Ferozepur News

ਐਂਟੀ ਨਾਰਕੋਟਿਕ ਸੈÎੱਲ ਦੀ ਪੁਲਸ ਨੇ ਡੇਢ ਕਿੱਲੋ ਅਫੀਮ ਸਮੇਤ ਇਕ ਨੂੰ ਕਾਬੂ

ਫਿਰੋਜ਼ਪੁਰ 13 ਫਰਵਰੀ (ਏ.ਸੀ.ਚਾਵਲਾ) ਜ਼ਿਲ•ਾ ਪੁਲਸ ਮੁਖੀ ਹਰਦਿਆਲ ਸਿੰਘ ਮਾਨ ਵਲੋਂ ਨਸ਼ਿਆ ਅਤੇ ਸ਼ਰਾਰਤੀ ਅਨਸਰਾਂ ਖਿਲਾਫ ਛੇੜੀ ਗਈ ਮੁਹਿੰਮ ਦੇ ਚੱਲਦਿਆਂ ਐਂਟੀ ਨਾਰਕੋਟਿਕ ਸੈੱਲ ਫਿਰੋਜ਼ਪੁਰ ਰੇਂਜ ਦੀ ਪੁਲਸ ਨੇ ਡੇਢ ਕਿੱਲੋ ਅਫੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਵਿਰੁੱਧ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ. ਮਲਕੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਬੀਤੀ ਸ਼ਾਮ ਪਿੰਡ ਕੁੱਲਗੜ•ੀ ਦੇ ਏਰੀਏ ਵਿਚ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਨਾਕੇਬੰਦੀ ਕੀਤੀ ਹੋਈ ਸੀ ਤਾਂ ਉਸ ਵੇਲੇ ਉਨ•ਾਂ ਦੀ ਪੁਲਸ ਪਾਰਟੀ ਨੇ ਸ਼ੱਕ ਦੇ ਆਧਾਰ ਤੇ ਇਕ ਵਿਅਕਤੀ ਨੂੰ ਰੋਕਿਆ। ਜਿਸ ਦੀ ਤਲਾਸ਼ੀ ਲੈਣ ਉਪਰੰਤ ਉਸ ਦੇ ਕੋਲੋਂ ਇਕ ਕਿੱਲੋ 500 ਗ੍ਰਾਮ ਅਫੀਮ ਬਰਾਮਦ ਹੋਈ। ਪੁਲਸ ਨੇ ਦੱਸਿਆ ਕਿ ਅਫੀਮ ਸਮੇਤ ਫੜ•ੇ ਗਏ ਵਿਅਕਤੀ ਨੇ ਆਪਣਾ ਨਾਮ ਜਗਸੀਰ ਸਿੰਘ ਉਰਫ ਜੱਗਾ ਪੁੱਤਰ ਹਰਮਤ ਸਿੰਘ ਵਾਸੀ ਪਿੰਡ ਫਰੀਦੇਵਾਲਾ ਦੱਸਿਆ ਹੈ । ਏ ਐਸ ਆਈ ਮਲਕੀਤ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਖਿਲਾਫ  ਐਨ ਡੀ ਪੀ ਐਸ ਐਕਟ ਦੀਆਂ ਵੱਖ ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Articles

Back to top button