Ferozepur News

ਔਰਤਾਂ ਵੱਲੋਂ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਲਈ ਪੰਜਾਬ ਸਰਕਾਰ ਦੀ ਸ਼ਲਾਘਾ

ਔਰਤਾਂ ਵੱਲੋਂ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਲਈ ਪੰਜਾਬ ਸਰਕਾਰ ਦੀ ਸ਼ਲਾਘਾ

ਔਰਤਾਂ ਵੱਲੋਂ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਲਈ ਪੰਜਾਬ ਸਰਕਾਰ ਦੀ ਸ਼ਲਾਘਾ

ਫਿਰੋਜ਼ਪੁਰ  02 ਅਪਰੈਲ 2021 ( ) ਫਿਰੋਜ਼ਪੁਰ ਜ਼ਿਲ੍ਹੇ ਦੀ ਵਸਨੀਕ ਗੁਰਮੀਤ ਕੌਰ ਨੇ ਮੁਫ਼ਤ ਬੱਸ ਸਫਰ ਦੀ ਸਹੂਲਤ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਹੂਲਤ ਨਾਲ ਔਰਤਾਂ ਦੀਆਂ ਆਵਾਜਾਈ ਸਬੰਧੀ ਕਈ ਮੁਸ਼ਕਲਾਂ ਹੱਲ ਹੋਈਆਂ ਹਨ ਤੇ ਇਸ ਫ਼ੈਸਲੇ ਲਈ ਪੰਜਾਬ ਸਰਕਾਰ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ, ਓਨੀ ਹੀ ਥੋੜ੍ਹੀ ਹੈ।

ਗੁਰਮੀਤ ਕੌਰ ਨੇ ਕਿਹਾ ਕਿ ਆਰਥਿਕ ਤੌਰ ਉਤੇ ਕਮਜ਼ੋਰ ਵਰਗ ਨਾਲ ਸਬੰਧਤ ਔਰਤਾਂ ਨੂੰ ਹੋਰਨਾਂ ਮੁਸ਼ਕਲਾਂ ਦੇ ਨਾਲ ਨਾਲ ਆਵਾਜਾਈ ਸਬੰਧੀ ਮੁਸ਼ਕਲਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਸੀ ਪਰ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਬੱਸਾਂ ਵਿੱਚ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦਿੱਤੀ ਹੈ, ਜਿਸ ਨਾਲ ਔਰਤਾਂ ਨੂੰ ਬਹੁਤ ਲਾਭ ਹੋਇਆ ਹੈ ਤੇ ਸਭ ਤੋਂ ਵੱਡੀ ਗੱਲ ਇਹ ਹੈ ਕਿ ਇਹ ਸਹੂਲਤ ਆਰਥਿਕ ਤੌਰ ਉਤੇ ਕਮਜ਼ੋਰ ਵਰਗ ਦੀਆਂ ਔਰਤਾਂ ਲਈ ਤਾਂ ਵਰਦਾਨ ਸਾਬਤ ਹੋਈ ਹੈ।

ਇਸ ਤਰ੍ਹਾਂ ਜ਼ਿਲ੍ਹੇ ਦੀ ਇੱਕ ਹੋਰ ਜਸਪ੍ਰੀਤ ਕੌਰ ਨੇ ਇਸ ਸਹੂਲਤ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਮਹਿਲਾਵਾਂ ਦੀ ਬਿਹਤਰੀ ਲਈ ਅਨੇਕਾਂ ਕਦਮ ਚੁੱਕੇ ਹਨ ਤੇ ਪੰਜਾਬ ਸਰਕਾਰ ਨੇ ਪੜਾਅਵਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਦਿਆਂ ਸੂਬੇ ਨੂੰ ਮਾੜੇ ਵਿੱਤੀ ਹਾਲਾਤ ਵਿੱਚੋਂ ਕੱਢ ਕੇ ਤਰੱਕੀ ਦੇ ਰਾਹ ਪਾਇਆ ਹੈ। ਉਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ /ਲੜਕੀਆਂ ਦੇ ਸਤਿਕਾਰ ਅਤੇ ਉਨ੍ਹਾਂ ਨੂੰ ਵਿੱਤੀ ਤੌਰ ਤੇ ਫਾਇਦਾ ਦੇਣ ਲਈ ਚੁੱਕਿਆ ਗਿਆ ਇਹ ਕਦਮ ਬਹੁਤ ਹੀ ਸ਼ਲਾਘਾਯੋਗ ਹੈ।ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਦਾ ਲਾਭ ਜਿੱਥੇ ਸਮੁੱਚੇ ਔਰਤ ਵਰਗ /ਲੜਕੀਆਂ ਨੂੰ ਹੋਵੇਗਾ ਉੱਥੇ ਖ਼ਾਸਕਰ ਗ਼ਰੀਬ ਵਰਗ ਨੂੰ ਇਸ ਦਾ ਸਭ ਤੋਂ ਜ਼ਿ਼ਆਦਾ ਫ਼ਾਇਦਾ  ਹੋਵੇਗਾ।

Related Articles

Leave a Reply

Your email address will not be published. Required fields are marked *

Back to top button