Ferozepur News
ਈ ਟੀ ਟੀ ਟੈੱਟ ਪਾਸ ਅਧਿਆਪਕ ਯੂਨੀਅਨ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਮਸ਼ਾਲ ਮਾਰਚ ਵਿਚ ਦਿੱਤਾ ਕਿਸਾਨਾਂ ਦੇ ਸੰਘਰਸ਼ ਵਿੱਚ ਸਾਥ
ਈ ਟੀ ਟੀ ਟੈੱਟ ਪਾਸ ਅਧਿਆਪਕ ਯੂਨੀਅਨ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਮਸ਼ਾਲ ਮਾਰਚ ਵਿਚ ਦਿੱਤਾ ਕਿਸਾਨਾਂ ਦੇ ਸੰਘਰਸ਼ ਵਿੱਚ ਸਾਥ
Ferozepur, December 4, 2020: ਈ ਟੀ ਟੀ ਟੈੱਟ ਪਾਸ ਅਧਿਆਪਕ ਯੂਨੀਅਨ ਜੈ ਸਿੰਘ ਵਾਲਾ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਮਸ਼ਾਲ ਮਾਰਚ ਵਿਚ ਦਿੱਤਾ ਕਿਸਾਨਾਂ ਦੇ ਸੰਘਰਸ਼ ਵਿੱਚ ਸਾਥ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਦੇ ਸਮਰਥਨ ਵਿਚ ਜ਼ੀਰਾ ਸ਼ਹਿਰ ਦੀਆਂ ਵੱਖ ਵੱਖ ਜਥੇਬੰਦੀਆਂ ਵੀ ਅੱਗੇ ਆ ਗਈਆਂ ਹਨ।ਸ਼ੁੱਕਰਵਾਰ ਸ਼ਾਮ ਜੀਵਨ ਮੱਲ ਸਰਕਾਰੀ ਸਕੂਲ ਵਿਖੇ ਸੈਂਕੜਿਆਂ ਦੀ ਸੰਖਿਆ ਵਿਚ ਵੱਖ ਵੱਖ ਜਥੇਬੰਦੀਆਂ ਦੇ ਲੋਕ ਸ਼ਾਮਲ ਹੋਏ ਅਤੇ ਸ਼ਹਿਰ ਵਿੱਚ ਵਿਸ਼ਾਲ ਮਸ਼ਾਲ ਮਾਰਚ ਕੱਢਿਆ ਗਿਆ।
ਇਸ ਮੌਕੇ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ 6505 {ਜੈ ਸਿੰਘ ਵਾਲਾ} ਨੇ ਆਪਣਾ ਸਮਰਥਨ ਦਿੱਤਾ ਅਤੇ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਵਿੱਚ ਹਿੱਸਾ ਲਿਆ।ਜਥੇਬੰਦੀ ਨੇ ਇਹ ਮੰਗ ਕੀਤੀ ਕਿ ਕੇਂਦਰ ਸਰਕਾਰ ਇਹ ਤਿੰਨੇ ਖੇਤੀ ਬਿੱਲ ਬਿਨਾਂ ਸ਼ਰਤ ਵਾਪਸ ਲਵੇ।ਇਹ ਬਿੱਲ ਸਿਰਫ਼ ਕਿਸਾਨ ਵਿਰੋਧੀ ਹੀ ਨਹੀਂ ਸਗੋਂ ਦੇਸ਼ ਵਿਰੋਧੀ ਵੀ ਹਨ।ਸਰਕਾਰ ਨਿੱਜੀ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਇਹ ਬਿੱਲ ਲੈ ਕੇ ਆਈ ਹੈ।
ਜਥੇਬੰਦੀ ਵੱਲੋਂ ਕਿਹਾ ਗਿਆ ਜੇਕਰ ਇਹ ਕਾਲੇ ਕਾਨੂੰਨ ਵਾਪਸ ਨਹੀਂ ਲਏ ਜਾਂਦੇ ਤਾਂ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵੱਲੋਂ ਸਰਕਾਰ ਵਿਰੁੱਧ ਕਿਸਾਨਾਂ ਦਾ ਨਿਰੰਤਰ ਸਾਥ ਦਿੱਤਾ ਜਾਵੇਗਾ। ਇਸ ਮੌਕੇ ਸੰਦੀਪ ਵਿਨਾਇਕ ਜ਼ੀਰਾ, ਕਮਲ ਚੌਹਾਨ,ਰਵਿੰਦਰ ਸਿੰਘ ਜੋਸਨ ਜੋਧਪੁਰ, ਚੰਦ ਸਿੰਘ,ਰਾਜਿੰਦਰ ਸਿੰਘ ਹਾਂਡਾ, ਬਲਵਿੰਦਰ ਸਿੰਘ ਜ਼ੀਰਾ, ਰਾਜ ਸਿੰਘ,ਇੰਦਰਜੀਤ ਸਿੰਘ, ਗੁਰਦੇਵ ਸਿੰਘ ਆਦਿ ਸਾਥੀ ਸ਼ਾਮਲ ਹੋਏ।