ਆਬਾਦੀ ਪੰਦਰਵਾੜੇ ਤਹਿਤ ਸਰਕਾਰ ਨੇ ‘ਪਰਿਵਾਰ ਨਿਯੋਜਨ ਦਾ ਅਪਣਾਓ ਉਪਾਏ, ਲਿਖੋ ਤਰੱਕੀ ਦਾ ਨਵਾਂ ਅਧਿਆਇ’ ਦਾ ਦਿੱਤਾ ਨਾਅਰਾ
ਆਬਾਦੀ ਪੰਦਰਵਾੜੇ ਤਹਿਤ ਸਰਕਾਰ ਨੇ ‘ਪਰਿਵਾਰ ਨਿਯੋਜਨ ਦਾ ਅਪਣਾਓ ਉਪਾਏ, ਲਿਖੋ ਤਰੱਕੀ ਦਾ ਨਵਾਂ ਅਧਿਆਇ’ ਦਾ ਦਿੱਤਾ ਨਾਅਰਾ
- ਪਰਿਵਾਰਕ ਵਿਉਂਤਬੰਦੀ ਅਪਣਾ ਕੇ ਆਪਣੇ ਪਰਿਵਾਰ, ਸਮਾਜ ਅਤੇ ਰਾਸ਼ਟਰ ਨੂੰ ਖੁਸ਼ਹਾਲ ਬਣਾ ਸਕਦੇ ਹਾਂ- ਸਿਵਲ ਸਰਜਨ
ਫਿਰੋਜ਼ਪੁਰ, 6 ਜੁਲਾਈ, 2022:
ਸਰਕਾਰ ਦੀਆਂ ਹਦਾਇਤਾਂ ਅਨੁਸਾਰ ਫਿਰੋਜ਼ਪੁਰ ਦੇ ਸਿਵਲ ਸਰਜਨ ਡਾ. ਰਾਜਿੰਦਰ ਅਰੋੜਾ ਦੀ ਅਗਵਾਈ ਹੇਠ ਪਾਪੂਲੇਸ਼ਨ ਪੰਦਰਵਾੜੇ ਆਯੋਜਿਤ ਕੀਤੇ ਜਾ ਰਹੇ ਹਨ। ਇਸੇ ਸਿਲਸਿਲੇ ਵਿੱਚ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਸੰਜੀਵ ਕੁਮਾਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਇਹਨਾਂ ਪਰਿਵਾਰ ਭਲਾਈ ਪੰਦਰਵਾੜਿਆਂ ਵਿੱਚ ਯੋਗ ਜੋੜਿਆਂ ਨਾਲ ਸੰਪਰਕ ਕਰਕੇ ਪਰਿਵਾਰਕ ਵਿਉਂਤਬੰਦੀ ਪ੍ਰਤੀ ਜਾਗਰੂਕ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਪਰਿਵਾਰ ਨਿਯੋਜਨ ਦੇ ਵੱਖ-ਵੱਖ ਸਾਧਨਾਂ ਦੀ ਜਾਣਕਾਰੀ ਦਿੱਤੀ ਜਾਂਦੀ ਹੈ। ਡਾ. ਸੰਜੀਵ ਨੇ ਇਹ ਵੀ ਕਿਹਾ ਕਿ ਪਰਿਵਾਰ ਨਿਯੋਜਨ ਦੇ ਅਸਥਾਈ ਸਾਧਨ ਕੰਡੋਮ, ਖਾਣ ਵਾਲੀਆਂ, ਅੰਤਰਾ ਟੀਕਾ, ਕਾਪਰ ਟੀ ਆਦਿ ਸਰਕਾਰੀ ਸਿਹਤ ਕੇਂਦਰਾਂ ਵਿਖੇ ਮੁਫਤ ਉਪਲੱਬਧ ਹਨ ਅਤੇ ਸਥਾਈ ਸਾਧਨਾਂ ਪੁਰਸ਼ ਨਸਬੰਦੀ ਅਤੇ ਮਹਿਲਾ ਨਲਬੰਦੀ ਲਈ ਵਿਭਾਗ ਵੱਲੋਂ ਨਗਦ ਉਤਸ਼ਾਹਿਤ ਰਾਸ਼ੀ ਵੀ ਦਿੱਤੀ ਜਿਾਂਦੀ ਹੈ।
ਸਿਵਲ ਸਰਜਨ ਡਾ. ਰਾਜਿੰਦਰ ਅਰੋੜਾ ਨੇ ਵਿਸ਼ੇ ਬਾਰੇ ਆਪਣੇ ਸੰਦੇਸ਼ ਵਿੱਚ ਕਿਹਾ ਹੈ ਕਿ ਸਰਕਾਰ ਵੱਲੋਂ ਇਸ ਵਾਰ ਆਬਾਦੀ ਪੰਦਰਵਾੜੇ ਦੌਰਾਨ ਜੋ ਨਾਅਰਾ ਦਿੱਤਾ ਗਿਆ ਹੈ ਉਹ ਹੈ “ਪਰਿਵਾਰ ਨਿਯੋਜਨ ਦਾ ਅਪਣਾਓ ਉਪਾਏ ਲਿਖੋ ਤਰੱਕੀ ਦਾ ਨਵਾਂ ਅਧਿਆਇ” ਭਾਵ ਪਰਿਵਾਰ ਨਿਯੋਜਨ ਵੱਲ ਪੂਰੀ ਤਵੱਜੋ ਦੇਣ ਦੀ ਲੋੜ ਅਤੇ ਜਿੰਮੇਵਾਰੀ ਸਾਰਿਆਂ ਦੀ ਹੈ ਅਤੇ ਇਹ ਰਾਹ ਖੁਸ਼ਹਾਲੀ ਵੱਲ ਲੈ ਕੇ ਜਾਂਦਾ ਹੈ। ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਕੀਤੀ ਅਪੀਲ ਵਿੱਚ ਕਿਹਾ ਕਿ ਸਰਕਾਰੀ ਸਿਹਤ ਕੇਂਦਰਾਂ ਵਿਖੇ ਪਰਿਵਾਰ ਨਿਯੋਜਨ ਪ੍ਰਤੀ ਉਪਲੱਬਧ ਮੁਫਤ ਸਲਾਹ ਅਤੇ ਪਰਿਵਾਰ ਨਿਯੋਜਨ ਦੇ ਸਾਧਨਾਂ ਨੂੰ ਅਪਣਾ ਕੇ ਪਰਿਵਾਰਕ ਵਿਉਂਤਬੰਦੀ ਕਰਨੀ ਚਾਹੀਦੀ ਹੈ। ਪਰਿਵਾਰਕ ਵਿਉਂਤਬੰਦੀ ਅਪਣਾ ਕੇ ਅਸੀਂ ਆਪਣੇ ਪਰਿਵਾਰ, ਸਮਾਜ ਅਤੇ ਰਾਸ਼ਟਰ ਨੂੰ ਖੁਸ਼ਹਾਲ ਬਣਾ ਸਕਦੇ ਹਾਂ।