ਆਈ.ਏ.ਐਸ. ਅਧਿਕਾਰੀਆਂ ਵੱਲੋਂ ''ਪੰਜਾਬ ਦਰਸ਼ਨ'' ਪ੍ਰੋਗਰਾਮ ਤਹਿਤ ਫਿਰੋਜ਼ਪੁਰ ਦਾ ਦੌਰਾ
ਆਈ.ਏ.ਐਸ. ਅਧਿਕਾਰੀਆਂ ਵੱਲੋਂ ''ਪੰਜਾਬ ਦਰਸ਼ਨ'' ਪ੍ਰੋਗਰਾਮ ਤਹਿਤ ਫਿਰੋਜ਼ਪੁਰ ਦਾ ਦੌਰਾ
ਫ਼ਿਰੋਜ਼ਪੁਰ 20 ਨਵੰਬਰ 2019 ( ) 2018 ਬੈਚ ਦੇ ਆਈ.ਏ.ਐਸ. (ਅੰਡਰ ਟਰੇਨਿੰਗ) ਸ੍ਰੀ ਵਿਰਾਜ ਸ਼ਾਮਕਰਨ ਤਿੜਕੇ, ਸ਼੍ਰੀ ਟੀ.ਬੇਨਿਥ, ਸ਼੍ਰੀ ਵਰਜੀਤ ਵਾਲੀਆ ਅਤੇ ਸ਼੍ਰੀ ਅੰਕੁਰਜੀਤ ਸਿੰਘ ਵੱਲੋਂ ''ਪੰਜਾਬ ਦਰਸ਼ਨ'' ਪ੍ਰੋਗਰਾਮ ਤਹਿਤ ਮੰਗਲਵਾਰ ਨੂੰ ਫ਼ਿਰੋਜ਼ਪੁਰ ਜ਼ਿਲ੍ਹੇ ਦਾ ਦੌਰਾ ਕੀਤਾ ਗਿਆ।
ਫਿਰੋਜ਼ਪੁਰ ਪਹੁੰਚਣ ਤੇ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨਾਲ ਪ੍ਰਸ਼ਾਸਕੀ ਕੰਮਾਂ ਬਾਰੇ ਕੁਝ ਗੱਲਾਂ ਸਾਂਝੀਆਂ ਕੀਤੀਆਂ। ਡਿਪਟੀ ਕਮਿਸ਼ਨਰ ਵੱਲੋਂ ਇਨ੍ਹਾਂ ਨਵੇਂ ਆਈ.ਏ.ਐਸ. ਅਧਿਕਾਰੀਆਂ ਨੂੰ ਆਪਣੇ ਪ੍ਰਸ਼ਾਸਕੀ ਤਜਰਬਿਆਂ, ਸਰਕਾਰੀ ਵਿਭਾਗਾਂ, ਦਫ਼ਤਰਾਂ, ਸੇਵਾ ਕੇਂਦਰਾਂ ਆਦਿ ਦੇ ਕੰਮ-ਕਾਜ ਬਾਰੇ ਵੀ ਜਾਣੂੰ ਕਰਵਾਇਆ ਗਿਆ। ਇਸ ਤੋਂ ਪਹਿਲਾਂ ਇਨ੍ਹਾਂ ਅਧਿਕਾਰੀਆਂ ਵੱਲੋਂ ਹਰੀਕੇ ਵੈਂਟਲੈਡ (ਜਲਗਾਹ) ਵੇਖੀ ਗਈ ਅਤੇ ਦੁਪਹਿਰ ਬਾਅਦ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਤੋਂ ਬਾਅਦ ਉਨ੍ਹਾਂ ਪਾਕ-ਭਾਰਤ ਸੀਮਾ ਤੇ ਹੁੰਦੀ ਰੀਟਰੀਟ ਸਰਮਨੀ ਵੀ ਦੇਖੀ ਅਤੇ ਉੱਥੇ ਬੀਐਸਐਫ ਦੇ ਉੱਚ ਅਧਿਕਾਰੀਆਂ ਨਾਲ ਮੁਲਕਾਤ ਕਰਕੇ ਬਾਰਡਰ ਏਰੀਏ ਦੀਆਂ ਕੁਝ ਖਾਸ ਗੱਲਾਂ ਬਾਰੇ ਜਾਣਕਾਰੀ ਲਈ।
ਇਸ ਦੋਰਾਨ ਉਨ੍ਹਾਂ ਨਾਲ ਨਿਯੁਕਤ ਲਾਇਜਨ ਅਫਸਰ ਡਾ: ਸਤਿੰਦਰ ਨੇ ਉਨ੍ਹਾਂ ਨੂੰ ਫਿਰੋਜ਼ਪੁਰ ਦੇ ਇਤਿਹਾਸ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ। ਇਹ ਅਧਿਕਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਦੇ ਕੁਝ ਵਿਦਿਆਰਥੀਆਂ ਨਾਲ ਰੂਬਰੂ ਵੀ ਹੋਏ ਅਤੇ ਉਨ੍ਹਾਂ ਵਿਦਿਆਰਥੀਆਂ ਨਾਲ ਆਪਣੀ ਸਫਲਤਾ ਦੇ ਗੁਰ ਸਾਂਝੇ ਕੀਤੇ ਅਤੇ ਉਨ੍ਹਾਂ ਨੂੰ ਸਖਤ ਮਿਹਤਨ ਕਰਨ ਲਈ ਪ੍ਰੇਰਿਤ ਕੀਤਾ। ਆਈ.ਏ.ਐਸ ਸ੍ਰੀ ਵਿਰਾਜ ਸ਼ਾਮਕਰਨ ਤਿੜਕੇ, ਸ਼੍ਰੀ ਟੀ.ਬੇਨਿਥ, ਸ਼੍ਰੀ ਵਰਜੀਤ ਵਾਲੀਆ ਅਤੇ ਸ਼੍ਰੀ ਅੰਕੁਰਜੀਤ ਸਿੰਘ ਨੇ ਕਿਹਾ ਕਿ ਫ਼ਿਰੋਜ਼ਪੁਰ ਵਿਖੇ ਆ ਕੇ ਜਿੱਥੇ ਸੀਨੀਅਰ ਅਧਿਕਾਰੀਆਂ ਦੇ ਤਜਰਬੇ ਤੋਂ ਉਨ੍ਹਾਂ ਨੂੰ ਬੜਾ ਕੁੱਝ ਸਿੱਖਣ ਨੂੰ ਮਿਲੇਗਾ ਉੱਥੇ ਹੀ ਆਉਣ ਵਾਲੇ ਸਮੇਂ ਵਿੱਚ ਇਹ ਉਨ੍ਹਾਂ ਲਈ ਲਾਭਕਾਰੀ ਹੋਵੇਗਾ। ਇਸ ਮੌਕੇ ਉਨ੍ਹਾਂ ਨਾਲ ਡੀਸੀ ਦਫਤਰ ਤੋਂ ਦਿਨੇਸ਼ ਕੁਮਾਰ ਵੀ ਹਾਜ਼ਰ ਸਨ।