Ferozepur News

ਐਸ ਬੀ ਐਸ ਕੈਂਪਸ ਵਿੱਚ ਲੋਹੜੀ ਦਾ ਤਿੳਹਾਰ ਮਨਾਇਆ

ਫਿਰੋਜ਼ਪੁਰ;- ਸਥਾਨਕ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਦੇ ਸਮੂਹ ਸਟਾਫ ਵਲੋਂ ਲੋਹੜੀ ਦਾ ਤਿਉਹਾਰ ਹਰ ਸਾਲ ਦੀ ਤਰਾਂ ਸੰਸਥਾ ਦੇ ਵਿਹੜੇ ਵਿੱਚ ਮਨਾਇਆ ਗਿਆ। ਸੰਸਥਾ ਦੇ ਡਾਇਰੈਕਟਰ ਡਾ. ਟੀ ਐਸ ਸਿੱਧੂ ਅਗਵਾਈ ਵਿੱਚ ਹੋਏ ਇਸ ਸਮਾਗਮ ਦੇ ਆਯੋਜਨ ਵਿੱਚ ਉਪ-ਰਜਿਸਟਰਾਰ ਸ਼੍ਰੀ ਵਿਨੋਦ ਕੁਮਾਰ ਸ਼ਰਮਾ ਅਤੇ ਸ੍ਰੀ ਗੁਰਪ੍ਰੀਤ ਸਿੰਘ ਸਿੰਘ ਪ੍ਰੋਗ੍ਰਾਮ ਅਫਸਰ ਐਨਐਸਐਸ ਅਤੇ ਐਨ ਐਸ ਬਾਜਵਾ ਇੰਚਾਰਜ ਬਾਗਬਾਨੀ ਨੇ ਖਾਸ ਯੋਗਦਾਨ ਪਾਇਆ।ਡਾ. ਸਿੱਧੂ ਨੇ ਆਪਣੇ ਸੰਬੋਧਨ ਵਿੱਚ  ਸਮੂਹ ਸਟਾਫ ਨੂੰ ਲੋਹੜੀ ਦੀ ਵਧਾਈ ਦਿੱਤੀ ਤੇ ਸ਼ੁਭ-ਕਾਮਨਾਵਾਂ ਭੇਂਟ ਕੀਤੀਆਂ।ਉਹਨਾ ਸਾਰੇ ਹੀ ਤਿਉਹਾਰਾਂ ਨੂੰ ਸਮੁੱਚੇ ਸਟਾਫ ਦੁਆਰਾ ਮਿਲ ਕੇ ਮਨਾਉਣ ਲਈ ਯਤਨ ਕਰਨ ਵਾਸਤੇ ਉਤਸ਼ਾਹਿਤ ਕੀਤਾ।ਉਹਨਾਂ ਸ਼੍ਰੀ ਵਿਨੋਦ ਕੁਮਾਰ ਸ਼ਰਮਾ ਦਾ ਇਸ ਉੱਦਮ ਲਈ ਧੰਨਵਾਦ ਕੀਤਾ ਅਤੇ ਸੰਸਥਾ ਵਿੱਚ ਸਿਹਤਮੰਦ ਪਰੰਪਰਾਵਾਂ ਨੂੰ ਕਾਇਮ ਰੱਖਣ ਲਈ ਸਮੂਹ ਸਟਾਫ ਦੀ ਸ਼ਲਾਘਾ ਵੀ ਕੀਤੀ।ਇਸ ਮੌਕੇ ਵੱਡੀ ਗਿਣਤੀ ਵਿੱਚ ਸਟਾਫ ਮੈਂਬਰ ਹਾਜ਼ਰ ਸਨ।
 

Related Articles

Back to top button