Ferozepur News

ਐਸ ਬੀ ਐਸ ਕੈਂਪਸ ਵਿੱਚ ਮਹਾਰਾਜਾ ਰਣਜੀਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਇੰਟਰ-ਕਾਲਜ ਬੈਡਮਿੰਟਨ ਮੁਕਾਬਲੇ ਕਰਵਾਏ।

ਐਸ ਬੀ ਐਸ ਕੈਂਪਸ ਵਿੱਚ ਮਹਾਰਾਜਾ ਰਣਜੀਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਇੰਟਰ-ਕਾਲਜ  ਬੈਡਮਿੰਟਨ ਮੁਕਾਬਲੇ ਕਰਵਾਏ।

SBS SPORTS 1SBS SPORTS 2

SBS SPORTS 3SBS SPORTS 4
ਫਿਰੋਜ਼ਪੁਰ:- ਸਥਾਨਕ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਵੱਲੋਂ ਮਹਾਰਾਜਾ ਰਣਜੀਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਇੰਟਰ-ਕਾਲਜ  ਬੈਡਮਿੰਟਨ ਮੁਕਾਬਲੇ ਇਥੋਂ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਦੇ ਇੰਨਡੋਰ ਬੈਡਮਿੰਟਨ ਹਾਲ  ਵਿੱਚ ਕਰਵਾਏ ਗਏ।

ਸੰਸਥਾ ਦੇ ਡਾਇਰੈਕਟਰ ਡਾ. ਟੀ ਐਸ ਸਿੱਧੂ ਨੇ ਇਸ ਟੂਰਨਾਮੈਂਟ ਦਾ ਰਸਮੀ ਉਦਘਾਟਨ ਕੀਤਾ।ਇਸ ਟੂਰਨਾਮੈਂਟ ਵਿੱਚ ਵੱਖ ਵੱਖ ਇੰਜੀਨੀਅਰਿੰਗ ਕਾਲਜਾਂ ਤੋਂ ਲੜਕਿਆਂ ਦੀਆਂ ੧੬ ਅਤੇ ਲੜਕੀਆਂ ਦੀਆਂ ਕੁਲ ੮ ਟੀਮਾਂ ਨੇ ਭਾਗ ਲਿਆ।ਇਹਨਾਂ ਵਿੱਚੋਂ ਗਿਆਨੀ ਜ਼ੈਲ ਸਿੰਘ ਕੈਂਪਸ ਕਾਲਜ ਆਫ ਇੰਜੀ. ਐਂਡ ਟੈਕਨਾਲੋਜੀ ਬਠਿੰਡਾ ਦੀਆਂ  ਲੜਕੀਆਂ ਅਤੇ ਲੜਕਿਆਂ ਦੀਆਂ ਟੀਮਾਂ ਪਹਿਲੇ ਸਥਾਨ ਤੇ ਰਹੀਆਂ ਅਤੇ ਗੋਲਡ ਮੈਡਲ ਹਾਸਲ ਕੀਤੇ।

ਲੜਕੀਆਂ ਦੇ ਵਰਗ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਕਾਲਜ ਆਫ ਇੰਜੀ. ਐਂਡ ਟੈਕਨਾਲੋਜੀ ਫਤਿਹਗੜ੍ਹ ਸਾਹਿਬ ਦੀ ਟੀਮ ਦੂਸਰੇ ਸਥਾਨ ਤੇ ਰਹੀ ਅਤੇ ਐਲਪਾਈਨ ਇੰਸਟੀਚਿਊਟ ਆਫ ਇੰਨਫਰਮੇਸ਼ਨ ਐਂਡ ਟੈਕਨਾਲੋਜੀ  ਰੋਡੇ ਮੋਗਾ ਦੀ ਟੀਮ ਤੀਸਰੇ ਸਥਾਨ ਤੇ ਰਹੀ ।ਲੜਕਿਆਂ ਦੇ ਵਰਗ ਵਿੱਚ ਬਾਬਾ ਫਰੀਦ ਕਾਲਜ ਆਫ ਇੰਜੀ. ਐਂਡ ਟੈਕਨਾਲੋਜੀ ਬਠਿੰਡਾ ਦੀ ਟੀਮ ਦੂਸਰੇ ਸਥਾਨ ਤੇ ਰਹੀ ਅਤੇ ਤੀਸਰਾ ਸਥਾਨ ਲਾਲਾ ਲਾਜਪਤ ਰਾਏ ਇੰਸਟੀਚਿਊੂਟ ਆਫ ਇੰਜੀ. ਐਂਡ ਟੈਕਨਾਲੋਜੀ ਮੋਗਾ ਹਾਸਲ ਕੀਤਾ।

ਡਾ. ਸਿੱਧੂ ਨੇ ਜੇਤੂ ਖਿਡਾਰੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਅਤੇ ਮੁਬਾਰਕਬਾਦ ਦਿੱਤੀ।ਉਹਨਾਂ ਆਪਣੇ ਸੰਬੋਧਨ ਵਿੱਚ ਮਹਾਰਾਜਾ ਰਣਜੀਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਦੇ ਟੂਰਨਾਮੈਂਟ ਕਨਵੀਨਰ ਦਿਲਬਾਗ ਸਿੰਘ ਅਤੇ ਅਬਜ਼ਰਬਰ ਵਜੋਂ ਨਿਯੁਕਤ ਡਾ. ਵਿਕਾਸ ਭਾਰਦਵਾਜ ਦਾ ਧੰਨਵਾਦ ਕੀਤਾ ਅਤੇ ਡਾਇਰੈਕਟਰ ਫਿਜ਼ੀਕਲ ਐਜੂਕੇਸ਼ਨ ਡਾ. ਵੀ ਐਸ ਭੁੱਲਰ ਅਤੇ ਸਮੁੱਚੀ ਪ੍ਰਬੰਧਕੀ ਕਮੇਟੀ ਦੀ ਸ਼ਲਾਘਾ ਕਰਦਿਆਂ ਇਸ ਟੂਰਨਾਮੈਂਟ ਦੇ ਸਫਲ ਆਯੋਜਨ ਲਈ ਸਾਰਿਆਂ ਨੂੰ ਮੁਬਾਰਕਬਾਦ ਦਿੱਤੀ।

Related Articles

Back to top button