ਐਸ ਬੀ ਐਸ ਕੈਂਪਸ ਵਿੱਚ 16ਵੀਂ ਦੋ ਰੋਜ਼ਾ ਸਾਲਾਨਾ ਅਥਲੈਟਿਕ ਮੀਟ ਦਾ ਆਯੋਜਨ
ਫਿਰੋਜ਼ਪਰ : (February 13 : Harish Monga ) : ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਵਿਖੇ ਸੰਸਥਾ ਦੇ ਡਾਇਰੈਕਟਰ ਡਾ. ਟੀ ਐਸ ਸਿੱਧੂ ਦੀ ਅਗਵਾਈ ਵਿੱਚ ੧੬ਵੇਂ ਸਾਲਾਨਾ ਖੇਡ ਮੇਲੇ ਦਾ ਉਦਘਾਟਨ ਇੱਕ ਪ੍ਰਭਾਵਸ਼ਾਲੀ ਸਮਾਗਮ ਕਰਕੇ ਕੀਤਾ ਗਿਆ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸ. ਜਗਸੀਰ ਸਿੰਘ ਜ਼ਿਲਾ ਸਿੱਖਿਆ ਅਫਸਰ ਫਿਰੋਜ਼ਪੁਰ ਨੇ ਸ਼ਿਰਕਤ ਕੀਤੀ।ਉਹਨਾਂ ਦੇ ਨਾਲ ਸ. ਮਨਜੀਤ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ।ਮੁੱਖ ਮਹਿਮਾਨ ਨੇ ਇਸ ਖੇਡ ਮੇਲੇ ਵਿੱਚ ਹਿੱਸਾ ਲੈਣ ਵਾਲੇ ੫੦੦ ਦੇ ਕਰੀਬ ਵਿਦਿਆਰਥੀਆਂ ਦੇ ਮਾਰਚ ਪਾਸਟ ਤੋਂ ਸਲਾਮੀ ਲੈਂਦੇ ਹੋਏ ਇਸ ਖੇਡ ਮੇਲੇ ਦਾ ਰਸਮੀ ਉਦਘਾਟਨ ਕੀਤਾ ।
ਸੰਸਥਾ ਦੇ ਕਾਰਜਕਾਰੀ ਡਾਇਰੈਕਟਰ ਡਾ. ਏ ਕੇ ਤਿਆਗੀ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਨੂੰ ਕਿਹਾ ਅਤੇ ਉਹਨਾਂ ਕਾਲਜ ਵਿੱਚ ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਦੱਸਿਆ।ਉਹਨਾਂ ਆਪਣੇ ਸੰਬੋਧਨ ਵਿੱਚ ਸੰਸਥਾ ਦੇ ਡਾਇਰੈਕਟਰ ਫਿਜ਼ਿਕਲ ਐਜੂਕੇਸ਼ਨ ਡਾ. ਵੀ ਐਸ ਭੁੱਲਰ ਅਤੇ ਖੇਡ ਕਮੇਟੀ ਨੂੰ ਮੁਬਾਰਕਬਾਦ ਦਿੱਤੀ ਅਤੇ ਖੇਡਾਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼ੁਭ ਕਾਮਨਾਵਾਂ ਭੇਂਟ ਕੀਤੀਆਂ।ਉਨ੍ਹਾਂ ਦੱਸਿਆ ਕਿ ਇਹ ਸੰਸਥਾ ਮਿਆਰੀ ਸਿੱਿਖਆ ਦੇਣ ਦੇ ਨਾਲ ਨਾਲ ਖੇਡਾਂ ਅਤੇ ਹੋਰ ਸਹਿ-ਵਿਦਿਅਕ ਗਤੀਵਿਧੀਆਂ ਲਈ ਹਮੇਸ਼ਾਂ ਯਤਨਸ਼ੀਲ ਰਹੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਬਹੁ ਪੱਖੀ ਸ਼ਖਸੀਅਤ ਦੇ ਮਾਲਕ ਬਣਾਇਆ ਜਾ ਸਕੇ। ਮੁੱਖ ਮਹਿਮਾਨ ਨੇ ਅਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਵੱਧ ਚ੍ਹੜਕੇ ਹਿੱਸਾ ਲੈਣ ਲਈ ਪ੍ਰੇਰਿਆ ਅਤੇ ਸੰਸਥਾ ਦੇ ਸਟਾਫ ਅਤੇ ਵਿਦਿਆਰਥੀਆਂ ਨੂੰ ਇਸ ਖੇਡ ਮੇਲੇ ਦੀਆਂ ਮੁਬਾਰਕਾਂ ਦਿੱਤੀਆਂ।
ਖੇਡ ਮੇਲੇ ਦੇ ਦੂਸਰੇ ਦਿਨ ਇਨਾਮ ਵੰਡ ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਸੰਸਥਾ ਦੇ ਐਸੋਸੀਏਟ ਡਾਇਰੈਕਟਰ ਡਾ. ਏ ਕੇ ਤਿਆਗੀ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ।ਇਸ ਖੇਡ ਮੇਲੇ ਦੌਰਾਨ ਇੰਜ. ਵਿੰਗ ਦੇ ਹਰਵਿੰਦਰ ਸਿੰਘ ਮਕੈਨੀਕਲ ਇੰਜੀ., ਅਵਨੀਤ ਕੌਰ ਕੰਪਿਊਟਰ ਇੰਜੀ. ਅਤੇ ਡਿਪਲੋਮਾ ਵਿੰਗ ਦੇ ਯੋਗੇਸ਼ ਕੁਮਾਰ ਮਕੈਨੀਕਲ ਇੰਜੀ. ਅਤੇ ਮਨਪ੍ਰੀਤ ਕੌਰ ਕੰਪਿਊਟਰ ਇੰਜੀ. ਨੇ ਬੈਸਟ ਅਥਲੀਟ ਦਾ ਖਿਤਾਬ ਜਿੱਤਿਆ।
ਇਹਨਾ ਤੋ ਇਲਾਵਾ ਟਰੈਕ ਅਤੇ ਫੀਲਡ ਦੇ ਵੱਖ ਵੱਖ ਈਵੈਂਟਸ ਵਿੱਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਮੈਡਲ ਅਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ।ਡਾਇਰੈਕਟਰ ਫਿਜ਼ਿਕਲ ਐਜੂਕੇਸ਼ਨ ਡਾ. ਵੀ ਐਸ ਭੁੱਲਰ ਨੇ ਆਪਣੇ ਸੰਬੋਧਨ ਵਿੱਚ ਮੁੱਖ ਮਹਿਮਾਨ ਦਾ ਧੰਨਵਾਦ ਕੀਤਾ ਅਤੇ ਡਾ. ਸਿੱਧੂ ਵੱਲੋਂ ਵਿਦਿਆਰਥੀਆਂ ਵਿੱਚ ਖੇਡ-ਭਾਵਨਾ ਨੂੰ ਪ੍ਰਫੁਲਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਤੇ ਤਸੱਲੀ ਪ੍ਰਗਟ ਕੀਤੀ।ਉਹਨਾ ਇਸ ਖੇਡ ਮੇਲੇ ਨੂੰ ਸਫਲਤਾ ਪੂਰਵਕ ਨੇਪਰੇ ਚਾ੍ਹੜਨ ਵਿੱਚ ਸਹਿਯੋਗ ਦੇਣ ਵਾਲੇ ਸਾਰੇ ਸਟਾਫ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਅਤੇ ਮੁਬਾਰਕਬਾਦ ਦਿੱਤੀ।ਇਸ ਮੌਕੇ ਸੰਸਥਾ ਦੇ ਪ੍ਰਿੰਸੀਪਲ ਪੌਲੀਵਿੰਗ ਸ੍ਰੀ ਗਜ਼ਲਪ੍ਰੀਤ ਸਿੰਘ ,ਪ੍ਰਿੰਸੀਪਲ ਸਕੂਲ ਵਿੰਗ ਸ੍ਰੀ ਵਿਨੋਦ ਕੁਮਾਰ ਸ਼ਰਮਾ, ਸਾਰੇ ਵਿਭਾਗੀ ਮੁਖੀ, ਫੈਕਲਟੀ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।ਇਸ ਖੇਡ ਮੇਲੇ ਦੌਰਾਨ ਮੰਚ ਸੰਚਾਲਨ ਦੀ ਭੁਮਿਕਾ ਸੰਸਥਾ ਦੇ ਪੀਆਰa ਸ੍ਰੀ ਬਲਵਿੰਦਰ ਸਿੰਘ ਮੋਹੀ ਨੇ ਨਿਭਾਈ।