Ferozepur News

ਐਸ ਬੀ ਐਸ ਕੈਂਪਸ ਵਿਖੇ ਸੈਮੀਨਾਰ ਦਾ ਆਯੋਜਨ

ਫਿਰੋਜ਼ਪੁਰ:- ਸਥਾਨਕ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਵਿਖੇ ਏਆਈਸੀਟੀਈ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੱਲ ਰਹੇ 'ਇੰਡਕਸ਼ਨ ਪ੍ਰੋਗਰਾਮ' ਤਹਿਤ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਨਵੇਂ ਦਾਖਲ ਹੋਏ ਇੰਜੀਨੀਅਰਿੰਗ ਦੇ ਅਤੇ ਆਰਕੀਟੈਕਚਰ ਦੇ ਸਾਰੇ ਵਿਦਿਆਰਥੀਆਂ ਨੇ ਹਿੱਸਾ ਲਿਆ।ਇਸ ਸੈਮੀਨਾਰ ਵਿੱਚ ਉਘੇ ਸਮਾਜ ਸੇਵੀ ਡਾ. ਐਸ ਬੀ ਸਿੰਘ ਸੇਵਾਮੁਕਤ ਪ੍ਰਿੰਸੀਪਲ ਗੁਰੁ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਲੁਧਿਆਣਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।ਵਿਸ਼ੇਸ਼ ਮਹਿਮਾਨ ਵਜੋਂ ਫਿਰੋਜ਼ਪੁਰ ਤੋਂ ਡਾ. ਜੀ ਐਸ ਢਿਲੋਂ ਅਤੇ ਡਾ ਆਲਮਜੀਤ ਸਿੰਘ ਢਿਲੋਂ ਨੇ ਸ਼ਿਰਕਤ ਕੀਤੀ।ਸੰਸਥਾ ਦੇ ਡਾਇਰੈਕਟਰ ਡਾ. ਟੀ ਐਸ ਸਿੱਧੂ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਨੂੰ ਕਿਹਾ।ਮੁੱਖ ਮਹਿਮਾਨ ਨੇ ਆਪਣੇ ਸੰਬੋਧਨ ਦੌਰਾਨ ਵਿਦਿਆਰਥੀਆਂ ਨਾਲ ਜ਼ਿੰਦਗੀ ਵਿੱਚ ਕਾਮਯਾਬ ਹੋਣ ਲਈ ਬਹੁਤ ਹੀ ਗਿਆਨ ਭਰਪੂਰ ਅਤੇ ਉਤਸ਼ਾਹਵਰਧਕ ਨੁਕਤੇ ਸਾਂਝੇ ਕੀਤੇ।ਉਹਨਾਂ ਆਪਣੇ ਸਾਧਾਰਨ ਨਿੱਜੀ ਜੀਵਨ ਨਾਲ ਜੁੜੇ ਤਜਰਬਿਆਂ ਬਾਰੇ ਦੱਸਦੇ ਹੋਏ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਲਈ ਰੌਚਕ ਢੰਗ ਨਾਲ ਸੇਧਮਈ ਜਾਣਕਾਰੀ ਮੁਹੱਈਆ ਕਰਵਾਈ।                              
ਡਾ. ਜੀ ਐਸ ਢਿਲੋਂ ਨੇ ਵਿਦਿਆਰਥੀਆਂ ਨੂੰ ਤੰਦਰੁਸਤ ਰਹਿਣ ਅਤੇ ਹਰ ਤਰਾਂ ਦੇ ਮਾਨਸਿਕ ਦਬਾਅ ਤੋਂ ਬਚਣ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।ਡਾ. ਆਲਮਜੀਤ ਸਿੰਘ ਨੇ ਪ੍ਰਦੂਸ਼ਿਤ ਵਾਤਾਵਰਣ ,ਅਜੋਕੀ ਜੀਵਨ ਸ਼ੈਲੀ ਅਤੇ ਖਾਣ ਪੀਣ ਦੀਆਂ ਦੀਆਂ ਗਲਤ ਆਦਤਾਂ ਕਾਰਨ ਪੈਦਾ ਹੋਣ ਵਾਲੇ ਚਮੜੀ ਰੋਗਾਂ ਤੋਂ ਬਚਾਅ ਅਤੇ ਇਲਾਜ ਨਾਲ ਜੁੜੀ ਜਾਣਕਾਰੀ ਦਿੱਤੀ।ਇਸ ਸੈਮੀਨਾਰ ਦੇ ਸੰਯੋਜਕ ਡਾ. ਅਜੇ ਕੁਮਾਰ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਉਹਨਾਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕੀਤੇ।ਇਸ ਮੌਕੇ ਡਾ. ਤੇਜੀਤ ਸਿੰਘ, ਡਾ. ਵੀ ਐਸ ਭੁੱਲਰ ਡੀਪੀਈ, ਪ੍ਰਿੰਸੀਪਲ ਸਕੂਲ ਵਿੰਗ ਗੁਰਪ੍ਰੀਤ ਸਿੰਘ, ਪੀਆਰ? ਬਲਵਿੰਦਰ ਸਿੰਘ ਮੋਹੀ , ਗੁਰਮੀਤ ਸਿੰਘ, ਬਲਕਰਨ ਸਿੰਘ,ਚਾਰਲਸ ਗਿੱਲ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ। 
 

Related Articles

Back to top button