Ferozepur News

ਐਸ ਬੀ ਐਸ ਕੈਂਪਸ ਵਿੱਚ ਆਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ

ਐਸ ਬੀ ਐਸ ਕੈਂਪਸ ਵਿੱਚ ਆਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ

SBS CELEBATES INDEPENDENCE DAYDSC_0030

ਫਿਰੋਜ਼ਪੁਰ:- ਸਥਾਨਕ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਵਿਖੇ  ੬੯ਵਾਂ ਆਜ਼ਾਦੀ ਦਿਵਸ ਬਹੁਤ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸਟਾਫ ਅਤੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸੰਸਥਾ ਦੇ ਕਾਰਜਕਾਰੀ ਡਾਇਰੈਕਟਰ ਡਾ. ਏ. ਕੇ. ਤਿਆਗੀ ਸ਼ਾਮਿਲ ਹੋਏ ਅਤੇ ਉਹਨਾਂ ਇਸ ਮੌਕੇ ਤਿਰੰਗਾ ਲਹਿਰਾਉਣ ਦੀ ਰਸਮ ਨਿਭਾਈ।ਸੰਸਥਾ ਦੇ ਐਨ. ਸੀ. ਸੀ. ਕੈਡਿਟਸ ਅਤੇ ਸੁਰੱਖਿਆ ਗਾਰਡਜ਼ ਦੇ ਦਸਤੇ ਨੇ ਮਾਰਚ ਪਾਸਟ ਕੀਤਾ ਅਤੇ ਸਲਾਮੀ ਦਿੱਤੀ।ਮੁੱਖ ਮਹਿਮਾਨ ਨੇ ਆਪਣੇ ਸੰਬੋਧਨ ਵਿੱਚ ਆਜ਼ਾਦੀ ਦੇ ਇਤਿਹਾਸ ਬਾਰੇ ਰੌਸ਼ਨੀ ਪਾਈ ਅਤੇ ਆਜ਼ਾਦੀ ਖਾਤਰ ਕੁਰਬਾਨੀ ਦੇਣ ਵਾਲੇ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਕੀਤਾ ।ਉਹਨਾਂ ਇਸ ਮੌਕੇ ਸੰਸਥਾ ਵੱਲੋਂ ਕੀਤੇ ਜਾ ਰਹੇ ਵਿਕਾਸ ਅਤੇ ਪ੍ਰਾਪਤੀਆਂ ਬਾਰੇ ਸੰਖੇਪ ਜਾਣਕਾਰੀ ਸਾਂਝੀ ਕੀਤੀ।ਸਟਾਫ ਮੈਂਬਰਾਂ ਦੇ ਬੱਚਿਆਂ ਅਤੇ ਸੰਸਥਾ ਦੇ ਵਿਦਿਆਰਥੀਆਂ ਵੱਲੋਂ ਇਸ ਦਿਵਸ ਨੂੰ ਸਮਰਪਿਤ ਗੀਤ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ।ਸਮਾਰੋਹ ਦੇ ਅੰਤ ਵਿੱਚ ਮਠਿਆਈਆਂ ਵੰਡੀਆਂ ਗਈਆਂ। ਮੰਚ ਸੰਚਾਲਕ ਦੀ ਭੂਮਿਕਾ ਸ੍ਰੀ ਯਸ਼ਪਾਲ ਨੇ ਨਿਭਾਈ

Related Articles

Back to top button