Ferozepur News
ਇਨਰੋਲਮੈਟ ਵਧਾਉਣ ਲਈ ਜਿਲਾ ਸਿੱਖਿਆ ਅਫਸਰ ਨੇ ਕੀਤੀ ਬਲਾਕ ਨੋਡਲ ਅਫਸਰਾਂ ਨਾਲ ਮੀਟਿੰਗ
ਇਨਰੋਲਮੈਟ ਵਧਾਉਣ ਲਈ ਜਿਲਾ ਸਿੱਖਿਆ ਅਫਸਰ ਨੇ ਕੀਤੀ ਬਲਾਕ ਨੋਡਲ ਅਫਸਰਾਂ ਨਾਲ ਮੀਟਿੰਗ
ਫ਼ਿਰੋਜ਼ਪੁਰ, 6 ਅਪ੍ਰੈਲ, 2021: ਸਰਕਾਰੀ ਸਕੂਲਾਂ ਵਿਚ ਐਨਰੋਲਮੈਂਟ ਵਧਾਉਣ ਲਈ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਨੇ ਬਲਾਕ ਨੋਡਲ ਅਫਸਰਾਂ ਨਾਲ ਇਕ ਮੀਟਿੰਗ ਕੀਤੀ ਗਈ ਇਸ ਮੀਟਿੰਗ ਵਿੱਚ ਸਰਕਾਰੀ ਸਕੂਲਾਂ ਵਿੱਚ ਦਾਖਲੇ ਦੇ ਸਬੰਧ ਵਿੱਚ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਵਾਸਤੇ ਸਿੱਖਿਆ ਵਿਭਾਗ ਨੇ ਨਵੀਂਆਂ ਹਦਾਇਤਾਂ ਜਾਰੀ ਹੋਈਆ ਹਨ ਤੇ ਵਿਸ਼ੇਸ਼ ਚਰਚਾ ਕੀਤੀ ਗਈ ।ਵਿਭਾਗ ਦੀਆਂ ਇਨ੍ਹਾਂ ਹਦਾਇਤਾਂ ਦੇਣ ਦੇ ਆਧਾਰ ਤੇ ਗੱਲ ਕਰਦੇ ਹੋਏ ਕੁਲਵਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਫਿਰੋਜ਼ਪੁਰ ਨੇ ਕਿਹਾ ਦਸਤਾਵੇਜ਼ਾਂ ਦੇ ਆਧਾਰ ’ਤੇ ਕਿਸੇ ਵੀ ਵਿਦਿਆਰਥੀ ਨੂੰ ਦਾਖਲਾ ਦੇਣ ਤੋਂ ਨਾਂਹ ਨਾ ਕੀਤੀ ਜਾਵੇ । ਉਨ੍ਹਾਂ ਦੱਸਿਆ ਕਿ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ਤੋਂ ਬਾਅਦ ਵਿਭਾਗ ਨੇ ਇਹ ਨਵੀਂਆਂ ਹਦਾਇਤਾਂ ਜਾਰੀ ਕੀਤੀਆਂ ਹਨ ਕਿਉਕਿ ਕਈ ਵਿਦਿਆਰਥੀਆਂ ਨੂੰ ਦਸਤਾਵੇਜ਼ ਨਾ ਹੋਣ ਕਾਰਨ ਮੁਸ਼ਕਲ ਪੇਸ਼ ਆ ਰਹੀ ਹੈ।
ਆਰ.ਟੀ.ਆਈ. ਐਕਟ 2009 ਦੇ ਆਧਾਰ ’ਤੇ ਪਹਿਲੀ ਤੋਂ ਅੱਠਵੀਂ ਤੱਕ ਦੇ ਵਿਦਿਆਰਥੀਆਂ ਨੂੰ ਉਮਰ ਦੇ ਆਧਾਰ ’ਤੇ ਦਾਖਲਾ ਦੇਣ ਲਈ ਆਖਿਆ ਗਿਆ ਹੈ। ਇਸ ਦੇ ਨਾਲ ਹੀ ਬਿਨਾ ਆਧਾਰ ਕਾਰਡ ਵਾਲੇ ਵਿਦਿਆਰਥੀਆਂ ਨੂੰ ਵੀ ਦਾਖਲਾ ਦੇਣ ਅਤੇ ਬਾਅਦ ਵਿੱਚ ਉਨਾਂ ਦਾ ਆਧਾਰ ਕਾਰਡ ਬਾਅਦ ਵਿਚ ਬਨਾਉਣ ਲਈ ਆਖਿਆ ਗਿਆ ਹੈ।
ਇਸ ਤੋਂ ਇਲਾਵਾ 9ਵੀਂ ਤੋਂ 12ਵੀਂ ਜਮਾਤ ਵਿੱਚ ਦਾਖਲ ਹੋਣ ਵਾਲੇ ਵਿਦਿਆਰਥੀਆਂ ਤੋਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਰਜਿਸਟ੍ਰੇਸ਼ਨ ਨੰਬਰ ਨਾ ਮੰਗਣ ਲਈ ਵੀ ਕਿਹਾ ਗਿਆ ਹੈ।ਇਸੇ ਤਰਾਂ ਹੀ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਾਖਲੇ ਲਈ ਟ੍ਰਾਂਸਫਰ ਸਰਟੀਫਿਕੇਟ ਦੀ ਬੰਦਿਸ਼ ਖਤਮ ਕੀਤੀ ਗਈ ਹੈ ਅਤੇ ਸਕੂਲ ਮੁਖੀਆਂ ਨੂੰ ਦੂਸਰੇ ਸਕੂਲਾਂ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਆਪਣੇ ਪੱਧਰ ’ਤੇ ਦਾਖਲਾ ਦੇਣ ਲਈ ਕਿਹਾ ਗਿਆ ਹੈ। ਇਸ ਮੌਕੇ ਉਪ- ਜਿਲਾ ਸਿੱਖਿਆ ਅਫਸਰ ਕੋਮਲ ਅਰੋੜਾ , ਡੀ.ਐਸ.ਐਮ ਪ੍ਰਿੰਸੀਪਲ ਰਾਕੇਸ਼ ਸ਼ਰਮਾ , ਬਲਾਕ ਨੋਡਲ ਅਫਸਰ ਪ੍ਰਿੰਸੀਪਲ ਚਮਕੌਰ ਸਿੰਘ , ਪ੍ਰਿੰਸੀਪਲ ਰਾਜੇਸ਼ ਮਹਿਤਾ , ਪ੍ਰਿਸੀਪਲ ਡਾ ਸਤਿੰਦਰ ਸਿੰਘ , ਪ੍ਰਿੰਸੀਪਲ ਰੁਪਿੰਦਰ ਕੋਰ , ਪ੍ਰਿੰਸੀਪਲ ਰਜਿੰਦਰ ਕੁਮਾਰ , ਪ੍ਰਿੰਸੀਪਲ ਸੰਜੀਵ ਟੰਡਨ ਆਦਿ ਹਾਜ਼ਰ ਸਨ
ਸਮੁਹ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਟ੍ਰਾਂਸਫਰ ਸਰਟੀਫਿਕੇਟ ਨਾ ਹੋਣ ਵਾਲੇ ਵਿਦਿਆਰਥੀਆ ਦੇ ਮਾਪਿਆਂ ਤੋਂ ਪੜਾਈ ਦੇ ਸਬੰਧ ਵਿੱਚ ਲਿਖਤੀ ਤੌਰ ’ਤੇ ਲਿਆ ਜਾਵੇ।ਇਸ ਦੇ ਨਾਲ ਹੀ ਦਾਖਲਾ ਲੈਣ ਦੀ ਇੱਛਾ ਰੱਖਣ ਵਾਲੇ ਜਿਨਾਂ ਵਿਦਿਆਰਥੀਆਂ ਦੇ ਕੋਲ ਜਨਮ ਸਰਟੀਫਿਕੇਟ ਨਹੀਂ ਹੈ, ਉਨਾਂ ਨੂੰ ਜਨਮ ਸਰਟੀਫਿਕੇਟ ਦੇ ਸਬੰਧ ਵਿੱਚ ਮਜ਼ਬੂਰ ਨਾ ਕਰਨ ਵਾਸਤੇ ਵੀ ਹਦਾਇਤਾਂ ਜਾਰੀ ਕੀਤੀਆ ਗਈਆਂ ਹਨ ਅਤੇ ਇਨਾਂ ਵਿਦਿਆਰਥੀਆਂ ਨੂੰ ਪ੍ਰੋਵੀਜ਼ਨ ਆਧਾਰ ’ਤੇ ਦਾਖਲਾ ਦੇਣ ਵਾਸਤੇ ਕਿਹਾ ਗਿਆ ਹੈ।
‹