Ferozepur News

ਉਚਿਤ ਖਾਣਪਾਨ ਤੇ ਕਸਰਤ ਨਾਲ ਹਾਈਪਰਟੈਂਸ਼ਨ ਨੂੰ ਕਾਬੂ ਕੀਤਾ ਜਾ ਸਕਦਾ ਹੈ : ਸਿਵਲ ਸਰਜਨ

ਉਚਿਤ ਖਾਣਪਾਨ ਤੇ ਕਸਰਤ ਨਾਲ ਹਾਈਪਰਟੈਂਸ਼ਨ ਨੂੰ ਕਾਬੂ ਕੀਤਾ ਜਾ ਸਕਦਾ ਹੈ : ਸਿਵਲ ਸਰਜਨ

ਉਚਿਤ ਖਾਣਪਾਨ ਤੇ ਕਸਰਤ ਨਾਲ ਹਾਈਪਰਟੈਂਸ਼ਨ ਨੂੰ ਕਾਬੂ ਕੀਤਾ ਜਾ ਸਕਦਾ ਹੈ : ਸਿਵਲ ਸਰਜਨ

ਵਿਸ਼ਵ ਹਾਈਪਰਟੈਂਸ਼ਨ ਦਿਵਸ ‘ਤੇ ਜ਼ਿਲ੍ਹਾ ਨਿਵਾਸੀਆਂ ਦੇ ਨਾਮ ਸਿਹਤ ਸੁਨੇਹਾ ਦਿੱਤਾ

ਫਿਰੋਜ਼ਪੁਰ 17 ਮਈ 2023( )
ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਸਿਵਲ ਸਰਜਨ ਡਾ. ਰਾਜਿੰਦਰਪਾਲ ਦੀ ਅਗਵਾਈ ਹੇਠ ਵੱਖ-ਵੱਖ ਸਿਹਤ ਗਤੀਵਿਧੀਆਂ ਲਗਾਤਾਰ ਜਾਰੀ ਹਨ। ਇਸੇ ਤਹਿਤ ਵਿਸ਼ਵ ਹਾਈਪਰਟੈਂਸ਼ਨ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਨਿਵਾਸੀਆਂ ਦੇ ਨਾਮ ਸਿਹਤ ਸੁਨੇਹੇ ਵਿੱਚ ਸਿਵਲ ਸਰਜਨ ਡਾ. ਰਾਜਿੰਦਰਪਾਲ ਨੇ ਕਿਹਾ ਕਿ ਵਧਿਆ ਹੋਇਆ ਬਲੱਡ ਪ੍ਰੈਸ਼ਰ ਕਈ ਬੀਮਾਰੀਆਂ ਦਾ ਸਬੱਬ ਬਣ ਸਕਦਾ ਹੈ ਜਿਵੇਂ ਕਿ ਦਿਲ ਦੇ ਰੋਗ, ਗੁਰਦੇ ਦੇ ਰੋਗ ਅਤੇ ਸਟਰੋਕ ਆਦਿ। ਇਸ ਲਈ ਹਰ ਬਾਲਗ ਵਿਅਕਤੀ ਲਈ ਆਪਣਾ ਬਲੱਡ ਪ੍ਰੈਸ਼ਰ ਜਾਣਨਾ ਬਹੁਤ ਜ਼ਰੂਰੀ ਹੈ। ਜੇਕਰ ਬਲੱਡ ਪ੍ਰੈਸ਼ਰ ਡਾਕਟਰ ਦੁਆਰਾ ਦੱਸੇ ਗਏ ਪੱਧਰ ਤੋਂ ਵੱਧ ਹੈ ਤਾਂ ਡਾਕਟਰੀ ਸਲਾਹ ਅਨੁਸਾਰ ਬਲੱਡ ਪ੍ਰੈਸ਼ਰ ਨੂੰ ਕਾਬੂ ਹੇਠ ਰੱਖਣ ਲਈ ਨਿਯਮਿਤ ਤੌਰ ‘ਤੇ ਦਵਾਈ ਖਾਣੀ ਚਾਹੀਦੀ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਹਾਈਪਰਟੈਂਸ਼ਨ ਇੱਕ ਲਾਈਫਸਟਾਈਲ ਦੀ ਬੀਮਾਰੀ ਹੈ ਅਤੇ ਉਚਿਤ ਖਾਣਪਾਨ ਤੇ ਢੁਕਵੀਆਂ ਸ਼ਰੀਰਕ ਕਸਰਤਾਂ ਨਾਲ ਇਸ ਨੂੰ ਕਾਬੂ ਹੇਠ ਰੱਖ ਕੇ ਇੱਕ ਲੰਬਾ ਅਤੇ ਸਿਹਤਮੰਦ ਜੀਵਨ ਮਾਣਿਆ ਜਾ ਸਕਦਾ ਹੈ।
ਉਨ੍ਹਾਂ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਕਿਹਾ ਕਿ ਵੱਧ ਬਲੱਡ ਪ੍ਰੈਸ਼ਰ ਬੀਮਾਰੀ ਤੋਂ ਬੱਚਣ ਲਈ ਆਪਣੇ ਸ਼ਰੀਰਕ ਭਾਰ ਨੂੰ ਕਾਬੂ ਵਿੱਚ ਰੱਖਿਆ ਜਾਵੇ, ਨਮਕ, ਚੀਨੀ ਦੀ ਵਰਤੋਂ ਘੱਟ ਕੀਤੀ ਜਾਵੇ ਅਤੇ ਤਲਿਆ ਹੋਇਆ ਤੇ ਬਾਜ਼ਾਰੀ ਖਾਣਾ ਘੱਟ ਇਸਤੇਮਾਲ ਕੀਤਾ ਜਾਵੇ। ਉਨ੍ਹਾਂ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਡਾਕਟਰੀ ਸਲਾਹ ਪ੍ਰਤੀ ਅਣਗਹਿਲੀ ਨਾ ਵਰਤਣ ਲਈ ਕਿਹਾ। ਉਨ੍ਹਾਂ ਮਰੀਜ਼ਾਂ ਨੂੰ ਦਵਾਈ ਆਪਣੀ ਮਰਜ਼ੀ ਨਾਲ ਬੰਦ ਕਰਨ ਜਾਂ ਨਾਗਾ ਨਾ ਪਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਰੋਜ਼ਾਨਾ 30 ਤੋਂ 40 ਮਿੰਟ ਦੀ ਸੈਰ/ਕਸਰਤ ਕਰਨ, ਹਰੀਆਂ ਸਬਜ਼ੀਆਂ, ਸਲਾਦ, ਫਲਾਂ ਦਾ ਸੇਵਨ ਕਰਨ ਨਾਲ ਅਤੇ ਮਸਾਲੇਦਾਰ ਭੋਜਨ ਤੋਂ ਪ੍ਰਹੇਜ਼ ਕਰਕੇ ਹਾਈ ਬਲੱਡ ਪ੍ਰੈਸ਼ਰ ਦੀ ਸਥਿਤੀ ਤੋਂ ਬਚਿਆ ਜਾ ਸਕਦਾ ਹੈ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ, ਜ਼ਿਲਾ ਟੀਕਾਕਰਨ ਅਧਿਕਾਰੀ ਡਾ. ਮੀਨਾਕਸ਼ੀ ਅਬਰੋਲ, ਜ਼ਿਲਾ ਐਪੀਡੀਮਾਲੋਜ਼ਿਸਟ ਡਾ. ਸ਼ਮਿੰਦਰਪਾਲ ਕੌਰ, ਸੁਪਰਡੈਂਟ ਪਰਮਵੀਰ ਮੌਂਗਾ, ਮਾਸ ਮੀਡੀਆ ਅਫਸਰ ਰੰਜੀਵ, ਵਿਕਾਸ ਕਾਲੜਾ, ਜ਼ਿਲ੍ਹਾ ਕਮਿਊਨਿਟੀ ਮੋਬੇਲਾਈਜਰ ਜੋਗਿੰਦਰ ਸਿੰਘ, ਬੀ.ਸੀ.ਸੀ.ਕੋਆਰਡੀਨੇਟਰ ਰਜਨੀਕ ਕੌਰ, ਪੂਜਾ ਅਤੇ ਨੇਹਾ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button