Ferozepur News

ਐੱਨਜੀਟੀ ਵੱਲੋਂ ਦਿੱਤੀ ਕਲੀਨ ਚਿੱਟ ਤੋਂ ਬਾਅਦ ਡੀ.ਸੀ, ਐੱਸਐੱਸਪੀ, ਏਡੀਸੀ ਮਾਲਬਰੋਸ ਸ਼ਰਾਬ ਫੈਕਟਰੀ ਜ਼ੀਰਾ ਅੱਗੇ ਬੈਠੇ ਧਰ

ਐੱਨਜੀਟੀ ਵੱਲੋਂ ਦਿੱਤੀ ਕਲੀਨ ਚਿੱਟ ਤੋਂ ਬਾਅਦ ਡੀ.ਸੀ, ਐੱਸਐੱਸਪੀ, ਏਡੀਸੀ ਮਾਲਬਰੋਸ ਸ਼ਰਾਬ ਫੈਕਟਰੀ ਜ਼ੀਰਾ ਅੱਗੇ ਬੈਠੇ ਧਰ

ਐੱਨਜੀਟੀ ਵੱਲੋਂ ਦਿੱਤੀ ਕਲੀਨ ਚਿੱਟ ਤੋਂ ਬਾਅਦ ਡੀ.ਸੀ, ਐੱਸਐੱਸਪੀ, ਏਡੀਸੀ ਮਾਲਬਰੋਸ ਸ਼ਰਾਬ ਫੈਕਟਰੀ ਜ਼ੀਰਾ ਅੱਗੇ ਬੈਠੇ ਧਰਨਾਕਾਰੀਆਂ ਨਾਲ ਗੱਲਬਾਤ ਕਰਨ ਲਈ ਪਹੁੰਚੇ
–ਧਰਨਾਕਾਰੀਆਂ ਨੂੰ ਧਰਨਾ ਖਤਮ ਕਰਨ ਜਾਂ ਫੈਕਟਰੀ ਤੋਂ 300 ਮੀਟਰ ਦੂਰ ਧਰਨਾ ਲਗਾਉਣ ਲਈ ਕਿਹਾ
–ਫੈਕਟਰੀ ਅੰਦਰ ਆਉਣ ਜਾਣ ਵਾਲੇ ਕਿਸੇ ਵੀ ਤਰ੍ਹਾਂ ਦੀ ਆਵਾਜਾਈ ਨੂੰ ਨਾ ਰੋਕਿਆ ਜਾਵੇ -ਡਿਪਟੀ ਕਮਿਸ਼ਨਰ

ਫਿਰੋਜ਼ਪੁਰ 30 ਸਤੰਬਰ 2022() ਜ਼ੀਰਾ ਵਿਖੇ ਸਥਿਤ ਮਾਲਬਰੋਸ ਸ਼ਰਾਬ ਦੀ ਫੈਕਟਰੀ ਸਬੰਧੀ ਐੱਨਜੀਟੀ ਵੱਲੋਂ ਆਈ ਰਿਪੋਰਟ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਦੇ ਪ੍ਰਮੁੱਖ ਅਧਿਕਾਰੀ ਡਿਪਟੀ ਕਮਿਸ਼ਨਰ ਅੰਮ੍ਰਿਤ ਸਿੰਘ, ਐਸ.ਐਸ.ਪੀ ਸੁਰਿੰਦਰ ਲਾਂਬਾ, ਵਧੀਕ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਅਤੇ ਐਸਡੀਐਮ ਜ਼ੀਰਾ ਇੰਦਰਪਾਲ ਵਿਸ਼ੇਸ਼ ਤੌਰ ਤੇ ਫੈਕਟਰੀ ਅੱਗੇ ਲੱਗੇ ਧਰਨਾਕਾਰੀਆਂ ਨਾਲ ਗੱਲਬਾਤ ਕਰਨ ਲਈ ਪਹੁੰਚੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਧਰਨਾਕਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਐੱਨਜੀਟੀ ਦੀ ਰਿਪੋਰਟ ਅਤੇ ਹਾਈ ਕੋਰਟ ਦੇ ਆਰਡਰਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਧਰਨਾਕਾਰੀਆਂ ਜਾਂ ਪਿੰਡ ਵਾਸੀਆਂ ਵੱਲੋਂ ਦੱਸੇ ਮੁਤਾਬਕ ਜੋ ਵੀ ਸੈਂਪਲ ਲੈਣ ਲਈ ਕਹੇ ਗਏ ਸਨ , ਉਸ ਮੁਤਾਬਕ ਹੀ ਸਬੰਧਤ ਵਿਭਾਗਾਂ ਵੱਲੋਂ ਸਾਰੇ ਸੈਂਪਲ ਲਏ ਗਏ ਸਨ ਅਤੇ ਅਤੇ ਇਹ ਸਾਰੇ ਸੈਂਪਲ ਅਤੇ ਰਿਪੋਰਟਾਂ ਐੱਨਜੀਟੀ ਨੂੰ ਭੇਜੀਆਂ ਗਈਆਂ ਸਨ ਜਿਸ ਦੀ ਪੜਤਾਲ ਦੋ ਪ੍ਰਾਈਵੇਟ ਲੇਬ ਵਿਚੋਂ ਕਰਵਾਈ ਗਈ ਅਤੇ ਹੁਣ ਐਨਜੀਟੀ ਵੱਲੋਂ ਇਸ ਫੈਕਟਰੀ ਨੂੰ ਕਲੀਨ ਚਿੱਟ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਰਿਪੋਰਟ ਮੁਤਾਬਕ ਸਾਰੇ ਸੈਂਪਲ ਅਤੇ ਰਿਪੋਰਟਾਂ ਪਾਸ ਆਈਆਂ ਹਨ ਜਿਸ ਕਰਕੇ ਇਸ ਫੈਕਟਰੀ ਨੂੰ ਹੁਕਮਾਂ ਮੁਤਾਬਕ ਬੰਦ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਧਰਨਾਕਾਰੀਆਂ ਨੂੰ ਕਿਹਾ ਕਿ ਉਹ ਹਾਈ ਕੋਰਟ ਦੇ ਹੁਕਮਾਂ ਮੁਤਾਬਕ ਆਪਣਾ ਧਰਨਾ ਖਤਮ ਕਰਨ। ਪਰ ਜੇਕਰ ਉਨ੍ਹਾਂ ਨੂੰ ਇਸ ਰਿਪੋਰਟ ਦੇ ਨਤੀਜੇ ਮਨਜ਼ੂਰ ਨਹੀਂ ਹਨ ਤਾਂ ਉਹ ਇਸ ਸਬੰਧੀ ਕਾਨੂੰਨੀ ਤੌਰ ਤੇ ਅਪੀਲ ਪਾ ਸਕਦੇ ਹਨ ਜਾਂ ਆਪਣਾ ਧਰਨਾ ਫੈਕਟਰੀ ਤੋਂ 300 ਮੀਟਰ ਦੂਰੀ ਤੇ ਲਗਾ ਸਕਦੇ ਹਨ। ਉਨ੍ਹਾਂ ਕਿਹਾ ਕਿ ਉਹ ਫੈਕਟਰੀ ਅੰਦਰ ਆਉਣ ਜਾਣ ਵਾਲੇ ਮੁਲਾਜ਼ਮਾਂ ਜਾਂ ਹੋਰ ਤਰ੍ਹਾਂ ਤਰ੍ਹਾਂ ਦੀ ਆਵਾਜਾਈ ਨੂੰ ਰੋਕ ਨਹੀਂ ਸਕਦੇ।
ਇਸ ਦੌਰਾਨ ਉਨ੍ਹਾਂ ਧਰਨਾਕਾਰੀਆਂ ਦੇ ਵੱਖ ਵੱਖ ਅਹੁਦੇਦਾਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਵੀ ਇਹ ਰਿਪੋਰਟ ਅਤੇ ਹਾਈ ਕੋਰਟ ਦੇ ਹੁਕਮਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਧਰਨਾਕਾਰੀਆਂ ਵੱਲੋਂ ਫੈਕਟਰੀ ਸਬੰਧੀ ਜੋ ਕਲੇਮ ਕੀਤਾ ਗਿਆ ਹੈ ਕਿ ਫੈਕਟਰੀ ਦਾ ਪਾਣੀ ਆਦਿ ਗੰਦਾ ਹੈ ਜਿਸ ਨਾਲ ਇਲਾਕੇ ਦੇ ਲੋਕਾਂ ਵਿੱਚ ਕੈਂਸਰ ਦੀ ਬੀਮਾਰੀ ਫੈਲ ਰਹੀ ਹੈ ਜਦ ਕਿ ਐੱਨਜੀਟੀ ਦੀ ਰਿਪੋਰਟ ਦੇ ਮੁਤਾਬਿਕ ਫੈਕਟਰੀ ਵਿੱਚੋਂ ਕਿਸੇ ਵੀ ਤਰ੍ਹਾਂ ਦੇ ਇਹੋ ਜਾ ਡਿਸਜਾਰਚ ਨਹੀਂ ਰਿਲੀਜ਼ ਕੀਤਾ ਜਾਂਦਾ।
ਇਸ ਮੌਕੇ ਐੱਸਐੱਸਪੀ ਸੁਰਿੰਦਰ ਲਾਂਬਾ ਨੇ ਵੀ ਧਰਨਾਕਾਰੀਆਂ ਨੂੰ ਕਿਹਾ ਕਿ ਜੇਕਰ ਨੂੰ ਰਿਪੋਰਟ ਨਹੀਂ ਮਨਜ਼ੂਰ ਹੈ ਤਾਂ ਧਰਨਾ ਲਗਾਉਣਾ ਉਨ੍ਹਾਂ ਦਾ ਹੱਕ ਹੈ ਪਰ ਉਹ ਕਾਨੂੰਨ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਫੈਕਟਰੀ ਤੋਂ 300 ਮੀਟਰ ਦੂਰੀ ਤੋਂ ਆਪਣਾ ਧਰਨਾ ਲਗਾ ਸਕਦੇ ਹਨ ।
ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਵੀ ਧਰਨਾਕਾਰੀਆਂ ਨੂੰ ਐੱਨਜੀਟੀ ਦੀ ਰਿਪੋਰਟ ਬਾਰੇ ਜਾਣੂ ਕਰਵਾਇਆ ਅਤੇ ਆਪਣਾ ਧਰਨਾ ਖ਼ਤਮ ਕਰਨ ਲਈ ਕਿਹਾ।

Related Articles

Leave a Reply

Your email address will not be published. Required fields are marked *

Back to top button