Ferozepur News

ਕਣਕ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲੋਂ ਹੀ ਪ੍ਰਸ਼ਾਸਨ ਕਰਨ ਲੱਗਿਆ ਕਿਸਾਨ ਨੂੰ ਅਪੀਲਾਂ, ਨਾ ਲਗਾਓ ਨਾੜ ਨੂੰ ਅੱਗ Read more at: http://newsnumber.com/news/story/138116 © NewsNumber.com

Ferozepur March 25, 2019: ਡਿਪਟੀ ਕਮਿਸ਼ਨਰ ਚੰਦਰ ਗੇਂਦ ਵੱਲੋਂ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਤੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਖੇਤੀਬਾੜੀ ਅਤੇ ਕੋਆਪਰੇਟਿਵ ਸੁਸਾਇਟੀਆਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਸਬੰਧਿਤ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਮਸ਼ੀਨਾਂ/ਸੰਦਾਂ ਦੀ ਕਿਸਾਨ ਵਰਤੋਂ ਕਰਨ। ਇਸ ਨਾਲ ਜਿੱਥੇ ਨਾੜ ਨੂੰ ਸਾੜਨ ਤੋਂ ਬਚਾਇਆ ਜਾ ਸਕਦਾ ਹੈ, ਉੱਥੇ ਹੀ ਕਿਸਾਨ ਬੇਲੋੜੇ ਖ਼ਰਚੇ ਤੋਂ ਬੱਚ ਕੇ ਜ਼ਿਆਦਾ ਲਾਭ ਵੀ ਕਮਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਕਣਕ ਦੇ ਨਾੜ ਨੂੰ ਅੱਗ ਨਾ ਲਾ ਕੇ ਉਸ ਨੂੰ ਜ਼ਮੀਨ ਵਿੱਚ ਵਾਹੁਣ ਨੂੰ ਤਰਜੀਹ ਦੇਣ, ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਤਾਂ ਵਧਦੀ ਹੈ ਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਵੀ ਬਚਾਇਆ ਜਾ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਤੇ ਨਾੜ ਨੂੰ ਅੱਗ ਨਾ ਲਾ ਕੇ ਵਾਤਾਵਰਨ ਦੀ ਸੰਭਾਲ ਲਈ ਕੰਮ ਕਰਨ। ਇਸ ਮੌਕੇ ਐਗਰੀਕਲਚਰ ਅਫ਼ਸਰ ਰੇਸ਼ਮ ਸਿੰਘ ਤੇ ਜਾਗੀਰ ਸਿੰਘ, ਏ.ਆਰ ਕੋਆਪਰੇਟਿਵ ਸੁਸਾਇਟੀ ਰਜਿੰਦਰ ਓਬਰਾਏ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। 

Related Articles

Back to top button