Ferozepur News

ਆਮ ਆਦਮੀ ਪਾਰਟੀ ਨੇ ਕਿਸਾਨਾਂ ‘ਤੇ ਹੋਏ ਅੱਤਿਆਚਾਰਾਂ ਖ਼ਿਲਾਫ਼ ਕੀਤਾ ਭਾਜਪਾ ਸਰਕਾਰ ਦਾ ਪੁਤਲਾ ਫੂਕ ਪ੍ਰਦਰਸ਼ਨ

ਆਮ ਆਦਮੀ ਪਾਰਟੀ ਨੇ ਕਿਸਾਨਾਂ ‘ਤੇ ਹੋਏ ਅੱਤਿਆਚਾਰਾਂ ਖ਼ਿਲਾਫ਼ ਕੀਤਾ ਭਾਜਪਾ ਸਰਕਾਰ ਦਾ ਪੁਤਲਾ ਫੂਕ ਪ੍ਰਦਰਸ਼ਨ
# ਸੰਵਿਧਾਨਕ ਹੱਕਾਂ ਦੀ ਰਾਖੀ ਅਤੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਲਈ ਦੀ ਕੀਤੀ ਮੰਗ

ਆਮ ਆਦਮੀ ਪਾਰਟੀ ਨੇ ਕਿਸਾਨਾਂ 'ਤੇ ਹੋਏ ਅੱਤਿਆਚਾਰਾਂ ਖ਼ਿਲਾਫ਼ ਕੀਤਾ ਭਾਜਪਾ ਸਰਕਾਰ ਦਾ ਪੁਤਲਾ ਫੂਕ ਪ੍ਰਦਰਸ਼ਨ

ਫਿਰੋਜਪੁਰ , 31 ਅਗਸਤ 2021 :- ਕਰਨਾਲ ਵਿੱਚ ਸ਼ਾਂਤਮਈ ਧਰਨਾਕਾਰੀ ਕਿਸਾਨਾਂ ‘ਤੇ ਪੁਲੀਸ ਵੱਲੋਂ ਕੀਤੇ ਅੱਤਿਆਚਾਰਾਂ ਦੇ ਰੋਸ ਵਜੋਂ ਆਮ ਆਦਮੀ ਪਾਰਟੀ (ਆਪ) ਜਿਲ੍ਹਾ ਫਿਰੋਜਪੁਰ ਵੱਲੋਂ 31 ਅਗਸਤ ਦਿਨ ਮੰਗਲਵਾਰ ਨੂੰ ਹਰਿਆਣਾ ਦੀ ਖੱਟਰ ਸਰਕਾਰ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ‘ਆਪ’ ਦੇ ਜਿਲ੍ਹਾ ਪ੍ਧਾਨ ਚੰਦ ਸਿੰਘ ਗਿੱਲ ਨੇ ਕਿਹਾ, ‘ਹਰਿਆਣਾ ਦੇ ਕਰਨਾਲ ‘ਚ ਕਿਸਾਨਾਂ ‘ਤੇ ਪੁਲੀਸ ਵੱਲੋਂ ਕੀਤੇ ਅੰਨ੍ਹੇ ਤਸ਼ੱਦਦ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਜ਼ਿੰਮੇਵਾਰ ਹਨ, ਕਿਉਂਕਿ ਨਰਿੰਦਰ ਮੋਦੀ ਅਤੇ ਖੱਟਰ ਸਰਕਾਰ ਕਿਸਾਨਾਂ ਦੀ ਆਵਾਜ਼ ਸੁਣਨ ਦੀ ਬਜਾਏ ਕਿਸਾਨਾਂ ਦੀ ਆਵਾਜ਼ ਨੂੰ ਤਾਲਿਬਾਨ ਤਸ਼ੱਦਦ ਨਾਲ ਦਬਾਉਣਾ ਚਾਹੁੰਦੀ ਹੈ।’ ਜਿਲਾ ਫਿਰੋਜਪੁਰ ਤੋਂ ਸਾਬਕਾ ਜਿਲਾ ਪ੍ਰਧਾਨ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹੁਕਮਾਂ ‘ਤੇ ਹਰਿਆਣਾ ਪੁਲੀਸ ਵੱਲੋਂ ਕਿਸਾਨਾਂ ‘ਤੇ ਕੀਤੇ ਲਾਠੀਚਾਰਜ ਕਾਰਨ ਇੱਕ ਕਿਸਾਨ ਦੀ ਮੌਤ ਹੋ ਗਈ ਹੈ ਅਤੇ 10 ਤੋਂ ਜ਼ਿਆਦਾ ਕਿਸਾਨ ਗੰਭੀਰ ਜ਼ਖ਼ਮੀ ਹੋਏ ਹਨ। ਸ਼ਹੀਦ ਹੋਏ ਕਿਸਾਨ ਸੁਸ਼ੀਲ ਕਾਜਲ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਜਿਲ੍ਹਾ ਸਕੱਤਰ ਇਕਬਾਲ ਸਿੰਘ ਢਿੱਲੋਂ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦੀਆਂ ਪਾਉਣ ਵਾਲੇ ਕਿਸਾਨਾਂ-ਮਜ਼ਦੂਰਾਂ ਦਾ ਬਲੀਦਾਨ ਅਜਾਈਂ ਨਹੀਂ ਜਾਵੇਗਾ। ਇਨ੍ਹਾਂ ਸਮੂਹ ਸ਼ਹੀਦਾਂ ਦਾ ਨਾਂਅ ਸੁਨਹਿਰੇ ਅੱਖਰਾਂ ‘ਚ ਲਿਖਿਆ ਜਾਵੇਗਾ।
ਨਰਿੰਦਰ ਮੋਦੀ ਅਤੇ ਖੱਟਰ ਸਰਕਾਰ ਦੀ ਅਲੋਚਨਾ ਕਰਦਿਆਂ ਜਿਲ੍ਹਾ ਇੰਚਾਰਜ ਚੰਦ ਸਿੰਘ ਗਿੱਲ ਨੇ ਕਿਹਾ, ”ਭਾਰਤ ਲੋਕਤੰਤਰਿਕ ਦੇਸ਼ ਹੈ, ਜੋ ਕਿ ਸੰਵਿਧਾਨ ਅਨੁਸਾਰ ਚੱਲਦਾ ਹੈ। ਦੇਸ਼ ਦੇ ਕਿਸਾਨ ਆਪਣੀਆਂ ਹੱਕੀਂ ਮੰਗਾਂ ਲਈ ਭਾਰਤੀ ਸੰਵਿਧਾਨ ਰਾਹੀਂ ਮਿਲੇ ਰੋਸ ਪ੍ਰਦਰਸ਼ਨ ਦੇ ਹੱਕ ਦੀ ਵਰਤੋਂ ਕਰਕੇ ਸੰਘਰਸ਼ ਕਰ ਰਹੇ ਹਨ, ਪਰ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਕਿਸਾਨਾਂ ਦੇ ਸੰਵਿਧਾਨਕ ਹੱਕਾਂ ‘ਤੇ ਵੀ ਡਾਕੇ ਮਾਰ ਰਹੀਆਂ ਹਨ। ਭਾਜਪਾ ਸਰਕਾਰਾਂ ਨਾਗਰਿਕਾਂ ਤੋਂ ਸੰਵਿਧਾਨ ਹੱਕ ਖੋਹ ਕੇ ਲੋਕਤੰਤਰ ਦੀ ਹੱਤਿਆ ਕਰ ਰਹੀਆਂ ਹਨ।” ਇਸ ਮੌਕੇ ਬੋਲਦਿਆਂ ਜਿਲਾ ਮੀਡੀਆ ਇੰਚਾਰਜ ਨਿਰਵੈਰ ਸਿੰਘ ਸਿੰਧੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੀ ਹੋਂਦ ਤੋਂ ਹੀ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨਾਲ ਖੜੀ ਹੈ। ਇਸ ਲਈ ‘ਆਪ’ ਵੱਲੋਂ 31 ਅਗਸਤ ਨੂੰ ਪੰਜਾਬ ਭਰ ‘ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸਾਂ ਅੱਗੇ ਨਰਿੰਦਰ ਮੋਦੀ ਅਤੇ ਮਨੋਹਰ ਲਾਲ ਖੱਟਰ ਸਰਕਾਰਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਗਏ ਹਨ। ਇਸ ਮੌਕੇ ਜਿਲਾ ਪ੍ਰਧਾਨ ਚੰਦ ਸਿੰਘ ਗਿੱਲ ਨੇ ਭਾਰਤੀ ਸਰਕਾਰ ਨੂੰ ਚਣੋਤੀ ਦਿੰਦਿਆਂ ਕਿਹਾ ਕਿ ਕਰਨਾਲ ਵਿੱਚ ਕਿਸਾਨਾਂ ‘ਤੇ ਲਾਠੀਚਾਰਜ ਕਰਨ ਦੇ ਹੁਕਮ ਦੇਣ ਵਾਲੇ ਐਸ.ਡੀ.ਐਮ ਅਤੇ ਪੁਲੀਸ ਅਧਿਕਾਰੀਆਂ ਨੂੰ ਤੁਰੰਤ ਨੌਕਰੀ ਤੋਂ ਬਰਖ਼ਾਸਤ ਕਰਕੇ ਉਨ੍ਹਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਜਾਵੇ ਤਾਂ ਕਿ ਭਵਿੱਖ ਵਿੱਚ ਕੋਈ ਵੀ ਅਧਿਕਾਰੀ- ਕਰਮਚਾਰੀ ਆਪਣੇ ਸਿਆਸੀ ਆਕਾ ਨੂੰ ਖ਼ੁਸ਼ ਕਰਨ ਲਈ ਆਮ ਨਾਗਰਿਕਾਂ ‘ਤੇ ਜ਼ੁਲਮ ਢਾਹੁਣ ਤੋਂ ਪਹਿਲਾਂ ਦਸ ਬਾਰ ਸੋਚੇ। ‘ਆਪ’ ਆਗੂਆਂ ਨੇ ਮੰਗ ਕੀਤੀ ਕਿ ਇਸ ਅੱਤਿਆਚਾਰ ਲਈ ਸਮੁੱਚੀ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸਰਕਾਰ ਸਮੇਤ ਭਾਜਪਾ ਅੰਨਦਾਤਾ ਕੋਲੋਂ ਜਨਤਕ ਤੌਰ ‘ਤੇ ਮੁਆਫ਼ੀ ਮੰਗੇ।
ਇਸ ਮੌਕੇ ਮਲਕੀਤ ਸਿੰਘ ਥਿੰਦ ਸਾਬਕਾ ਜਿਲਾ ਪ੍ਰਧਾਨ ,ਬੀਬੀ ਭੁਪਿੰਦਰ ਕੌਰ ਸੰਧੂ ਸਾਬਕਾ ਜਿਲਾ ਪ੍ਰਧਾਨ ,ਬੀਬੀ ਮਨਪ੍ਰੀਤ ਕੌਰ ਕੋਟ ਕਰੋੜ ,ਬੀਬੀ ਨਰਿੰਦਰ ਕੌਰ ,ਸੁਖਰਾਜ ਸਿੰਘ ਗੋਰਾ ਹਲਕਾ ਫਿਰੋਜਪੁਰ ਸ਼ਹਿਰੀ ,ਵਿਨੋਧ ਸੋਈ ਸੀਨੀਅਰ ਆਗੂ ਆਪ ਸ਼ਹਿਰੀ ,ਸੁਖਦੇਵ ਸਿੰਘ ਖਾਲਸਾ ਬਲਾਕ ਪ੍ਰਧਾਨ ਗੁਰੂਹਰਸਹਾਏ ,ਕੁਲਦੀਪ ਸਿੰਘ ਫਿਰੋਜ਼ਸ਼ਾਹ ਸਾਬਕਾ ਬਲਾਕ ਪ੍ਰਧਾਨ ,ਡਾ ਪ੍ਰਦੀਪ ਰਾਣਾ ਫਾਊਂਡਰ ਮੈਂਬਰ,ਪਰਮਜੀਤ ਅਨਾਰਕਲੀ , ਗੁਰਜੀਤ ਉੱਗੋਕੇ ,ਐਡਵੋਕੇਟ ਰਜਨੀਸ਼ ਦਹੀਆ ਜਿਲਾ ਪ੍ਰਧਾਨ ਬੀ ਸੀ ਵਿੰਗ ,ਡਾ ਅਮ੍ਰਿਤਪਾਲ ਸਿੰਘ ਸੋਢੀ ਜਿਲਾ ਪ੍ਰਧਾਨ ਡਾਕਟਰੀ ਵਿੰਗ ,ਸਸ਼ਮਿੰਦਰ ਖਿੰਡਾ ਜੀਰਾ ,ਬਲਰਾਜ ਸਿੰਘ ਕਟੋਰਾ ਜਿਲਾ ਮੀਤ ਪ੍ਰਧਾਨ ਕਿਸਾਨ ਵਿੰਗ ,ਦੀਪਕ ਸ਼ਰਮਾ ਹਲਕਾ ਗੁਰੂਹਰਸਹਾਏ ,ਬੇਅੰਤ ਸਿੰਘ ਬਲਾਕ ਪ੍ਰਧਾਨ ,ਹਰਜਿੰਦਰ ਸਿੰਘ ਸਿੱਧੂ , ਹਰਜਿੰਦਰ ਸਿੰਘ ਜਿਲਾ ਪ੍ਰਧਾਨ ਬੀ ਸੀ ਵਿੰਗ ,ਰਣਜੀਤ ਸਿੰਘ ਗੁਰੂਹਰਸਹਾਏ ,ਨਰਿੰਦਰ ਗਰੋਵਰ ਬਲਾਕ ਪ੍ਰਧਾਨ ਸ਼ਹਿਰੀ ,ਮੰਗਤ ਮਹਿਤਾ ਬਲਾਕ ਪ੍ਰਧਾਨ ਗੁਰੂਹਰਸਹਾਏ ,ਹਰਪ੍ਰੀਤ ਸਿੰਘ ਖਡੂਰ ,ਹਰਜਿੰਦਰ ਸਿੰਘ ਘਾਂਗਾ ਜਿਲਾ ਇਵੇੰਟ ਇੰਚਾਰਜ , ਅਤੇਸ਼ ਸ਼ਰਮਾਂ,ਬਲਵਿੰਦਰ ਸਿੰਘ ਰਾਊਕੇ ਬਲਾਕ ਪ੍ਰਧਾਨ ਮਮਦੋਟ ,ਗੁਰਨੇਕ ਸਿੰਘ ਕੁੱਲਗੜ੍ਹੀ ਬਲਾਕ ਪ੍ਰਧਾਨ ਕੁਲਗੜ੍ਹੀ ਆਦਿ ਆਗੂ ਮੋਜੂਦ ਸ

Related Articles

Leave a Reply

Your email address will not be published. Required fields are marked *

Back to top button