Ferozepur News
ਐਂਟੀ ਨਾਰਕੋਟਿਕ ਸੈੱਲ ਰੇਂਜ ਫਿਰੋਜ਼ਪੁਰ ਦੀ ਪੁਲਸ ਨੇ 300 ਗ੍ਰਾਮ ਅਫੀਮ ਸਮੇਤ ਇਕ ਗ੍ਰਿਫਤਾਰ ਕੀਤਾ
ਫਿਰੋਜ਼ਪੁਰ 1 ਅਪ੍ਰੈਲ (ਏ. ਸੀ. ਚਾਵਲਾ): ਐਂਟੀ ਨਾਰਕੋਟਿਕ ਸੈੱਲ ਰੇਂਜ ਫਿਰੋਜ਼ਪੁਰ ਦੀ ਪੁਲਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਅਫੀਮ ਸਮੇਤ ਗ੍ਰਿਫਤਾਰ ਕਰਕੇ ਉਸ ਖਿਲਾਫ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐਂਟੀ ਨਾਰਕੋਟਿਕ ਸੈੱਲ ਰੇਂਜ ਫਿਰੋਜ਼ਪੁਰ ਦੇ ਏ. ਐਸ. ਆਈ. ਸੱਜਣ ਸਿੰਘ ਨੇ ਦੱਸਿਆ ਕਿ ਉਨ•ਾਂ ਦੀ ਪੁਲਸ ਪਾਰਟੀ ਬੀਤੀ ਸ਼ਾਮ ਟੀ. ਪੁਆਇੰਟ ਫਿਰੋਜ਼ਪੁਰ ਫਾਜ਼ਿਲਕਾ ਰੋਡ ਮਮਦੋਟ ਵਿਖੇ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਉਨ•ਾਂ ਨੇ ਸ਼ੱਕ ਦੇ ਆਧਾਰ ਤੇ ਇਕ ਵਿਅਕਤੀ ਨੂੰ ਕਾਬੂ ਕੀਤਾ, ਜਿਸ ਦੀ ਤਲਾਸ਼ੀ ਲੈਣ ਤੇ ਉਸ ਕੋਲੋਂ 300 ਗ੍ਰਾਮ ਅਫੀਮ ਬਰਾਮਦ ਹੋਈ। ਫੜੇ ਗਏ ਵਿਅਕਤੀ ਨੇ ਪੁਲਸ ਨੂੰ ਆਪਣਾ ਨਾਂਅ ਹਰਪ੍ਰੀਤ ਸਿੰਘ ਉਰਫ ਸੋਨੂੰ ਪੁੱਤਰ ਸੁਖਚਰਨ ਸਿੰਘ ਵਾਸੀ ਈਨਾ ਖੇੜਾ ਥਾਣਾ ਸਦਰ ਮਲੋਟ ਜ਼ਿਲ•ਾ ਸ਼੍ਰੀ ਮੁਕਤਸਰ ਸਾਹਿਬ ਦੱਸਿਆ। ਜਾਂਚਕਰਤਾ ਨੇ ਦੱਸਿਆ ਕਿ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।