ਐਸ ਬੀ ਐਸ ਕੈਂਪਸ ਦੇ ਸਕੂਲ ਵਿੰਗ ਵੱਲੋਂ ਵਿਦਾਇਗੀ ਸਮਾਰੋਹ ਦਾ ਆਯੋਜਨ
ਫਿਰੋਜ਼ਪੁਰ;- ਸਥਾਨਕ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਦੇ ਸਕੂਲ ਵਿੰਗ ਵਿੱੱੱੱਚ +੧ ਨਾਨ ਮੈਡੀਕਲ ਦੇ ਵਿਦਿਆਰਥੀਆਂ ਵੱਲੋਂ +੨ ਦੇ ਵਿਦਿਆਰਥੀਆਂ ਨੂੰ ਅਲਵਿਦਾ ਕਹਿਣ ਲਈ ਇਕ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ।ਸੰਸਥਾ ਦੇ ਡਾਇਰੈਕਟਰ ਡਾ. ਟੀ ਐਸ ਸਿੱਧੂ ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।ਵਿਸ਼ੇਸ਼ ਮਹਿਮਾਨ ਵਜੋਂ ਪ੍ਰੋ. ਡਾ ਏ ਕੇ ਤਿਆਗੀ ,ਡਾ ਅਜੇ ਕੁਮਾਰ ਨੇ ਸ਼ਿਰਕਤ ਕੀਤੀ।ਪ੍ਰਿੰਸੀਪਲ ਸਕੂਲ ਵਿੰਗ ਗੁਰਪ੍ਰੀਤ ਸਿੰਘ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਨੂੰ ਕਿਹਾ।
ਇਸ ਮੌਕੇ ਬੱਚਿਆਂ ਵੱਲੋਂ ਇੱਕ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਜਿਸ ਦੌਰਾਨ ਵਿਦਿਆਰਥੀਆਂ ਨੇ ਗਰੁੱਪ ਡਾਂਸ, ਕੋਰੀaਗ੍ਰਾਫੀ ਅਤੇ ਭੰਗੜੇ ਆਦਿ ਦੀ ਖੂਬਸੂਰਤ ਪੇਸ਼ਕਾਰੀ ਕਰਕੇ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ ।ਡਾ. ਏ ਕੇ ਤਿਆਗੀ ਨੇ ਬੱਚਿਆਂ ਨੂੰ ਪ੍ਰੇਰਨਾਦਾਇਕ ਸ਼ਬਦਾਂ ਨਾਲ ਸੰਬੋਧਨ ਕੀਤਾ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਡਾ. ਸਿੱਧੂ ਨੇ ਆਪਣੇ ਸੰਬੋਧਨ ਦੌਰਾਨ ਇਸ ਪ੍ਰੋਗਰਾਮ ਦੀ ਸਫਲਤਾ ਲਈ ਸਕੂਲ ਵਿੰਗ ਦੇ ਪ੍ਰਿੰ੍ਰਸੀਪਲ, ਸਕੂਲ ਸਟਾਫ ਅਤੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਉਹਨਾਂ ਨੂੰ ਮੁਬਾਰਕਬਾਦ ਦਿੱਤੀ। ਉਹਨਾਂ ਵਿਦਇਗੀ ਲੈ ਰਹੇ ਵਿਦਿਆਰਥੀਆਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕਰਦਿਆਂ ਉਹਨਾਂ ਨੂੰ ਜ਼ਿੰਦਗੀ ਵਿੱਚ ਚੰਗੇ ਸੰਸਕਾਰਾਂ ਦੇ ਧਾਰਨੀ ਹੋਕੇ ਮਿਹਨਤ ਅਤੇ ਦ੍ਰਿੜ ਇਰਾਦੇ ਨਾਲ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਪ੍ਰੇਰਨਾ ਦਿੱਤੀ।ਅੰਤ ਵਿੱਚ ਪ੍ਰਿੰਸੀਪਲ ਸਕੂਲ ਵਿੰਗ ਨੇ ਸਭ ਦਾ ਧੰਨਵਾਦ ਕੀਤਾ।ਇਸ ਮੌਕੇ ਪ੍ਰੋ. ਸੁਨੀਲ ਬਹਿਲ, ਐਨ ਐਸ ਬਾਜਵਾ, ਜੇ ਐਸ ਮਾਂਗਟ ਅਤੇ ਸਕੂਲ ਵਿੰਗ ਦੇ ਸਾਰੇ ਸਟਾਫ ਮੈਂਬਰ ਵੀ ਹਾਜ਼ਰ ਸਨ।