Ferozepur News

ਐਸਪੀ ਜੀ.ਐਸ ਚੀਮਾ ਨੇ ਵਿਭਾਗ ਦੇ ਕੋਰੋਨਾ ਯੋਧਿਆਂ ਨੂੰ ਲਗਾਏ ਮਿਸ਼ਨ ਫ਼ਤਿਹ ਦੇ ਬੈਜ਼ਿਜ਼, ਯੋਧੇ ਘਰ ਘਰ ਜਾ ਕੇ ਕੋਰੋਨਾ ਤੋਂ ਬਚਾਓ ਸਬੰਧੀ ਕਰਨਗੇ ਜਾਗਰੂਕ

20 ਜੂਨ ਨੂੰ ਫਿਰੋਜ਼ਪੁਰ ਪੁਲਿਸ ਵੱਲੋਂ ਮਿਸ਼ਨ ਫਤਿਹ ਤਹਿਤ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ- ਜੀ.ਐਸ ਚੀਮਾ

ਐਸਪੀ ਜੀ.ਐਸ ਚੀਮਾ ਨੇ ਵਿਭਾਗ ਦੇ ਕੋਰੋਨਾ ਯੋਧਿਆਂ ਨੂੰ ਲਗਾਏ ਮਿਸ਼ਨ ਫ਼ਤਿਹ ਦੇ ਬੈਜ਼ਿਜ਼, ਯੋਧੇ ਘਰ ਘਰ ਜਾ ਕੇ ਕੋਰੋਨਾ ਤੋਂ ਬਚਾਓ ਸਬੰਧੀ ਕਰਨਗੇ ਜਾਗਰੂਕ

ਫਿਰੋਜ਼ਪੁਰ 16 ਜੂਨ ਐਸਐਸਪੀ ਭੁਪਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸਪੀ ਗੁਰਮੀਤ ਸਿੰਘ ਚੀਮਾ ਨੇ ਪੁਲਿਸ ਵਿਭਾਗ ਦੇ ਕੋਰੋਨਾ ਯੋਧਿਆਂ ਦੇ ਮਿਸ਼ਨ ਫ਼ਤਿਹ ਦੇ ਬੈਜ਼ਿਜ ਲਗਾਏ ਅਤੇ ਕਿਹਾ ਕਿ ਇਹ ਯੋਧੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੇ ਮਿਸ਼ਨ ਫ਼ਤਿਹ ਤਹਿਤ ਪੰਜਾਬ ਦੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਜਾਗਰੂਕ ਕਰਨਗੇ।

ਐਸਪੀ ਚੀਮਾ ਨੇ ਕਿਹਾ ਕਿ ਪੁਲਿਸ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ  ਦਿਨ-ਰਾਤ ਅੱਗੇ ਆ ਕੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਤੋਂ ਬਚਾਓ ਦਾ ਇਕੋ ਇਕ ਤਰੀਕਾ ਸਿਹਤ ਵਿਭਾਗ ਅਤੇ ਸਰਕਾਰ ਵੱਲੋਂ ਦੱਸੀਆਂ ਸਾਵਧਾਨੀਆਂ ਅਤੇ ਹਦਾਇਤਾਂ ਦੀ ਪਾਲਣਾ ਕਰਨਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦੇ ਜਵਾਨਾਂ ਅਤੇ ਅਧਿਕਾਰੀਆਂ ਵੱਲੋਂ ਜਿੱਥੇ ਪਹਿਲਾਂ ਹੀ ਲੋਕਾਂ ਨੂੰ ਇਸ ਸਬੰਧੀ ਵੱਡੇ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ ਉੱਥੇ ਹੀ 20 ਜੂਨ ਨੂੰ ਵਿਭਾਗ ਦੇ ਵੱਡੀ ਗਿਣਤੀ ਵਿੱਚ ਕੋਰੋਨਾ ਯੋਧੇ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਗਲੀਆਂ, ਮੁਹੱਲਿਆਂ ਅਤੇ ਘਰਾਂ ਤੱਕ ਜਾ ਕੇ ਲੋਕਾਂ ਨੂੰ ਮਾਸਕ ਪਾਉਣ, ਸਮਾਜਿਕ ਦੂਰੀ ਰੱਖਣ, ਸਮੇਂ ਸਮੇਂ ਤੇ ਹੱਥ ਧੋਣ ਅਤੇ ਲੋੜ ਤੋਂ ਬਿਨਾਂ ਘਰ ਤੋਂ ਬਾਹਰ ਨਾ ਨਿਕਲਣ ਪ੍ਰਤੀ ਜਾਗਰੂਕ ਕਰਨਗੇ।

ਐਸਪੀ ਜੀ.ਐਸ ਚੀਮਾ ਨੇ ਵਿਭਾਗ ਦੇ ਕੋਰੋਨਾ ਯੋਧਿਆਂ ਨੂੰ ਲਗਾਏ ਮਿਸ਼ਨ ਫ਼ਤਿਹ ਦੇ ਬੈਜ਼ਿਜ਼, ਯੋਧੇ ਘਰ ਘਰ ਜਾ ਕੇ ਕੋਰੋਨਾ ਤੋਂ ਬਚਾਓ ਸਬੰਧੀ ਕਰਨਗੇ ਜਾਗਰੂਕ
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਹਦਾਇਤਾਂ, ਸਾਵਧਾਨੀਆਂ ਦੀ ਪਾਲਣਾ ਕਰਨ ਤਾਂ ਜੋ ਇਸ ਮਹਾਂਮਾਰੀ ਨੂੰ ਖ਼ਤਮ ਕਰਕੇ ਇਸ ਤੇ ਜਿੱਤ ਪ੍ਰਾਪਤ ਕੀਤੀ ਜਾ ਸਕੇ ਅਤੇ ਪੰਜਾਬ ਨੂੰ ਮੁੜ ਤੋਂ ਵਿਕਾਸ ਦੀਆਂ ਲੀਹਾਂ ਤੇ ਤੋਰਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਜ਼ਿਲ੍ਹਾ ਵਾਸੀਆਂ ਦੀ ਜਾਨ ਮਾਲ ਦੀ ਰਾਖੀ, ਸੁਰੱਖਿਆ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹੈ।

Related Articles

Leave a Reply

Your email address will not be published. Required fields are marked *

Back to top button