ਐਸ ਬੀ ਐਸ ਕੈਂਪਸ ਵਿੱਚ 21ਵੀਂ ਦੋ ਰੋਜ਼ਾ ਸਾਲਾਨਾ ਅਥਲੈਟਿਕ ਮੀਟ ਦਾ ਆਯੋਜਨ
ਇੰਜ. ਵਿੰਗ ਦੇ ਰਾਹੁਲ ਕੌਂਡਲ ਅਤੇ ਲਖਵੀਰ ਕੌਰ ਨੇ ਅਤੇ ਡਿਪਲੋਮਾ ਵਿੰਗ ਦੇ ਅਰੁਨ ਕੁਮਾਰ ਨੇ ਬੈਸਟ ਅਥਲੀਟ ਦਾ ਖਿਤਾਬ ਜਿੱਤਿਆ
ਐਸ ਬੀ ਐਸ ਕੈਂਪਸ ਵਿੱਚ 21ਵੀਂ ਦੋ ਰੋਜ਼ਾ ਸਾਲਾਨਾ ਅਥਲੈਟਿਕ ਮੀਟ ਦਾ ਆਯੋਜਨਫਿਰੋਜ਼ਪਰ:- ਪੰਜਾਬ ਸਰਕਾਰ ਦੁਆਰਾ ਸਥਾਪਿਤ ਸਥਾਨਕ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਵਿਖੇ 21ਵੀਂ ਦੋ-ਰੋਜ਼ਾ ਸਾਲਾਨਾ ਅਥਲੈਟਿਕ ਮੀਟ ਦਾ ਆਯੋਜਨ ਕੀਤਾ ਗਿਆ ਜਿਸਦੇ ਉਦਘਾਟਨੀ ਸਮਾਰੋਹ ਵਿੱਚ ਸੰਸਥਾ ਦੇ ਡਾਇਰੈਕਟਰ ਡਾ. ਟੀ ਐਸ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਉਹਨਾਂ ਨੇ ਇਸ ਖੇਡ ਮੇਲੇ ਵਿੱਚ ਹਿੱਸਾ ਲੈਣ ਵਾਲੇ 400 ਦੇ ਕਰੀਬ ਵਿਦਿਆਰਥੀਆਂ ਦੇ ਮਾਰਚ ਪਾਸਟ ਤੋਂ ਸਲਾਮੀ ਲਈ।ਸੰਸਥਾ ਦੇ ਡਾਇਰੈਕਟਰ ਫਿਜ਼ੀਕਲ ਐਜੂਕੇਸ਼ਨ ਡਾ. ਵੀ ਐਸ ਭੁੱਲਰ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਨੂੰ ਕਿਹਾ।ਇਸ ਦੋ ਦਿਨਾ ਖੇਡ ਮੇਲੇ ਦੌਰਾਨ ਲੜਕੇ ਅਤੇ ਲੜਕੀਆਂ ਦੇ 100,200,400,800,1500,5000 ਮੀਟਰ ਦੌੜ ਅਤੇ ਲੰਬੀ ਛਾਲ,ਉੱਚੀ ਛਾਲ, ਡਿਸਕਸ ਥਰੋਅ, ਸ਼ਾਟਪੁਟ, ਜੈਵਲਿਨ ਥਰੋਅ,ਰਿਲੇਅ ਰੇਸ, ਰਸਾਕਸ਼ੀ ਆਦਿ ਦੇ ਮੁਕਾਬਲੇ ਕਰਵਾਏ ਗਏ।
ਸੰਸਥਾ ਦੇ ਪੀਆਰਓ ਬਲਵਿੰਦਰ ਸਿੰਘ ਮੋਹੀ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖੇਡ ਮੇਲੇ ਦੇ ਦੂਸਰੇ ਦਿਨ ਇਨਾਮ ਵੰਡ ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਸੰਸਥਾ ਦੇ ਕਾਰਜਕਾਰੀ ਡਾਇਰੈਕਟਰ ਡਾ. ਏ ਕੇ ਤਿਆਗੀ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ।ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਇੰਟਰਨੈਸ਼ਨਲ ਅਥਲੀਟ ਸ੍ਰੀ ਕੇ ਪੀ ਐਸ ਬਰਾੜ ਸਹਾਇਕ ਕਮਿਸ਼ਨਰ ਇਨਕਮ ਟੈਕਸ ਫਿਰੋਜ਼ਪੁਰ ਨੇ ਸ਼ਿਰਕਤ ਕੀਤੀ। ਡਾ. ਤਿਆਗੀ ਨੇ ਆਪਣੇ ਸੰਬੋਧਨ ਦੌਰਾਨ ਦੱਸਿਆ ਕਿ ਇਹ ਸੰਸਥਾ ਮਿਆਰੀ ਤਕਨੀਕੀ ਸਿੱਖਿਆ ਦੇਣ ਦੇ ਨਾਲ ਨਾਲ ਖੇਡਾਂ ਅਤੇ ਹੋਰ ਸਹਿ-ਵਿਦਿਅਕ ਗਤੀਵਿਧੀਆਂ ਲਈ ਹਮੇਸ਼ਾਂ ਯਤਨਸ਼ੀਲ ਰਹੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਬਹੁ ਪੱਖੀ ਸ਼ਖਸੀਅਤ ਦੇ ਮਾਲਕ ਬਣਾਇਆ ਜਾ ਸਕੇ। ਇਸ ਖੇਡ ਮੇਲੇ ਦੌਰਾਨ ਇੰਜ. ਵਿੰਗ ਦੇ ਰਾਹੁਲ ਕੌਂਡਲ ਅਤੇ ਲਖਵੀਰ ਕੌਰ ਨੇ ਅਤੇ ਡਿਪਲੋਮਾ ਵਿੰਗ ਦੇ ਅਰੁਨ ਕੁਮਾਰ ਨੇ ਬੈਸਟ ਅਥਲੀਟ ਦਾ ਖਿਤਾਬ ਜਿੱਤਿਆ।ਇਹਨਾ ਤੋ ਇਲਾਵਾ ਟਰੈਕ ਅਤੇ ਫੀਲਡ ਦੇ ਵੱਖ ਵੱਖ ਈਵੈਂਟਸ ਅਤੇ ਇੰਟਰ-ਯੀਅਰ ਅਤੇ ਇੰਟਰ-ਕਾਲਜ ਮੁਕਾਬਲਿਆਂ ਵਿੱਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਮੈਡਲ ਅਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ।ਡਾ. ਵੀ ਐਸ ਭੁੱਲਰ ਨੇ ਮੁੱਖ ਮਹਿਮਾਨ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਖੇਡ ਸਹੂਲਤਾਂ ਦਾ ਜ਼ਿਕਰ ਕੀਤਾ।ਉਹਨਾਂ ਇਸ ਖੇਡ ਮੇਲੇ ਨੂੰ ਸਫਲਤਾ ਪੂਰਵਕ ਨੇਪਰੇ ਚਾ੍ਹੜਨ ਵਿੱਚ ਸਹਿਯੋਗ ਦੇਣ ਲਈੇ ਡੀਨ ਸਪੋਰਟਸ ਸ੍ਰੀ ਤੇਜਪਾਲ , ਸਮੂਹ ਸਟਾਫ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।