Ferozepur News

ਅੱਤ ਦੀ ਗਰਮੀ ਨੂੰ ਦੇਖਦੇ ਹੋਏ ਪੋਲਿੰਗ ਬੂਥਾਂ ’ਤੇ ਹੋਣਗੇ ਠੰਡੇ ਮਿੱਠੇ ਜਲ ਦੇ ਪ੍ਰਬੰਧ : ਡਾ. ਚਾਰੂਮਿਤਾ

ਲੋਕ ਸਭਾ ਚੋਣਾਂ ਸਬੰਧੀ ਐਨ.ਜੀ.ਓਜ਼, ਯੁਵਕ ਕਲੱਬਾਂ, ਸਮਾਜ ਸੇਵੀ ਸੰਸਥਾਵਾਂ ਨਾਲ ਕੀਤੀ ਮੀਟਿੰਗ

ਅੱਤ ਦੀ ਗਰਮੀ ਨੂੰ ਦੇਖਦੇ ਹੋਏ ਪੋਲਿੰਗ ਬੂਥਾਂ ’ਤੇ ਹੋਣਗੇ ਠੰਡੇ ਮਿੱਠੇ ਜਲ ਦੇ ਪ੍ਰਬੰਧ : ਡਾ. ਚਾਰੂਮਿਤਾ

ਅੱਤ ਦੀ ਗਰਮੀ ਨੂੰ ਦੇਖਦੇ ਹੋਏ ਪੋਲਿੰਗ ਬੂਥਾਂ ’ਤੇ ਹੋਣਗੇ ਠੰਡੇ ਮਿੱਠੇ ਜਲ ਦੇ ਪ੍ਰਬੰਧ : ਡਾ. ਚਾਰੂਮਿਤਾ

– ਲੋਕ ਸਭਾ ਚੋਣਾਂ ਸਬੰਧੀ ਐਨ.ਜੀ.ਓਜ਼, ਯੁਵਕ ਕਲੱਬਾਂ, ਸਮਾਜ ਸੇਵੀ ਸੰਸਥਾਵਾਂ ਨਾਲ ਕੀਤੀ ਮੀਟਿੰਗ

ਫਿਰੋਜ਼ਪੁਰ, 28 ਮਈ 2024:

01 ਜੂਨ ਨੂੰ ਪੰਜਾਬ ’ਚ ਲੋਕ ਸਭਾ ਚੋਣਾਂ-2024 ਦੌਰਾਨ ਜ਼ਿਆਦਾ ਗਰਮੀ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹੇ ਦੀਆਂ ਵੱਖ-ਵੱਖ ਗੈਰ-ਸਰਕਾਰੀ ਸੰਸਥਾਵਾਂ, ਯੁਵਕ ਕਲੱਬਾਂ, ਸਮਾਜ ਸੇਵੀ ਸੰਸਥਾਵਾਂ ਵੱਲੋਂ ਪ੍ਰਸ਼ਾਸਨ ਅਤੇ ਰੈੱਡ ਕਰਾਸ ਨੂੰ ਸਹਿਯੋਗ ਕਰਦੇ ਹੋਏ ਮਤਦਾਨ ਵਾਲੇ ਦਿਨ ਚੋਣ ਬੂਥਾਂ ’ਤੇ ਠੰਡੇ ਮਿੱਠੇ ਪਾਣੀ ਦੀਆਂ ਛਬੀਲਾਂ, ਸਾਦੇ ਪੀਣ ਵਾਲੇ ਪਾਣੀ, ਵਹੀਲਚੇਅਰਾਂ ਆਦਿ ਦਾ ਪ੍ਰਬੰਧ ਕੀਤਾ ਜਾਵੇ ਤਾਂ ਕਿ ਵੋਟ ਪਾਉਣ ਲਈ ਆਉਣ ਵਾਲੇ ਕਿਸੇ ਵੀ ਵੋਟਰ ਨੂੰ ਪਰੇਸ਼ਾਨੀ ਨਾ ਹੋਵੇ। ਇਹ ਪ੍ਰਗਟਾਵਾ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਫ਼ਿਰੋਜ਼ਪੁਰ ਡਾ. ਚਾਰੂਮਿਤਾ ਨੇ ਅੱਜ ਐਨ.ਜੀ.ਓਜ਼, ਸਮਾਜ ਸੇਵੀ ਸੰਸਥਾਵਾਂ, ਯੁਵਕ ਕਲੱਬਾਂ, ਵਲੰਟੀਅਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕੀਤਾ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੀ ਅਗਵਾਈ ’ਚ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਤ ਦੀ ਗਰਮੀ ਨੂੰ ਦੇਖਦਿਆਂ ਚੋਣ ਬੂਥਾਂ ਤੇ ਟੈਂਟ, ਬੈਠਣ ਦਾ ਪ੍ਰਬੰਧ, ਪੀਣ ਵਾਲੇ ਪਾਣੀ, ਰੈਂਪ, ਵਹੀਲਚੇਅਰ ਆਦਿ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਜ਼ਿਲ੍ਹੇ ਦੀਆਂ ਸਮੂਹ ਐਨ.ਜੀ.ਓਜ਼, ਯੁਵਕ ਕਲੱਬਾਂ, ਸਮਾਜ ਸੇਵੀ ਸੰਸਥਾਵਾਂ ਤੇ ਵਲੰਟੀਅਰਾਂ ਤੋਂ ਵੀ ਵੋਟਾਂ ਦੌਰਾਨ ਉਕਤ ਪ੍ਰਬੰਧਾਂ ਵਿੱਚ ਸਹਿਯੋਗ ਦੀ ਅਪੀਲ ਕੀਤੀ ਤਾਂ ਕਿ ਵੋਟਰਾਂ ਅਤੇ ਚੋਣ ਅਮਲੇ ਨੂੰ ਕੋਈ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਵੋਟਾਂ ਵਾਲੇ ਦਿਨ ਵਿਸ਼ੇਸ਼ ਲੋੜਾਂ ਵਾਲੇ ਵੋਟਰਾਂ ਤੇ ਬਜ਼ੁਰਗ ਵੋਟਰਾਂ ਨੂੰ ਚੋਣ ਬੂਥ ’ਤੇ ਪਹੁੰਚਾਉਣ ਤੇ ਘਰ ਛੱਡਣ ਵਿੱਚ ਸਹਿਯੋਗ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕਾ 10 ਫ਼ਿਰੋਜ਼ੁਪਰ ਵਿੱਚ ਕੁੱਲ 15 ਗ੍ਰੀਨ ਪੋਲਿੰਗ ਬੂਥ ਬਣਾਏ ਜਾਣਗੇ। ਇਨ੍ਹਾਂ ਬੂਥਾਂ ’ਤੇ ਪੋਲਿੰਗ ਵਾਲੇ ਦਿਨ ਵੋਟ ਪਾਉਣ ਆਏ ਹਰ ਵੋਟਰ ਨੂੰ ਫ਼ਲਦਾਰ ਅਤੇ ਫੁੱਲਾਂ ਵਾਲੇ ਬੂਟੇ ਉਪਹਾਰ ਵੱਜੋਂ ਭੇਂਟ ਕੀਤੇ ਜਾਣਗੇ। ਇਹ ਬੂਥ ਬਣਾਉਣ ਦਾ ਮੁੱਖ ਮਕਸਦ ਲੋਕਾਂ ਨੂੰ ਵਾਤਾਵਰਣ ਪ੍ਰਤੀ ਸੁਚੇਤ ਕਰਨਾ ਅਤੇ ਗਲੋਬਲ ਵਾਰਮਿੰਗ ਜਿਹੇ ਗੰਭੀਰ ਮੁੱਦੇ ’ਤੇ ਲੋਕਾਂ ਨੂੰ ਸੁਨੇਹਾ ਦੇਣਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੋਟ ਹਰ ਦੇਸ਼ ਵਾਸੀ ਦਾ ਲੋਕਤਾਂਤਰਿਕ ਹੱਕ ਹੈ ਅਤੇ ਇਸਦਾ ਉਪਯੋਗ ਲੋਕਤੰਤਰ ਦੀਆਂ ਜੜ੍ਹਾ ਨੂੰ ਹੋਰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਰੋਲ ਅਦਾ ਕਰਦਾ ਹੈ। ਇਸ ਲਈ ਸਾਰੇ ਵੋਟਰ 1 ਜੂਨ ਵਾਲੇ ਦਿਨ ਆਪਣੇ ਵੋਟ ਪਾਉਣ ਦੇ ਲੋਕਤਾਂਤਰਿਕ ਹੱਕ ਦੀ ਵਰਤੋਂ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਵੋਟ ਪਾਉਣ ਦਾ ਸਮਾਂ ਸਵੇਰੇ 7:00 ਵਜੇ ਤੋਂ ਲੈ ਕੇ ਸ਼ਾਮ 6:00 ਵਜੇ ਤੱਕ ਹੈ ਅਤੇ ਵੱਧ ਰਹੀ ਗਰਮੀ ਨੂੰ ਧਿਆਨ ਵਿੱਚ ਰੱਖਦੇ ਹੋਏ ਕੋਸ਼ਿਸ਼ ਕੀਤੀ ਜਾਵੇ ਕਿ ਸਵੇਰੇ ਛੇਤੀ ਤੋਂ ਛੇਤੀ ਵੋਟ ਪਾ ਕੇ ਆਪਣੇ ਘਰ ਪਰਤਿਆ ਜਾਵੇ।

ਮੀਟਿੰਗ ਵਿੱਚ ਚੋਣ ਤਹਿਸੀਲਦਾਰ ਸ੍ਰੀ ਚਾਂਦ ਪ੍ਰਕਾਸ਼, ਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ, ਜ਼ਿਲ੍ਹਾ ਸਵੀਪ ਕੋਆਰਡੀਨੇਟਰ ਡਾ. ਸਤਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਐਨ.ਜੀ.ਓਜ਼, ਸਮਾਜ ਸੇਵੀ ਸੰਸਥਾਵਾਂ ਤੇ ਯੁਵਕ ਕਲੱਬਾਂ ਦੇ ਨੁਮਾਂਇੰਦੇ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button