Ferozepur News

ਆਤਮਾ ਸਕੀਮ ਅਧੀਨ ਮੁਰਗੀ ਪਾਲਣ ਦੇ 7 ਰੋਜ਼ਾ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ

20151012_112746ਫਿਰੋਜ਼ਪੁਰ 12 ਅਕਤੂਬਰ (ਏ.ਸੀ.ਚਾਵਲਾ ) ਖੇਤੀਬਾੜੀ ਵਿਭਾਗ ਅਤੇ ਪਸ਼ੂ ਪਾਲਣ ਵਿਭਾਗ ਫਿਰੋਜ਼ਪੁਰ ਦੇ ਸਹਿਯੋਗ ਨਾਲ ਜ਼ਿਲ•ਾ ਫਿਰੋਜ਼ਪੁਰ ਦੇ ਕਿਸਾਨਾਂ ਦੀ ਆਤਮਾ ਸਕੀਮ ਅਧੀਨ ਮੁਰਗੀ ਪਾਲਣ ਦੇ 7 ਰੋਜ਼ਾ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ, ਜਿਸ ਵਿੱਚ ਡਾ ਹਰਵਿੰਦਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਅਤੇ ਡਾ ਮੁਖ਼ਤਿਆਰ ਸਿੰਘ ਨੋਡਲ ਅਫ਼ਸਰ ਨੇ ਕਿਸਾਨਾਂ ਨੂੰ ਜੀ ਆਇਆ ਕਿਹਾ । ਉਨ•ਾਂ ਨੇ  ਇਸ ਟ੍ਰੇਨਿੰਗ ਵਿੱਚ ਕਿਸਾਨਾਂ ਨੂੰ ਖੇਤੀ- ਵਿਭਿੰਨਤਾ ਅਤੇ ਸਹਾਇਕ ਧੰਦਿਆਂ ਵੱਲ ਪ੍ਰੇਰਿਤ ਕੀਤਾ। ਇਸ ਮੌਕੇ ਤੇ ਆਤਮਾ ਸਕੀਮ ਦੇ ਡਾ ਰਵੀਇੰਦਰ ਪਾਲ ਅਤੇ ਡਾ ਖੁਸ਼ਵੰਤ ਸਿੰਘ ਡਿਪਟੀ ਪ੍ਰੋਜੈਕਟ ਡਾਇਰੈਕਟਰ ਨੇ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੇ ਰਵਾਇਤੀ ਫ਼ਸਲੀ ਚੱਕਰ ਤੋ ਹਟ ਕੇ ਸਹਾਇਕ ਧੰਦੇ ਅਪਣਾਉਣ ਤੇ ਜ਼ੋਰ ਦਿੱਤਾ। ਇਸ ਟ੍ਰੇਨਿੰਗ ਦਾ ਆਗਾਜ਼ ਡਾ: ਪ੍ਰਵੀਨ ਅਗਰਵਾਲ (ਮੁਰਗੀ ਪਾਲਣ ਮਾਹਿਰ) ਵੱਲੋਂ ਕੀਤਾ ਗਿਆ। ਉਨ•ਾਂ ਵੱਲੋਂ ਕਿਸਾਨਾਂ ਨੂੰ ਮੁਰਗੀ ਪਾਲਣ ਦੇ ਕਿੱਤੇ ਸਬੰਧੀ ਅਤੇ ਇਸ ਵਿੱਚ ਵਰਤੀਆਂ ਜਾਣ ਵਾਲੀਆ ਸਾਵਧਾਨੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਅਤੇ ਕਿਹਾ ਕਿ ਕਿਸਾਨਾਂ ਨੂੰ ਟ੍ਰੇਨਿੰਗ ਤੋ ਬਾਅਦ ਸਰਟੀਫਿਕੇਟ ਵੀ ਮੁਹੱਈਆ ਕਰਵਾਏ ਜਾਣਗੇ। ਇਸ ਟ੍ਰੇਨਿੰਗ ਵਿੱਚ ਜ਼ਿਲ•ਾ ਫਿਰੋਜ਼ਪੁਰ ਦੇ ਵੱਖ-ਵੱਖ ਬਲਾਕਾਂ ਦੇ ਕਿਸਾਨਾਂ ਵੱਲੋਂ ਵੱਧ ਚੜ• ਕੇ ਹਿੱਸਾ ਲਿਆ ਗਿਆ।

Related Articles

Back to top button