇ ਉੱਤੇ ਹਰਿਆਣਾ ਦੀ ਖੱਟੜ ਸਰਕਾਰ ਵੱਲੋਂ ਅੰਦੋਲਨਕਾਰੀ ਕਿਸਾਨਾਂ ਉੱਤੇ ਕੀਤੇ ਲਾਠੀਚਾਰਜ ਤੇ ਗ੍ਰਿਫਤਾਰੀ ਵਿਰੁੱਧ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਮਜ਼ਦੂਰਾਂ ਵੱਲੋਂ ਬਸਤੀ ਟੈਂਕਾਂ ਵਾਲੀ ਫ਼ਿਰੋਜ਼ਪੁਰ ਉੱਤੇ ਲੱਗੇ ਪੱਕੇ ਮੋਰਚੇ ਦੇ 15 ਵੇ ਦਿਨ ਕਾਲੇ ਚੋਲ਼ੇ ਪਾ ਕੇ ਕਾਲਾ ਦਿਵਸ ਮਨਾਇਆ ਅਤੇ ਖੱਟੜ ਸਰਕਾਰ ਦੀ ਸਖ਼ਤ ਨਿਖ਼ੇਧੀ ਕੀਤੀ
ਅੰਦੋਲਨਕਾਰੀਆਂ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਕੱਲੀ ਵਾਲਾ ਰਣਬੀਰ ਸਿੰਘ ਠੱਠਾ ਅਮਨਦੀਪ ਸਿੰਘ ਕੱਚਰ ਭੱਨ ਸਾਹਬ ਸਿੰਘ ਦੀਨੇ ਕੇ ਸੁਰਿੰਦਰ ਸਿੰਘ ਘੁੱਦੂਵਾਲਾ ਨੇ ਚੱਲ ਰਹੇ ਮੋਰਚੇ ਨੂੰ ਅੱਗੇ ਵਧਾਉਂਦਿਆਂ ਗਿਆਰਾਂ ਅਕਤੂਬਰ ਤੱਕ ਜਾਰੀ ਰੱਖਣ ਦਾ ਐਲਾਨ ਕੀਤਾ ਅਤੇ ਕਿਹਾ ਕਿ ਹਰਿਆਣਾ ਦੇ ਅੰਦੋਲਨਕਾਰੀ ਕਿਸਾਨਾਂ ਉੱਤੇ ਖੱਟੜ ਸਰਕਾਰ ਵੱਲੋਂ ਕੀਤੇ ਜਾ ਰਹੇ ਤਸ਼ੱਦਦ ਅਤੇ ਗ੍ਰਿਫਤਾਰੀਆਂ ਨੂੰ ਮੋਦੀ ਸਰਕਾਰ ਦੀ ਘਬਰਾਹਟ ਦੀ ਨਿਸ਼ਾਨੀ ਦੱਸਿਆ ਤੇ ਕਿਹਾ ਕਿ ਮੋਦੀ ਸਰਕਾਰ ਅੰਦਰੋਂ ਹਿੱਲ ਚੁੱਕੀ ਹੈ ਕਾਰਪੋਰੇਟ ਅੰਬਾਨੀਆਂ ਤੇ ਅਡਾਨੀਆਂ ਨੂੰ ਖੇਤੀ ਮੰਡੀ ਸੌਂਪਣ ਦੇ ਜ਼ਰਖੇਜ਼ ਪੰਜਾਬ ਦੀ ਜ਼ਮੀਨ ਉੱਤੇ ਕਬਜ਼ਾ ਕਰਵਾਉਣ ਦੀ ਨੀਤੀ ਨੂੰ ਦਲਾਲ ਮੋਦੀ ਸਰਕਾਰ ਲਾਗੂ ਨਹੀਂ ਕਰ ਸਕੇਗੀ ਕਿਉਂਕਿ ਪੰਜਾਬ ਤੇ ਹਰਿਆਣਾ ਤੋਂ ਸ਼ੁਰੂ ਹੋਇਆ ਅੰਦੋਲਨਾਂ 22 ਸਟੇਟਾਂ ਵਿੱਚ ਪਹੁੰਚ ਚੁੱਕਾ ਹੈ .ਕਿਸਾਨ ਆਗੂਆਂ ਨੇ ਰਾਵਨ ਰੂਪੀ ਪ੍ਰਧਾਨ ਮੰਤਰੀ ਮੋਦੀ ਦੇ ਪੁਤਲੇ ਫੂਕਣ ਤੇ ਭਾਜਪਾ ਦੇ ਕਿਸੇ ਵੀ ਆਗੂ ਨੂੰ ਪਿੰਡਾਂ ਵਿੱਚੋਂ ਨਾ ਵੜਨ ਦੇਣ ਦਾ ਐਲਾਨ ਕੀਤਾ. ਤੇ ਜ਼ੋਰਦਾਰ ਮੰਗ ਕੀਤੀ ਕਿ ਖੇਤੀ ਸੁਧਾਰ ਤਿੰਨੇ ਖੇਤੀ ਆਰਡੀਨੈਂਸ ਤੁਰੰਤ ਰੱਦ ਕੀਤੇ ਜਾਣ ਕੈਪਟਨ ਸਰਕਾਰ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਵਿੱਚ ਇੱਕ ਹਫ਼ਤੇ ਅੰਦਰ ਵਿਧਾਨ ਸਭਾ ਦਾ ਸਪੈਸ਼ਲ ਇਜਲਾਸ ਸੱਦਣ ਦੇ ਕੀਤੇ ਵਾਅਦੇ ਮੁਤਾਬਕ ਤਰੀਕ ਦਾ ਐਲਾਨ ਕਰੇ ਤੇ ਕਾਨੂੰਨ ਬਣਾ ਕੇ ਉਕਤ ਤਿੰਨੇ ਖੇਤੀ ਆਰਡੀਨੈਂਸਾਂ ਰੱਦ ਕੀਤੇ ਜਾਣ.