Ferozepur News

ਐਸ ਬੀ ਐਸ ਕੈਂਪਸ ਵਿਖੇ ਦੋ ਸਪਤਾਹ ਦੇ ਸ਼ਾਰਟ-ਟਰਮ ਕੋਰਸ ਦਾ ਉਦਘਾਟਨ

ਐਸ ਬੀ ਐਸ ਕੈਂਪਸ ਵਿਖੇ ਦੋ ਸਪਤਾਹ ਦੇ ਸ਼ਾਰਟ-ਟਰਮ ਕੋਰਸ ਦਾ ਉਦਘਾਟਨ

SBS 1SBS2SBS3SBS4
ਫਿਰੋਜ਼ਪੁਰ:- ਪੰਜਾਬ ਸਰਕਾਰ ਦੁਆਰਾ ਸਥਾਪਤ ਸਥਾਨਕ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਵਿਖੇ ਚੇਅਰਮੈਨ ਬੀਓਜੀ ਸ਼੍ਰੀ ਦਿਨੇਸ਼ ਲਾਕੜਾ ਦੀ ਸਰਪ੍ਰਸਤੀ ਅਤੇ ਸੰਸਥਾ ਦੇ ਡਾਇਰੈਕਟਰ ਡਾ. ਟੀ ਐਸ ਸਿੱਧੂ ਦੀ ਅਗਵਾਈ ਵਿੱਚ &#39ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ&#39 ਅਧੀਨ &#39ਰਿਸਰਚ ਟੈਕਨੀਕਸ&#39 ਵਿਸ਼ੇ ਤੇ ਆਧਾਰਿਤ ਮਕੈਨੀਕਲ ਵਿਭਾਗ ਦੁਆਰਾ ਆਯੋਜਿਤ ਦੋ ਸਪਤਾਹ ਚੱਲਣ ਵਾਲੇ ਸ਼ਾਰਟ-ਟਰਮ ਕੋਰਸ ਦਾ ਉਦਘਾਟਨ ਕੀਤਾ ਗਿਆ ਜਿਸ ਵਿੱਚ ਭਾਰਤ ਦੇ 11 ਵੱਖ ਵੱਖ ਰਾਜਾਂ ਦੀਆਂ ਤਕਨੀਕੀ ਸੰਸਥਾਵਾਂ ਤੋਂ 100 ਦੇ ਕਰੀਬ ਖੋਜਾਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਹਿੱਸਾ ਲਿਆ।ਇਸ ਮੌਕੇ ਮੁੱਖ ਮਹਿਮਾਨ ਵਜੋਂ ਮਹਾਰਾਜਾ ਰਣਜੀਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ਨਵ-ਨਿਯੁਕਤ ਪਹਿਲੇ ਵਾਈਸ-ਚਾਂਸਲਰ ਡਾ. ਮੋਹਨਪਾਲ ਸਿੰਘ ਈਸ਼ਰ ਨੇ ਸ਼ਮ•ਾਂ ਰੌਸ਼ਨ ਕਰਕੇ ਇਸ ਕੋਰਸ ਦਾ ਰਸਮੀ ਉਦਘਾਟਨ ਕੀਤਾ।
ਡਾ. ਸਿੱਧੂ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਨੂੰ ਕਿਹਾ ਅਤੇ ਉਹਨਾਂ ਦੇ ਵਾਈਸ-ਚਾਂਸਲਰ ਬਣਨ ਤੋਂ ਬਾਅਦ ਪਹਿਲੀ ਵਾਰ ਇਸ ਸੰਸਥਾ ਵਿੱਚ ਪਹੁੰਚਣ ਤੇ ਉਹਨਾਂ ਦਾ ਨਿੱਘਾ ਸੁਆਗਤ ਕੀਤਾ।ਉਹਨਾਂ ਸੰਸਥਾ ਦੇ ਲਗਾਤਾਰ ਹੋ ਰਹੇ ਵਿਕਾਸ ਅਤੇ ਸਿੱਖਿਆ ਦੇ ਮਿਆਰ ਨੂੰ ਹੋਰ ਬੇਹਤਰ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਸਾਂਝੀ ਕੀਤੀ।ਉਹਨਾਂ ਦੱਸਿਆ ਕਿ ਏਆਈਸੀਟੀਈ ਦੁਆਰਾ ਪ੍ਰਾਯੋਜਿਤ ਇਸ ਕੋਰਸ ਦੌਰਾਨ ਦੇਸ਼ ਦੀਆਂ ਵੱਖ ਵੱਖ ਆਈਆਈਟੀਜ਼ ਅਤੇ ਐਨਆਈਟੀਜ਼ ਤੋਂ ਆਏ ਵਿਸ਼ਾ ਮਾਹਿਰ ਜਾਣਕਾਰੀ ਸਾਂਝੀ ਬੇਹਤਰੀਨ ਸੰਸਥਾਵਾਂ ਵਿੱਚੋਂ ਇੱਕ ਹੈ ਅਤੇ ਤਕਨੀਕੀ ਸਿੱਖਿਆ ਦੇ ਖੇਤਰ ਵਿੱਚ ਇਸ ਨੂੰ ਵੱਖਰਾ ਮੁਕਾਮ ਹਾਸਿਲ ਹੈ।ਉਹਨਾਂ ਖੋਜ ਦੀਆਂ ਮੁੱਢਲੀਆਂ ਤਕਨੀਕਾਂ ਬਾਰੇ ਭਰਪੂਰ ਜਾਣਕਾਰੀ ਸਾਂਝੀ ਕੀਤੀ ਅਤੇ ਇਸ ਕੋਰਸ ਵਿੱਚ ਹਿੱਸਾ ਲੈਣ ਵਾਲੇ ਵੱਖ ਵੱਖ ਤਕਨੀਕੀ ਸੰਸਥਾਵਾਂ ਦੇ ਅਧਿਆਪਕਾਂ ਨੂੰ ਖੋਜ ਕਾਰਜਾਂ ਲਈ ਉਤਸ਼ਾਹਿਤ ਕੀਤਾ।ਕਰਨਗੇ।ਮੁੱਖ ਮਹਿਮਾਨ ਨੇ ਆਪਣੇ ਸੰਬੋਧਨ ਵਿੱਚ ਇਸ ਸੰਸਥਾ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਸੰਸਥਾ
ਟੀਕਿਊਇਪ ਕੋ-ਆਰਡੀਨੇਟਰ ਅਤੇ ਇੰਜੀਨੀਅਰਿੰਗ ਵਿੰਗ ਦੇ ਐਸੋਸੀਏਟ ਡਾਇਰੈਕਟਰ ਡਾ. ਏ ਕੇ ਤਿਆਗੀ ਨੇ ਅਪਣੇ ਸੰਬੋਧਨ ਦੌਰਾਨ ਧੰਨਵਾਦੀ ਸ਼ਬਦ ਕਹਿੰਦੇ ਹੋਏ ਡਾ. ਮੋਹਨਪਾਲ ਸਿੰਘ ਈਸ਼ਰ ਦੀ ਸ਼ਖਸੀਅਤ ਤੇ ਰੌਸ਼ਨੀ ਪਾਈ ਅਤੇ ਸਿੱਖਿਆ ਦੇ ਖੇਤਰ ਵਿੱਚ ਉਹਨਾਂ ਦੇ ਪਾਏ ਯੋਗਦਾਨ ਬਾਰੇ ਦੱਸਿਆ।ਉਹਨਾਂ &#39ਖੋਜ ਅਤੇ ਅਧਿਆਪਨ&#39 ਵਿਸ਼ੇ ਤੇ ਭਰਪੂਰ ਚਰਚਾ ਕੀਤੀ ਅਤੇ ਕੋਰਸ ਕੋਆਰਡੀਨੇਟਰ ਡਾ. ਰਾਕੇਸ਼ ਸ਼ਰਮਾ ਅਤੇ ਉਹਨਾਂ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ।ਇਸ ਉਦਘਾਟਨੀ ਸਮਾਰੋਹ ਦੇ ਅੰਤ ਵਿੱਚ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ• ਭੇਂਟ ਕਰਕੇ ਸਨਮਾਨਿਤ ਕੀਤਾ।ਇਸ ਮੌਕੇ ਸਾਰੇ ਵਿਭਾਗੀ ਮੁਖੀ, ਡਾ. ਤੇਜੀਤ ਸਿੰਘ, ਸੰਸਥਾ ਦੇ ਰਜਿਸਟਰਾਰ ਡਾ. ਕ੍ਰਿ੍ਰਸ਼ਨ ਸਲੂਜਾ ਅਤੇ ਵੱਡੀ ਗਿਣਤੀ ਵਿੱਚ ਫੈਕਲਟੀ ਮੈਂਬਰ ਮੌਜੂਦ ਸਨ।

Related Articles

Back to top button