Ferozepur News

ਐੱਸਐੱਸਏ, ਰਮਸਾ ਅਧਿਆਪਕਾਂ ਦੀ ਤਨਖਾਹ ਵਿੱਚ ਕਟੌਤੀ ਦੇ ਅਧਿਆਪਕ ਮਾਰੂ ਫੈਸਲੇ ਦੇ ਵਿਰੋਧ ਵਿੱਚ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਰੋਸ ਪੱਤਰ ਭੇਜਿਆ

Ferozepur, October 10,2018: ਪੰਜਾਬ ਸਰਕਾਰ ਵੱਲੋਂ ਕੈਬਨਿਟ ਮੀਟਿੰਗ ਵਿੱਚ ਐੱਸਐੱਸਏ, ਰਮਸਾ ਅਧਿਆਪਕਾਂ ਦੀ ਤਨਖਾਹ ਵਿੱਚ 70 ਫੀਸਦੀ ਕਟੌਤੀ ਦੇ ਅਧਿਆਪਕ ਮਾਰੂ ਫੈਸਲੇ ਦੇ ਵਿਰੋਧ ਵਿੱਚ ਅੱਜ ਐੱਸਐੱਸਏ, ਰਮਸਾ ਅਧਿਆਪਕ ਯੂਨੀਅਨ ਫਿਰੋਜ਼ਪੁਰ ਜ਼ਿਲ੍ਹੇ ਦੇ ਐੱਸਐੱਸਏ, ਰਮਸਾ ਦੇ ਸਮੂਹ ਡੀਐੱਮ ਅਤੇ ਬੀਐੱਮ ਨੇ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਫਿਰੋਜ਼ਪੁਰ ਨੇਕ ਸਿੰਘ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਰੋਸ ਪੱਤਰ ਭੇਜਿਆ। ਇਸ ਮੌਕੇ ਡੀਐੱਮ ਰਾਜੀਵ ਮੌਂਗਾ ਨੇ ਦੱਸਿਆ ਕਿ ਐੱਸਐੱਸਏ ਰਮਸਾ ਅਧਿਆਪਕ ਪਿਛਲੇ 10 ਸਾਲ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ, ਇਨ੍ਹਾਂ ਅਧਿਆਪਕਾਂ ਨੂੰ 6-6 ਮਹੀਨੇ ਤਨਖਾਹ ਵੀ ਲੇਟ ਮਿਲਦੀ ਹੈ।

ਅਧਿਆਪਕਾਂ ਨੇ ਇਨ੍ਹਾਂ ਸਮੱਸਿਆਵਾਂ ਨੂੰ ਦਰ ਕਿਨਾਰ ਕਰਕੇ ਪੜੋ ਪੰਜਾਬ, ਪੜਾਓ ਪੰਜਾਬ ਦੇ ਪ੍ਰੋਜੈਕਟ ਨੂੰ ਸਫਲਤਾਪੂਰਵਕ ਸਕੂਲਾਂ ਵਿੱਚ ਲਾਗੂ ਕੀਤਾ, ਪਰ ਪੰਜਾਬ ਸਰਕਾਰ ਨੇ ਇਨ੍ਹਾਂ ਅਧਿਆਪਕਾਂ ਦੀ ਸਖਤ ਮਿਹਨਤ ਦਾ ਫਲ ਇਨ੍ਹਾਂ ਅਧਿਆਪਕਾਂ ਦੀ ਤਨਖਾਹ ਵਿੱਚ 70 ਫੀਸਦੀ ਕਟੌਤੀ ਕਰਕੇ ਦਿੱਤਾ। ਜਿਸਦੇ ਰੋਸ ਵਜੋਂ ਸਮੂਹ ਜ਼ਿਲ੍ਹਾ ਬੀਐੱਮ ਅਤੇ ਡੀਐੱਮ ਇਸ ਪ੍ਰੋਜੈਕਟ ਵਿੱਚ ਸਹਿਯੋਗ ਨਹੀਂ ਕਰਨਗੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਤਨਖਾਹ ਕਟੌਤੀ ਦਾ ਫੈਸਲਾ ਕਰਕੇ ਅਧਿਆਪਕਾਂ ਨੂੰ ਆਰਥਿਕ ਮੰਦਹਾਲੀ ਵੱਲ ਧੱਕ ਦਿੱਤਾ ਹੈ।

ਇਸ ਫੈਸਲੇ ਦੇ ਵਿਰੋਧ ਵਿੱਚ ਅੱਜ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿੱਚ ਅਧਿਆਪਕਾਂ ਨੇ ਕਾਲੇ ਬਿੱਲੇ ਲਗਾ ਕੇ ਕਾਲੇ ਦਿਵਸ ਵਜੋਂ ਮਨਾਇਆ। ਉਨ੍ਹਾਂ ਕਿਹਾ ਕਿ ਅਧਿਆਪਕ ਇਸ ਫੈਸਲੇ ਦਾ ਸਖਤ ਵਿਰੋਧ ਕਰਦੇ ਹੋਏ 7 ਅਕਤੂਬਰ ਤੋਂ ਪਟਿਆਲਾ ਵਿੱਚ ਪੱਕਾ ਧਰਨਾ ਅਤੇ ਮਰਨ ਵਰਤ ਸ਼ੁਰੂ ਕਰਨਗੇ ਅਤੇ ਪੰਜਾਬ ਸਰਕਾਰ ਦਾ ਹਰ ਮੰਚ ਤੋਂ ਵਿਰੋਧ ਕਰਨਗੇ।

ਇਸ ਮੌਕੇ ਸੰਦੀਪ ਕੁਮਾਰ, ਅਮਿਤ ਕੰਬੋਜ, ਗੁਰਦੇਵ ਸਿੰਘ, ਅਸ਼ਵਨੀ ਕੁਮਾਰ, ਰਾਜੀਵ ਸ਼ਰਮਾ, ਪ੍ਰਵੀਨ ਕੁਮਾਰ, ਰਾਮ ਸਿੰਘ, ਦੀਪਕ ਸ਼ਰਮਾ, ਖੁਸ਼ਹਾਲ, ਮਨੋਜ ਕੁਮਾਰ, ਅਜਮੇਰ, ਅਮਿਤ ਨਾਰੰਗ, ਧਰਮਜੀਤ ਸਿੰਘ ਆਦਿ ਅਧਿਆਪਕ ਹਾਜ਼ਰ ਸਨ। 

Related Articles

Back to top button