Ferozepur News

ਇੰਗਲਿਸ਼ ਬੂਸਟਰ ਕਲੱਬਾਂ ਤਹਿਤ ਵਿਦਿਆਰਥੀਆਂ ਲਈ ਭਾਸ਼ਾ ਦੇ ਗਿਆਨ ਦਾ ਮਹੱਤਵ ਵਿਸ਼ੇ ‘ਤੇ ਹੋਵੇਗੀ ਚਰਚਾ

ਦਸੰਬਰ ਤੱਕ ਹੋਵੇਗਾ ਜ਼ਿਲ੍ਹਾ ਪੱਧਰੀ ਇਕੱਤਰਤਾਵਾਂ ਦਾ ਆਨਲਾਈਨ ਆਯੋਜਨ

ਦਸੰਬਰ ਤੱਕ ਹੋਵੇਗਾ ਜ਼ਿਲ੍ਹਾ ਪੱਧਰੀ ਇਕੱਤਰਤਾਵਾਂ ਦਾ ਆਨਲਾਈਨ ਆਯੋਜਨ
ਇੰਗਲਿਸ਼ ਬੂਸਟਰ ਕਲੱਬਾਂ ਤਹਿਤ ਵਿਦਿਆਰਥੀਆਂ ਲਈ ਭਾਸ਼ਾ ਦੇ ਗਿਆਨ ਦਾ ਮਹੱਤਵ ਵਿਸ਼ੇ ‘ਤੇ ਹੋਵੇਗੀ ਚਰਚਾ
ਇੰਗਲਿਸ਼ ਬੂਸਟਰ ਕਲੱਬਾਂ ਤਹਿਤ ਵਿਦਿਆਰਥੀਆਂ ਲਈ ਭਾਸ਼ਾ ਦੇ ਗਿਆਨ ਦਾ ਮਹੱਤਵ ਵਿਸ਼ੇ 'ਤੇ ਹੋਵੇਗੀ ਚਰਚਾ
ਫ਼ਿਰੋਜ਼ਪੁਰ  30 ਨਵੰਬਰ, 2020: ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਗੁਣਾਤਮਿਕ ਸਿੱਖਿਆ ਦੇ ਲਈ ਕੀਤੇ ਜਾਣ ਉਪਰਾਲਿਆਂ ਦੇ ਨਾਲ-ਨਾਲ ਅਧਿਆਪਕਾਂ ਨੂੰ ਅੰਗਰੇਜ਼ੀ ਭਾਸ਼ਾ ਵਿੱਚ ਮੁਹਾਰਤ ਅਤੇ ਇਹਨਾਂ ਦੇ ਮਹੱਤਵ ਸਬੰਧੀ ਵਿਚਾਰ ਚਰਚਾ ਕਰਨ ਲਈ ਸਮੂਹ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀ ਅਗਵਾਈ ਵਿੱਚ ਸਕੂਲ ਮੁਖੀਆਂ ਤੇ ਅਧਿਆਪਕਾਂ ਦੀਆਂ ਵਿਸ਼ੇਸ਼ ਆਨ-ਲਾਈਨ ਇਕੱਤਰਤਾਵਾਂ ਦਾ ਆਯੋਜਨ  4 ਦਸੰਬਰ ਤੱਕ ਕੀਤਾ ਜਾਵੇਗਾ। ਇਹਨਾਂ ਇਕੱਤਰਤਾਵਾਂ ਦਾ ਆਯੋਜਨ ਇੰਗਲਿਸ਼ ਬੂਸ਼ਟਰ ਕਲੱਬਾਂ ਵੱਲੋਂ ਕੀਤਾ ਜਾਵੇਗਾ ਜਿਸ ਵਿੱਚ ਭਾਸ਼ਾ ਨੂੰ ਸਿੱਖਣ ਅਤੇ ਇਸਦੀ ਵਰਤੋਂ ਸਬੰਧੀ ਚਰਚਾ ਕੀਤੀ ਜਾਵੇਗੀ। ਇਹਨਾਂ ਮੀਟਿੰਗਾਂ ਵਿੱਚ ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਇਮਰੀ, ਜ਼ਿਲ੍ਹਾ ਅਤੇ ਬਲਾਕ ਮੈਂਟਰ, ਡਾਇਟ ਪ੍ਰਿੰਸੀਪਲ, ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ, ਸੋਸ਼ਲ ਮੀਡੀਆ ਕੋਆਰਡੀਨੇਟਰ ਬਤੌਰ ਮਹਿਮਾਨ ਇਹਨਾਂ ਇਕੱਤਰਤਾਵਾਂ ਵਿੱਚ ਸ਼ਾਮਿਲ ਹੋ ਸਕਣਗੇ।
ਇਸ ਸਬੰਧੀ ਜਿਲ੍ਹਾ ਕੋਆਰਡੀਨੇਟਰ ਇੰਗਲਿਸ਼ ਗੁਰਵਿੰਦਰ ਸਿੰਘ  ਨੇ ਕਿਹਾ ਕਿ ਜਿਲ੍ਹੇ ‘ਚ 35 ਤੋਂ 40 ਪ੍ਰਾਇਮਰੀ ਅਤੇ ਸੈਕੰਡਰੀ ਅਧਿਆਪਕਾਂ ਦਾ ਗਰੁੱਪ ਜ਼ਿਲ੍ਹਾ ਪੱਧਰ ‘ਤੇ ਇਹਨਾਂ ਇਕੱਤਰਤਾਵਾਂ ਵਿੱਚ ਹਿੱਸਾ ਲਵੇਗਾ ਅਤੇ ਹਰੇਕ ਅਧਿਆਪਕ ਨੂੰ 45 ਤੋਂ 90 ਮਿੰਟ ਤੱਕ ਆਪਣੀ ਗੱਲ ਕਰਨ ਲਈ ਇੱਕ ਨਿਸ਼ਚਿਤ ਵਿਸ਼ੇ ‘ਤੇ ਬੋਲਣ ਦਾ ਮੌਕਾ ਮਿਲੇਗਾ। ਵਿਭਾਗ ਵੱਲੋਂ ਇਹ ਵਿਸ਼ੇ ਪਹਿਲਾਂ ਹੀ ਅਧਿਆਪਕਾਂ ਨੂੰ ਦੱਸੇ ਜਾ ਚੁੱਕੇ ਹਨ ਜਿਨ੍ਹਾਂ ਵਿੱਚ ‘ਮਾਂ ਬੋਲੀ ਪੰਜਾਬੀ ਦੀ ਮਹੱਤਤਾ’, ‘ਮੈਂ ਆਪਣੀ ਰਾਸ਼ਟਰੀ ਭਾਸ਼ਾ ਨੂੰ ਕਿਉਂ ਪਸੰਦ ਕਰਦਾ ਹਾਂ’, ‘ਅੰਗਰੇਜ਼ੀ ਇੱਕ ਅੰਤਰਰਾਸ਼ਟਰੀ ਭਾਸ਼ਾ’, ਕਲਾਸਰੂਮ ਅੰਦਰ ਆਪਸੀ ਬੋਲਚਾਲ ਦੇ ਕੋਸ਼ਲ਼ਾਂ ਵਿੱਚ ਸੁਧਾਰ ਕਿਵੇਂ ਲਿਆਈਏ’, ‘ਬੱਚਿਆਂ/ਅਧਿਆਪਕਾਂ ਨੂੰ ਇੰਗਲਿਸ਼ ਬੂਸ਼ਟਰ ਕਲੱਬ ਦਾ ਹਿੱਸਾ ਬਨਣ ਲਈ ਕਿਵੇਂ ਪ੍ਰੇਰਿਤ ਕਰੀਏ’, ‘ਮਿਸ਼ਨ ਸ਼ਤ-ਪ੍ਰਤੀਸ਼ਤ’, ‘ਆਤਮ ਵਿਸ਼ਵਾਸ਼’ ਆਦਿ ਮਹੱਤਵਪੂਰਨ ਵਿਸ਼ੇ ਹੋਣਗੇ। ਇਸ ਨਾਲ ਜਿੱਥੇ ਅਧਿਆਪਕਾਂ ਦੀ ਅੰਗਰੇਜ਼ੀ ਬੋਲਣ ਦੇ ਕੌਸ਼ਲ ਵਿੱਚ ਸੁਧਾਰ ਹੋਵੇਗਾ ਉੱਥੇ ਨਾਲ ਹੀ ਉਹਨਾਂ ਦੁਆਰਾ ਵਰਤੀਆਂ ਜਾਣ ਵਾਲੀਆਂ  ਵੀ ਇੱਕ ਦੂਜੇ ਨਾਲ ਸਾਂਝਾ ਕਰਨ ਦਾ ਮੌਕਾ ਮਿਲੇਗਾ।
ਗੁਰਵਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਮੁਖੀਆਂ ਵੱਲੋਂ ਇੰਗਲਿਸ਼ ਬੂਸਟਰ ਕਲੱਬ ਤਹਿਤ ਪਹਿਲਾਂ ਹੀ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਬੋਲਣ ਦੇ ਕੌਸ਼ਲ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ਤੇ ਸਾਂਝਾ ਕੀਤੀਆਂ ਜਾ ਰਹੀਆਂ ਹਨ। ਸਕੂਲ, ਬਲਾਕ ਅਤੇ ਜ਼ਿਲ੍ਹਾ ਪੱਧਰ ‘ਤੇ ਸਥਾਪਿਤ ਇੰਗਲਿਸ਼ ਬੂਸਟਰ ਕਲੱਬਾਂ ਵਿੱਚ ਮੁਕਾਬਲੇ ਕਰਵਾ ਕੇ ਬੇਹਤਰੀਨ ਬੁਲਾਰਾ ਚੁਣਿਆ ਜਾ ਰਿਹਾ ਹੈ ਜਿਸ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਪ੍ਰਸ਼ੰਸਾ ਪੱਤਰ ਜਾਰੀ ਕੀਤਾ ਜਾਂਦਾ ਹੈ।

Related Articles

Leave a Reply

Your email address will not be published. Required fields are marked *

Back to top button