Ferozepur News

ਆਰੀਅਨ ਮੋਂਗਾ ਨੇ 91.4 ਅੰਕ ਪ੍ਰਾਪਤ ਕਰਕੇ ਕੀਤਾ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ

ਗੁਰੂਹਰਸਹਾਏ, 2 ਜੂਨ (ਪਰਮਪਾਲ ਗੁਲਾਟੀ)- ਬੀਤੇ ਦਿਨੀਂ ਸੀ.ਬੀ.ਐਸ.ਈ. ਵਲੋਂ ਐਲਾਨੇ ਗਏ ਦਸਵੀਂ ਕਲਾਸ ਦੇ ਨਤੀਜੇ ਵਿਚੋਂ ਆਰ.ਕੇ.ਜੀ. ਡੀ.ਏ.ਵੀ. ਪਬਲਿਕ ਸਕੂਲ ਦੇ ਵਿਦਿਆਰਥੀ ਆਰੀਅਨ ਮੋਂਗਾ ਸਪੁੱਤਰ ਜੀਵਨਦੀਪ ਮੋਂਗਾ ਨੇ 91.4 ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਦੂਸਰਾ ਸਥਾਨ ਹਾਸਿਲ ਕਰਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਜੀਵਨਦੀਪ ਮੋਂਗਾ ਨੇ ਦੱਸਿਆ ਕਿ ਆਰੀਅਨ ਪੜ੍ਹਾਈ ਵਿਚ ਬਹੁਤ ਹੁਸ਼ਿਆਰ ਹੈ ਅਤੇ ਪੂਰੀ ਲਗਨ ਅਤੇ ਮਿਹਨਤ ਨਾਲ ਪੜਾਈ ਕਰਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਵਿਸ਼ਵਾਸ਼ ਹੈ ਕਿ ਆਰੀਅਨ ਅੱਗੇ ਵੀ ਇਸੇ ਤਰ੍ਹਾਂ ਹੀ ਪੜਾਈ ਵਿਚ ਵਧੀਆ ਅੰਕ ਹਾਸਲ ਕਰਕੇ ਨਾਮ ਰੌਸ਼ਨ ਕਰੇਗਾ।  

Related Articles

Back to top button