ਐਸ ਬੀ ਐਸ ਕੈਂਪਸ ਵਿੱਚ ਸਵੱਛਤਾ ਪਖਵਾੜੇ ਤਹਿਤ ਵਿਸ਼ੇਸ਼ ਅਧਿਆਪਕ ਦਿਵਸ ਦਾ ਆਯੋਜਨ
ਫਿਰੋਜ਼ਪੁਰ:- ਭਾਰਤ ਸਰਕਾਰ ਦੇ ‘ਪੇਯਜਲ ਅਤੇ ਸੈਨੀਟੇਸ਼ਨ ਮੰਤਰਾਲਿਆ’ ਦੀਆਂ ਹਦਾਇਤਾਂ ਮੁਤਾਬਿਕ ਮਨਾਏ ਜਾਣ ਵਾਲੇ ‘ਸਵੱਛਤਾ ਪਖਵਾੜੇ’ ਤਹਿਤ ਸਥਾਨਕ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਦੇ ਸਿਵਲ ਇੰਜੀਨੀਅਰਿੰਗ ਵਿਭਾਗ ਵੱਲੋਂ ਸਵੱਛਤਾ ਨੂੰ ਮੁੱਖ ਰੱਖਦਿਆਂ ਵਿਸ਼ੇਸ਼ ਅਧਿਆਪਕ ਦਿਵਸ ਦਾ ਆਯੋਜਨ ਕੀਤਾ ਗਿਆ[ਇਸ ਮੌਕੇ ਡਾਇਰੈਕਟਰ ਡਾ. ਟੀ ਐਸ ਸਿੱਧੂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ[ਡਾ. ਸਿੱਧੂ ਨੇ ਆਪਣੇ ਸੰਬੋਧਨ ਦੌਰਾਨ ਨਰੋਏ ਸਮਾਜ ਦੀ ਸਿਰਜਣਾ ਲਈ ਸਾਫ ਸੁਥਰੇ ਵਾਤਾਵਰਨ ਦੀ ਮਹੱਤਤਾ ਬਾਰੇ ਦੱਸਦਿਆਂ ਸਮਾਜ ਦੇ ਹਰ ਵਰਗ ਨੂੰ ਆਪਣੇ ਆਲੇ ਦੁਆਲੇ ਨੂੰ ਸਾਫ ਰੱਖਣ ਲਈ ਅਤੇ ਹਰ ਤਰਾਂ ਦੇ ਪ੍ਰਦੂਸ਼ਨ ਤੋਂ ਬਚਾਉਣ ਲਈ ਪ੍ਰੇਰਿਤ ਕੀਤਾ[ਉਹਨਾਂ ਕਿਹਾ ਕਿ ਮਨੁੱਖੀ ਵਿਕਾਸ ਲਈ ਸਵੱਛਤਾ ਅਹਿਮ ਭੁਮਿਕਾ ਨਿਭਾੳਂਦੀ ਹੈ[ਐਸੋਸੀਏਟ ਡਾਇਰੈਕਟਰ ਡਾ. ਏ ਕੇ ਤਿਆਗੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਕਿਹਾ ਕਿ ਨੌਜੁਆਨ ਦੇਸ਼ ਦਾ ਭਵਿੱਖ ਹੁੰਦੇ ਹਨ ਉਹਨਾਂ ਨੂੰ ਸਮਾਜ ਅੰਦਰ ਫੈਲੀਆਂ ਹਰ ਤਰਾਂ ਦੀਆਂ ਬੁਰਾਈਆਂ ਨੂੰ ਖਤਮ ਕਰਨ ਲਈ ਪਹਿਲਕਦਮੀ ਕਰਨੀ ਚਾਹੀਦੀ ਹੈ[ਇਸ ਮੌਕੇ ਸਵੱਛਤਾ ਦੀ ਅਹਿਮੀਅਤ ਨੂੰ ਦਰਸਾਉਂਦੀਆਂ ਵੱਖ ਵੱਖ ਗਤੀਵਿਧੀਆਂ ਦੀ ਪੇਸ਼ਕਾਰੀ ਕੀਤੀ ਗਈ[
ਇਸ ਮੌਕੇ ਇਸ ਆਯੋਜਨ ਦੇ ਕੋ-ਆਰਡੀਨੇਟਰ ਉੱਪ ਰਜਿਸਟਰਾਰ ਵਿਨੋਦ ਕੁਮਾਰ ਸ਼ਰਮਾ,ਮੈਡਮ ਪਰਮਪ੍ਰੀਤ ਕੌਰ ਮੁਖੀ ਸਿਵਲ ਵਿਭਾਗ ਅਤੇ ਵੱਡੀ ਗਿਣਤੀ ਵਿੱਚ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ[