Ferozepur News

ਐਸ ਬੀ ਐਸ ਕੈਂਪਸ ਵਿਖੇ ਤਕਨੀਕੀ ਸਿੱਖਿਆ ਜਾਗਰੂਕਤਾ ਪ੍ਰੋਗਰਾਮ ਅਤੇ ਦਾ ਆਯੋਜਨ

ਫਿਰੋਜ਼ਪੁਰ:-ਸਥਾਨਕ ਸਰਕਾਰੀ ਤਕਨੀਕੀ ਸਿੱਖਿਆ ਸੰਸਥਾ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਵਿਖੇ ਤਕਨੀਕੀ ਸਿੱਖਿਆ ਜਾਗਰੂਕਤਾ ਮੁਹਿੰਮ ਤਹਿਤ ਮੌਕ ਟੈਸਟ ਕਰਵਾਇਆ ਗਿਆ।ਜਿਸ ਵਿੱਚ ਇਸ ਸਰਹੱਦੀ ਅਤੇ ਪੇਂਡੂ ਖੇਤਰ ਦੇ 15 ਸਰਕਾਰੀ ਅਤੇ ਗ਼ੈਰ ਸਰਕਾਰੀ ਸਕੂਲਾਂ ਦੇ +2  ਨਾਨ ਮੈਡੀਕਲ ਦੇ 350 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ।ਸੰਸਥਾ ਦੇ ਨਿਰਦੇਸ਼ਕ ਡਾ. ਟੀ ਐਸ ਸਿੱਧੂ ਨੇ ਇੰਜੀਨੀਅਰਿੰਗ ਖੇਤਰ ਵਿੱਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਅਤੇ ਉਹਨਾਂ ਦੇ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਇਸ ਖੇਤਰ ਵਿੱਚ ਆਪਣਾ ਭਵਿੱਖ ਬਣਾਉਣ ਲਈ ਜ਼ਰੂਰੀ ਅਤੇ ਮਹੱਤਵਪੂਰਨ ਨੁਕਤਿਆ ਬਾਰੇ ਜਾਣਕਾਰੀ ਦਿੱਤੀ।ਉਹਨਾਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਵੱਖ ਵੱਖ ਵਰਗਾਂ ਦੇ ਵਿਦਿਆਰਥੀਆਂ ਲਈ ਸਕਾਲਰਸ਼ਿਪ ਅਤੇ ਭਲਾਈ ਸਕੀਮਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ।ਇਸ ਦੌਰਾਨ ਵਿਦਿਆਰਥੀਆਂ ਨੂੰ ਇੰਜੀ. ਖੇਤਰ ਦੀ ਦਾਖਲਾ ਪ੍ਰੀਖਿਆ ਜੇ ਈ ਈ ਮੇਨ ਅਤੇ ਜੇ ਈ ਈ ਐਡਵਾਂਸ ਟੈਸਟ ਬਾਰੇ ਮੁੱਢਲੀ ਜਾਣਕਾਰੀ ਮੁਹੱਈਆ ਕਰਵਾਈ ਗਈ।ਇਸ ਉਪਰੰਤ ਇਸੇ ਪ੍ਰੀਖਿਆ ਤੇ ਆਧਾਰਿਤ ਇੱਕ ਮੌਕ ਟੈਸਟ ਦਾ ਸੰਚਾਲਨ ਕੀਤਾ ਗਿਆ ਜਿਸ ਵਿੱਚ ਆਏ ਹੋਏ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ। ਡਾ. ਸਿੱਧੂ ਨੇ ਇਸ ਆਯੋਜਨ ਲਈ ਸਹਿਯੋਗ ਦੇਣ ਲਈ ਜ਼ਿਲਾ ਸਿਖਿਆ ਅਫਸਰ ਸ਼੍ਰੀ ਜਗਸੀਰ ਸਿੰਘ ਅਤੇ ਜ਼ਿਲਾ ਸਾਇੰਸ ਸੁਪਰਵਾਈਜ਼ਰ ਸ੍ਰੀ ਰਾਜੇਸ਼ ਮਹਿਤਾ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।ਇਸ ਪ੍ਰੋਗਰਾਮ ਦੇ ਕੋਆਰਡੀਨੇਟਰ ਐਸੋਸੀਏਟ ਡਾਇਰੈਕਟਰ ਡਾ. ਲਲਿਤ ਸ਼ਰਮਾ ਅਤੇ ਅਸਿਟੈਂਟ ਪ੍ਰੋ. ਡਾ. ਵਿਸ਼ਾਲ ਸ਼ਰਮਾ ਨੇ ਜ਼ਿਲਾ ਸਿੱਖਿਆ ਅਧਿਕਾਰੀਆਂ , ਸਾਰੇ ਵਿਦਿਆਰਥੀਆਂ ਅਤੇ ਉਹਨਾਂ ਦੇ ਅਧਿਆਪਕ ਸਾਹਿਬਾਨ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ।ਕੈਂਪਸ ਪੀ ਆਰ ੳ ਬਲਵਿੰਦਰ ਸਿੰਘ ਮੋਹੀ ਨੇ ਦਸਿਆ ਕਿ ਇਸ ਜਾਗਰੂਕਤਾ ਮਹਿੰਮ ਦਾ ਵਿਦਿਆਰਥੀਆਂ ਨੇ ਭਰਪੂਰ ਲਾਹਾ ਲਿਆ ਅਤੇ ਪ੍ਰਾਪਤ ਜਾਣਕਾਰੀ ਤੇ ਤਸੱਲੀ ਪ੍ਰਗਟ ਕੀਤੀ।ਇਸ ਮੌਕੇ ਡੀ ਐਸ ਐਸ ਸ੍ਰੀ ਰਾਜੇਸ਼ ਸ਼ਰਮਾ ਸ੍ਰੀ ਦੀਪਕ ਸ਼ਰਮਾ, ਸ੍ਰੀ ਕਪਿਲ ਸਾਵਨ,ਸ੍ਰੀ ਰਾਜਨ ਵਧਾਵਨ ਨੇ ਹਾਜ਼ਰ ਹੋਕੇ ਇਸ ਜਾਗਰੂਕਤਾ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਆਪਣਾ ਸਹਿਯੋਗ ਦਿੱਤਾ।
 

Related Articles

Back to top button