ਐਸ ਬੀ ਐਸ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿੱਚ ਮਨਾਇਆ ਗਿਆ ਰਾਸ਼ਟਰੀ ਏਕਤਾ ਦਿਵਸ
ਐਸ ਬੀ ਐਸ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿੱਚ ਮਨਾਇਆ ਗਿਆ ਰਾਸ਼ਟਰੀ ਏਕਤਾ ਦਿਵਸ
ਫਿਰੋਜ਼ਪੁਰ, 31 ਅਕਤੂਬਰ, 2022: ਪੰਜਾਬ ਸਰਕਾਰ ਵਲੋਂ ਸਥਾਪਿਤ ਸਰਹੱਦੀ ਜ਼ਿਲ੍ਹਾ ਫਿਰੋਜਪੁਰ ਦੀ ਮੰਨੀ ਪ੍ਰਮੰਨੀ ਵਿੱਦਿਅਕ ਸੰਸਥਾ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿੱਚ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ। ਸੰਸਥਾ ਦੇ ਐਨ ਐਸ ਐਸ ਯੂਨਿਟ, ਪੋਲੀ ਵਿੰਗ ਤੇ ਰੈੱਡ ਰਿਬਨ ਕਲੱਬਾਂ ਵਲੋਂ ਦੇਸ਼ ਦੇ ਰਾਸ਼ਟਰੀ ਏਕੀਕਰਨ ਦੇ ਨਿਰਮਾਤਾ ਸ. ਵਲਭ ਭਾਈ ਪਟੇਲ ਦੇ ਜਨਮ ਦਿਵਸ ਤੇ ਉਨ੍ਹਾਂ ਨੂੰ ਯਾਦ ਕਰਦਿਆਂ ਜ਼ਿਲ੍ਹਾ ਯੂਥ ਸਰਵਿਸਸ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਰਾਸ਼ਟਰੀ ਏਕਤਾ ਅਖੰਡਤਾ ਪ੍ਰਤੀ ਸਹੁੰ ਚੁਕਾਉਣ ਤੋਂ ਬਾਅਦ ਏਕਤਾ ਦੌੜ ਕਰਵਾਈ ਗਈ ।
ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਬੂਟਾ ਸਿੰਘ ਸਿੱਧੂ ਨੇ ਸੰਸਥਾ ਦੇ ਰੈਡ ਰਿਬਨ ਕਲੱਬਾਂ,ਤੇ ਐਨ ਐਸ ਐਸ ਪੋਲੀ ਵਿੰਗ ਦੇ ਅਫਸਰ ਇੰਚਾਰਜਾਂ ਤੇ ਵਲੰਟੀਅਰਜ਼ ਨੂੰ ਏਕਤਾ ਦਿਵਸ ਤੇ ਕਰਵਾਏ ਇਸ ਪ੍ਰੋਗਰਾਮ ਤੇ ਵਧਾਈ ਦਿੰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਆਸ ਪ੍ਰਗਟਾਈ ਕਿ ਉਹ ਸ. ਵੱਲਭ ਭਾਈ ਪਟੇਲ ਦੀ ਦੂਰਅੰਦੇਸ਼ੀ ਸੋਚ ਤੇ ਕੰਮਾਂ ਨੂੰ ਆਪਣੀ ਜਿੰਦਗੀ ਚ ਅਪਨਾਉਣਗੇ।
ਰਜਿਸਟਰਾਰ ਡਾ. ਗਜ਼ਲਪ੍ਰੀਤ ਸਿੰਘ ਅਰਨੇਜ਼ਾ, ਡੀਨ ਸਟੂਡੈਂਟ ਵੈਲਫੇਅਰ ਡਾ. ਲਲਿਤ ਸ਼ਰਮਾ ਤੇ ਪ੍ਰਿੰਸੀਪਲ ਪੋਲੀ ਵਿੰਗ ਡਾ. ਸੰਜੀਵ ਦੇਵੜਾ, ਸ. ਗੁਰਜੀਵਨ ਸਿੰਘ ,ਸ. ਗੁਰਪ੍ਰੀਤ ਸਿੰਘ ਨੋਡਲ ਅਫਸਰ ਰੈੱਡ ਰਿਬਨ ਕਲੱਬ, ਡਾ.ਕਮਲ ਖੰਨਾ, ਤੇ ਲੋਕ ਸੰਪਰਕ ਅਧਿਕਾਰੀ ਸ੍ਰੀ ਯਸ਼ਪਾਲ ਹਾਜ਼ਰ ਸਨ।