Ferozepur News

ਐਸ ਬੀ ਐਸ ਕੈਂਪਸ ਵਿਖੇ ਜ਼ਿਲਾ ਪੱਧਰੀ ਰੋਜ਼ਗਾਰ ਮੇਲਾ 20 ਤੋਂ

ਫਿਰੋਜ਼ਪੁਰ:- ਪੰਜਾਬ ਸਰਕਾਰ ਦੇ ਘਰ ਘਰ ਨੌਕਰੀ ਦੇਣ ਦੇ ਉਪਰਾਲਿਆਂ ਤਹਿਤ ਰਾਜ ਦੇ ਵੱਖ ਵੱਖ ਇੰਜੀਨੀਅਰਿੰਗ ਕਾਲਜਾਂ,ਬਹੁ-ਤਕਨੀਕੀ ਕਾਲਜਾਂ ਅਤੇ ਉਦਯੋਗਿਕ ਸਿਖਲਾਈ ਸੰਸਥਾਵਾਂ ਵਿੱਚ ਰਾਜ ਪੱਧਰ ਤੇ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ।ਇਸ  ਮੁਹਿੰਮ  ਤਹਿਤ ਫਿਰੋਜ਼ਪੁਰ ਦਾ ਜ਼ਿਲਾ ਪੱਧਰੀ ਰੋਜ਼ਗਾਰ ਮੇਲਾ ਸਥਾਨਕ ਤਕਨੀਕੀ ਸੰਸਥਾ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਵਿਖੇ 20 ਫਰਵਰੀ ਤੋਂ 8 ਮਾਰਚ ਤੱਕ ਲਗਾਇਆ ਜਾ ਰਿਹਾ ਹੈ।
                                             ਇਹ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਡਾਇਰੈਕਟਰ ਡਾ. ਟੀ ਐਸ ਸਿੱਧੂ ਨੇ ਕਿਹਾ ਕਿ ਇਸ ਦੌਰਾਨ ਦੇਸ਼ ਦੀਆਂ ਪ੍ਰਸਿੱਧ ਕੰਪਨੀਆਂ ਜਿਹਨਾਂ ਵਿੱਚ ਸੈਬੀਜ਼ ਇਨਫੋਟੈਕ,ਐਮੀਕੋਨ, ਐਲਆਈਸੀ ਇੰਡੀਆ, ਨਿਊ ਹਾਲੈਂਡ ਟਰੈਕਟਰਜ਼,ਐਸਬੀਆਈ ਇੰਸ਼ੋਰੈਂਸ, ਸੁਬਰੋਸ,ਸਕੋਪ ਟੈਲੀਕੌਮ, ਕੇਨ ਟੈਕਨਾਲੋਜੀਜ਼ ਅਤੇ ਹੋਰ ਕਈ ਉਦਯੋਗਿਕ ਅਦਾਰਿਆਂ ਵੱਲੋਂ ਆਖਰੀ ਸਾਲ ਦੇ ਵਿਦਿਆਰਥੀਆਂ ਅਤੇ ਪਾਸ ਹੋ ਚੁੱਕੇ ਵਿਦਿਆਰਥੀਆਂ ਨੂੰ ਉਹਨਾਂ ਦੀ ਯੋਗਤਾ ਅਨੁਸਾਰ ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ।ਉਹਨਾਂ ਅੱਗੇ ਕਿਹਾ ਕਿ ਇਸ ਮੇਲੇ ਵਿੱਚ ਕਿਸੇ ਵੀ ਸਟਰੀਮ ਵਿੱਚ ਗਰੈਜੂਏਟ, ਐਮਸੀਏ,ਬੀਸੀਏ, ਬੀ.ਟੈਕ, ਡਿਪਲੋਮਾ ਅਤੇ ਆਈਟੀਆਈ ਅਤੇ 10+2 ਆਦਿ ਦੇ ਯੋਗ ਵਿਦਿਆਰਥੀਆਂ ਨੂੰ ਰੋਜ਼ਗਾਰ ਪ੍ਰਾਪਤ ਕਰਨ ਦਾ ਮੌਕਾ ਮਿਲੇਗਾ।ਇਸ ਵਿੱਚ ਹਿੱਸਾ ਲੈਣ ਲਈ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਦੀ ਵੈਬਸਾਈਟ ਤੇ 18 ਫਰਵਰੀ ਤੱਕ ਆਪਣੀ ਰਜਿਸਟਰੇਸ਼ਨ ਕਰਵਾਉਣੀ ਜ਼ਰੂਰੀ ਹੈ।ਬਿਨਾਂ ਰਜਿਸਟਰੇਸ਼ਨ ਤੋਂ ਕਿਸੇ ਦੀ ਵੀ  ਉਮੀਦਵਾਰੀ ਤੇ ਵਿਚਾਰ ਨਹੀਂ ਕੀਤਾ ਜਾਵੇਗਾ।ਉਹਨਾਂ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਇਸ ਰੋਜ਼ਗਾਰ ਮੇਲੇ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਤਾਂ ਜੋ ਪੰਜਾਬ ਸਰਕਾਰ ਦੁਆਰਾ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਯਤਨਾਂ ਨੂੰ ਸਾਰਥਿਕ ਬਣਾਇਆ ਜਾ ਸਕੇ। 

Related Articles

Check Also
Close
Back to top button