Ferozepur News

ਉਪ ਮੁੱਖ ਮੰਤਰੀ ਵੱਲੋਂ ਫਾਜ਼ਿਲਕਾ ਵਿਧਾਨ ਸਭਾ ਹਲਕੇ ਦੇ 57 ਪਿੰਡਾਂ ਲਈ ਸੰਗਤ ਦਰਸ਼ਨ ਸਮਾਗਮ

ਪੰਜਾਬ ਫਸਲਾਂ ਦੇ ਸਮੱਰਥਨ ਮੁੱਲ ਨੂੰ ਥੋਕ ਕੀਮਤ ਸੂਚਕ ਅੰਕ ਨਾਲ ਜੋੜੇ ਜਾਣ ਦਾ ਹਾਮੀ-ਸੁਖਬੀਰ ਸਿੰਘ ਬਾਦਲ
-ਅਕਾਲੀ-ਭਾਜਪਾ ਸਰਕਾਰ ਨੇ ਕਿਰਸਾਨੀ ਦੀ ਬਿਹਤਰੀ ਨੂੰ ਦਿੱਤੀ ਹਮੇਸਾ ਪਹਿਲ
-ਕਿਸਾਨਾਂ ਨੂੰ ਸਲਾਨਾ 6000 ਕਰੋੜ ਰੁਪਏ ਦੀ ਦਿੱਤੀ ਰਹੀ ਹੈ ਬਿਜਲੀ ਸਬਸਿਡੀ
-ਕਿਸਾਨਾਂ ਲਈ ਸਿਹਤ ਬੀਮਾ ਯੋਜਨਾ ਸ਼ੁਰੂ
-ਹਰ ਇਕ ਦਿਹਾਤੀ ਘਰ ਤੱਕ ਪੀਣ ਦਾ ਪਾਣੀ ਪਹੁੰਚਾਉਣ ਲਈ 2200 ਕਰੋੜ ਰੁਪਏ ਦਾ ਪ੍ਰੋਜੈਕਟ
-ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਤੇ ਇਸ ਸਾਲ ਖਰਚੇ ਜਾਣਗੇ 10 ਹਜਾਰ ਕਰੋੜ ਰੁਪਏ
-ਉਪ ਮੁੱਖ ਮੰਤਰੀ ਵੱਲੋਂ ਫਾਜ਼ਿਲਕਾ ਵਿਧਾਨ ਸਭਾ ਹਲਕੇ ਦੇ 57 ਪਿੰਡਾਂ ਲਈ ਸੰਗਤ ਦਰਸ਼ਨ ਸਮਾਗਮ

????????????????????????????????????

ਮੰਡੀ ਲਾਧੂਕਾ, ਫਾਜ਼ਿਲਕਾ, 12 ਫਰਵਰੀ : (Harish Monga) : ਪੰਜਾਬ ਦੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਰਾਜ ਖੇਤੀ ਸੰਕਟ ਦੇ ਸਥਾਈ ਹੱਲ ਲਈ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸਾਂ ਦਾ ਹਮੇਸਾ ਹੀ ਮੁਦਈ ਰਿਹਾ ਹੈ ਅਤੇ ਕਿਸਾਨੀ ਦੀ ਤਰੱਕੀ ਲਈ ਫਸਲਾਂ ਦੇ ਘੱਟੋ ਘੱਟ ਸਮੱਰਥਨ ਮੁੱਲ ਨੂੰ ਥੋਕ ਕੀਮਤ ਸੂਚਕ ਅੰਕ ਨਾਲ ਜੋੜਿਆ ਜਾਣਾ ਚਾਹੀਦਾ ਹੈ। ਜਦ ਕਿ ਸੂਬੇ ਦੀ ਅਕਾਲੀ-ਭਾਜਪਾ ਸਰਕਾਰ ਨੇ ਵੱਲੋਂ ਆਪਣੇ ਅਧਿਕਾਰ ਖੇਤਰ ਵਿਚ ਰਹਿ ਕੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਹਰ ਸੰਭਵ ਉਪਰਾਲਾ ਪਹਿਲਾਂ ਹੀ ਕੀਤਾ ਜਾ ਰਿਹਾ ਹੈ।
ਉਹ ਅੱਜ ਇੱਥੇ ਫਾਜ਼ਿਲਕਾ ਵਿਧਾਨ ਸਭਾ ਹਲਕੇ ਵਿਚ ਸੰਗਤ ਦਰਸ਼ਨ ਸਮਾਗਮਾਂ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਹਲਕਾ ਵਿਧਾਇਕ ਅਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਵੀ ਵਿਸੇਸ਼ ਤੌਰ ਤੇ ਹਾਜਰ ਸਨ।  ਸ: ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਸੂਬੇ ਦੀ ਕਿਰਸਾਨੀ ਦੇ ਹਿੱਤਾਂ ਦੀ ਰਾਖੀ ਤੇ ਵਿਸੇਸ਼ ਤੱਵਜੋਂ ਦਿੱਤੀ ਜਾ ਰਹੀ ਹੈ। ਇਸ ਲਈ ਸੂਬਾ ਸਰਕਾਰ ਨੇ ਆਪਣੇ ਪੱਧਰ ਤੇ ਕਿਸਾਨਾਂ ਲਈ ਟਿਊਬਵੈਲਾਂ ਦੇ ਬਿਜਲੀ ਬਿਲ ਮਾਫ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਬਿਜਲੀ ਬਿੱਲਾਂ ਦੇ ਇਵਜ ਵਿਚ ਸੂਬਾ ਸਰਕਾਰ ਆਪਣੇ ਪੱਧਰ ਤੇ ਕਿਸਾਨਾਂ ਦੇ ਬਿਜਲੀ ਬਿੱਲਾਂ ਦਾ ਸਲਾਨਾ 6000 ਕਰੋੜ ਰੁਪਏ ਦਾ ਭੁਗਤਾਨ ਸਰਕਾਰੀ ਖਜਾਨੇ ਤੋਂ ਕੀਤਾ ਜਾ ਰਿਹਾ ਹੈ। ਇਸੇ ਤਰਾਂ ਹੁਣ ਸੂਬਾ ਸਰਕਾਰ ਨੇ ਕਿਸਾਨਾਂ ਦੀ ਬਿਹਤਰੀ ਲਈ ਇਕ ਹੋਰ ਅਤਿ ਮਹੱਤਵਪੂਰਨ ਯੋਜਨਾ ਸ਼ੁਰੂ ਕੀਤੀ ਹੈ ਜਿਸ ਤਹਿਤ ਕਿਸਾਨਾਂ ਨੂੰ ਨਗਦੀ ਰਹਿਤ ਸਿਹਤ ਬੀਮਾ ਯੋਜਨਾ ਨਾਲ ਜੋੜਿਆ ਜਾ ਰਿਹਾ ਹੈ ਜਿਸ ਤਹਿਤ ਕਿਸਾਨ ਪਰਿਵਾਰ ਸਲਾਨਾ 50000 ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਸਰਕਾਰ ਵੱਲੋਂ ਅਧਿਸੂਚਿਤ ਹਸਪਤਾਲਾਂ ਵਿਚ ਕਰਵਾ ਸਕੇਗਾ ਅਤੇ ਇਸ ਬੀਮੇ ਦਾ ਪ੍ਰੀਮਿਅਮ ਸਰਕਾਰ ਵੱਲੋਂ ਭਰਿਆ ਜਾਵੇਗਾ। ਇਸੇ ਤਰਾਂ ਕਿਸਾਨਾਂ ਨੂੰ ਖੇਤੀ ਸਹਾਇਕ ਧੰਦਿਆਂ ਨਾਲ ਜੋੜ ਕੇ ਉਨ੍ਹਾਂ ਦੀ ਆਮਦਨ ਵਾਧੇ ਲਈ ਵੀ ਸਰਕਾਰ ਵੱਲੋਂ ਸੂਬੇ ਵਿਚ ਅਨੇਕਾਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉਪ ਮੁੱਖ ਮੰਤਰੀ ਨੇ ਕਿਹਾ ਕਿ ਸਹਿਕਾਰੀ ਸਭਾਵਾਂ ਰਾਹੀਂ ਕਿਸਾਨਾਂ ਨੂੰ ਟਰੈਕਟਰ ਅਤੇ ਹੋਰ ਖੇਤੀ ਸੰਦ ਉੁਪਲਬੱਧ ਕਰਵਾਉਣ ਲਈ ਵੀ ਸਰਕਾਰ ਵੱਲੋਂ 33 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ ਤਾਂ ਜੋ ਮਸੀਨਰੀ ਕਾਰਨ ਕਿਸਾਨੀ ਦੇ ਵਧੇ ਲਾਗਤ ਖਰਚਿਆਂ ਨੂੰ ਘੱਟ ਕਰਨ ਵਿਚ ਕਿਸਾਨ ਦੀ ਸਹਾਇਤਾ ਕੀਤੀ ਜਾ ਸਕੇ।
ਇਕ ਹੋਰ ਸਵਾਲ ਦੇ ਜਵਾਬ ਵਿਚ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਦੱਖਣੀ ਪੱਛਮੀ ਜ਼ਿਲ੍ਹਿਆਂ ਵਿਚੋਂ ਸੇਮ ਦੇ ਖਾਤਮੇ ਲਈ ਅਕਾਲੀ ਸਰਕਾਰ ਵੱਲੋਂ ਵਿਸੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲਈ ਸੇਮ ਰੋਕੂ ਪ੍ਰਬੰਧਾਂ ਤੇ ਇਸ ਖਿੱਤੇ ਵਿਚ 250 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।
ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੇ ਇਸ ਮੌਕੇ ਦੱਸਿਆ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਸੂਬੇ ਦੇ ਸਾਰੇ ਪਿੰਡਾਂ ਦੇ ਸਾਰੇ ਘਰਾਂ ਤੱਕ ਪੀਣ ਵਾਲਾ ਸਾਫ ਪਾਣੀ ਉਪਲਬੱਧ ਕਰਵਾਉਣ ਲਈ 2200 ਕਰੋੜ ਰੁਪਏ ਦਾ ਪ੍ਰੋਜੈਕਟ ਆਰੰਭਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿੱਥੇ ਕਈ ਕਈ ਪਿੰਡਾਂ ਦੇ ਸਾਂਝੇ ਵਾਟਰ ਵਰਕਸ ਹਨ ਉਥੇ 1-1 ਜਾਂ 2-2 ਪਿੰਡਾਂ ਦੇ ਸਮੂਹ ਵਿਚ ਨਵੇਂ ਵਾਟਰ ਵਰਕਸ ਬਣਾਏ ਜਾਣਗੇ। ਇਸ ਸਬੰਧੀ ਉਨ੍ਹਾਂ ਨਿਰਦੇਸ਼ ਦਿੱਤੇ ਕਿ ਫਾਜਿਲਕਾ ਜ਼ਿਲ੍ਹੇ ਦੇ ਸਾਰੇ ਹੀ ਪਿੰਡਾਂ ਸਬੰਧੀ ਸਰਵੇਖਣ ਮੁਕੰਮਲ ਕੀਤਾ ਜਾਵੇ ਤਾਂ ਜੋ ਜ਼ਿਲ੍ਹੇ ਦੇ ਸਾਰੇ ਹੀ ਪਿੰਡਾਂ ਨੂੰ ਸਾਫ ਪੀਣ ਵਾਲਾ ਪਾਣੀ ਉਪਲਬੱਧ ਕਰਵਾਇਆ ਜਾ ਸਕੇ। ਇਸ ਤੋਂ ਬਿਨ੍ਹਾਂ ਜਿੰਨ੍ਹਾਂ ਪਿੰਡਾਂ ਵਿਚ ਆਰ.ਓ. ਪਲਾਂਟ ਦੀ ਸਹੁਲਤ ਨਹੀਂ ਹੈ ਉਥੇ ਜਲਦ ਹੀ ਆਰ.ਓ. ਪਲਾਂਟ ਲਗਾਏ ਜਾਣ ਤਾਂ ਜੋ ਲੋਕਾਂ ਨੂੰ ਪੀਣ ਲਈ ਸੁੱਧ ਜਲ ਮਿਲ ਸਕੇ।
ਸ਼ਹਿਰੀ ਅਤੇ ਦਿਹਾਤੀ ਵਿਕਾਸ ਦੀ ਗੱਲ ਕਰਦਿਆਂ ਉਪ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਸਾਲ ਪਿੰਡਾਂ ਦੇ ਵਿਕਾਸ ਤੇ 6000 ਕਰੋੜ ਅਤੇ ਸ਼ਹਿਰਾਂ ਦੇ ਵਿਕਾਸ ਲਈ 4000 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹਰੇਕ ਵਿਧਾਨ ਸਭਾ ਹਲਕੇ ਵਿਚ 25 ਤੋਂ 30 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਫਾਜ਼ਿਲਕਾ ਜ਼ਿਲ੍ਹੇ ਦੀ ਗੱਲ ਕਰਦਿਆਂ ਉਪ ਮੁੱਖ ਮੰਤਰੀ ਨੇ ਕਿਹਾ ਕਿ ਫਾਜ਼ਿਲਕਾ ਨੂੰ ਜ਼ਿਲ੍ਹਾ ਬਣਾਉਣ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਫਾਜ਼ਿਲਕਾ ਦੇ ਵਿਕਾਸ ਨੂੰ ਵਿਸੇਸ਼ ਤਰਜੀਹ ਦਿੱਤੀ ਜਾ ਰਹੀ ਹੈ।
ਇਸ ਮੌਕੇ ਉਪ ਮੁੱਖ ਮੰਤਰੀ ਨੇ ਮੰਡੀ ਲਾਧੂਕਾ ਅਤੇ ਥੇਹ ਕਲੰਦਰ ਵਿਖੇ ਆਯੋਜਿਤ ਸੰਗਤ ਦਰਸ਼ਨ ਸਮਾਗਮਾਂ ਦੌਰਾਨ ਫਾਜ਼ਿਲਕਾ ਹਲਕੇ ਦੀਆਂ 57 ਪਿੰਡਾਂ ਦੀਆਂ ਪੰਚਾਇਤਾਂ ਨਾਲ ਮੁਲਾਕਾਤ ਕਰਕੇ ਇੰਨ੍ਹਾਂ ਪਿੰਡਾਂ ਦੇ ਵਿਕਾਸ ਸਬੰਧੀ ਚਰਚਾ ਕਰਦਿਆਂ ਇੰਨ੍ਹਾਂ ਪਿੰਡਾਂ ਦੇ ਵਿਕਾਸ ਲਈ ਕੋਈ 16 ਕਰੋੜ ਰੁਪਏ ਦੀਆਂ ਗ੍ਰਾਂਟਾਂ ਜਾਰੀ ਕਰਨ ਦੀਆਂ ਹਦਾਇਤਾਂ ਸਬੰਧਤ ਵਿਭਾਗਾਂ ਨੂੰ ਦਿੱਤੀਆਂ।
ਇਸ ਤੋਂ ਪਹਿਲਾਂ ਇੱਥੇ ਪੁੱਜਣ ਤੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਉਪ ਮੁੱਖ ਮੰਤਰੀ ਨੂੰ ਹਲਕੇ ਵਿਚ ਪੁੱਜਣ ਤੇ ਜੀ ਆਇਆਂ ਨੂੰ ਆਖਿਆ ਅਤੇ ਕਿਹਾ ਕਿ ਫਾਜ਼ਿਲਕਾ ਇਲਾਕੇ ਦੇ ਵਿਕਾਸ ਵਿਚ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਦਾ ਮਹੱਤਵਪੁੂਰਨ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਖਿੱਤੇ ਦਾ ਜੋ ਵੀ ਵਿਕਾਸ ਹੋਇਆ ਹੈ ਉਹ ਅਕਾਲੀ ਭਾਜਪਾ ਸਰਕਾਰ ਸਮੇਂ ਹੀ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਫਾਜ਼ਿਲਕਾ ਨੂੰ ਜ਼ਿਲ੍ਹਾ ਬਣਾਉਣ ਤੋਂ ਇਲਾਵਾ ਇਸ ਦੇ ਵਿਕਾਸ ਲਈ ਵੀ ਦਿਲ ਖੋਲ ਕੇ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਸ: ਗੁਰਤੇਜ ਸਿੰਘ ਘੁੜਿਆਣਾ, ਉਪ ਮੁੱਖ ਮੰਤਰੀ ਦੇ ਓ.ਐਸ.ਡੀ. ਸ: ਸਤਿੰਦਰਜੀਤ ਸਿੰਘ ਮੰਟਾ, ਸ੍ਰੀਮਤੀ ਵਿਜੈ ਲਕਸ਼ਮੀ ਭਾਦੂ, ਸ੍ਰੀ ਵਿਨੋਦ ਬਜਾਜ ਚੇਅਰਮੈਨ ਮਾਰਕਿਟ ਕਮੇਟੀ ਫਾਜ਼ਿਲਕਾ, ਸ: ਤੇਜਵੰਤ ਸਿੰਘ ਟੀਟਾ ਵਾਇਸ ਚੇਅਰਮੈਨ ਮਾਰਕਿਟ ਕਮੇਟੀ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ: ਗੁਰਪਾਲ ਸਿੰਘ ਗ੍ਰੇਵਾਲ, ਸ੍ਰੀ ਅਸੋਕ ਅਨੇਜਾ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਅਕਾਲੀ ਦਲ, ਤਜਿੰਦਰ ਸਿੰਘ ਨਾਮਧਾਰੀ, ਸ: ਕਰਨੈਲ ਸਿੰਘ ਬੂਕ ਵਾਇਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਫਾਜ਼ਿਲਕਾ, ਸ: ਮਲਕੀਤ ਸਿੰਘ ਚੇਅਰਮੈਨ ਬਲਾਕ ਸੰਮਤੀ ਫਾਜ਼ਿਲਕਾ, ਸ: ਪਰਮਜੀਤ ਸਿੰਘ ਵੈਰੜ ਪ੍ਰਧਾਨ ਟਰੱਕ ਯੂਨਿਅਨ, ਸ: ਪਰਮਜੀਤ ਸਿੰਘ ਸ਼ੇਰਾ, ਜੱਥੇਦਾਰ ਸੂਬਾ ਸਿੰਘ ਡੱਬਵਾਲਾ ਕਲਾਂ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ: ਸਤਿੰਦਰ ਸਿੰਘ ਸਵੀ ਕਾਠਪਾਲ, ਸ: ਦਵਿੰਦਰ ਸਿੰਘ ਬੱਬਲ, ਗੁਰਪ੍ਰੀਤ ਸਿੰਘ ਲਵਲੀ, ਸ: ਗੁਰਦੇਵ ਸਿੰਘ ਕਰਮਗੜ੍ਹ, ਬੱਬੂ ਜੈਮਲਵਾਲਾ, ਸ੍ਰੀ ਬਿੱਟੂ ਕਾਠਗੜ੍ਹ, ਸ੍ਰੀ ਬਲਜੀਤ ਸਹੋਤਾ, ਸ੍ਰੀ ਤਰਸੇਮ ਜੁਲਾਹਾ ਤੋਂ ਇਲਾਵਾ ਜ਼ਿਲ੍ਹੇ ਦੇ ਉਪ ਮੁੱਖ ਮੰਤਰੀ ਦੇ ਵਧੀਕ ਸਕੱਤਰ ਸ: ਮਨਵੇਸ ਸਿੰਘ, ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ, ਐਸ.ਐਸ.ਪੀ. ਸ: ਇੰਦਰਮੋਹਨ ਸਿੰਘ, ਏ.ਡੀ.ਸੀ. ਸ: ਚਰਨਦੇਵ ਸਿੰਘ ਮਾਨ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਹਾਜਰ ਸਨ।

Related Articles

Back to top button