ਕਣਕ ਦੀ ਖਰੀਦ ਵਿਚ ਫਿਰੋਜ਼ਪੁਰ ਦਾ ਪੰਜਾਬ ਵਿਚੋਂ ਪਹਿਲਾ ਸਥਾਨ: ਖਰਬੰਦਾ
ਫਿਰੋਜ਼ਪੁਰ 2 ਮਈ (ਏ. ਸੀ. ਚਾਵਲਾ) ਫਿਰੋਜ਼ਪੁਰ ਜਿਲ•ੇ ਦੇ ਖਰੀਦ ਕੇਂਦਰ ਵਿਚ ਹੁਣ ਤੱਕ 6 ਲੱਖ 6 ਹਜ਼ਾਰ 511 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਖਰੀਦੀ ਗਈ ਕਣਕ ਦੀ 298.26 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਇੰਜ਼ੀ. ਡੀ.ਪੀ.ਐਸ.ਖਰਬੰਦਾ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਏਜੰਸੀ ਪਨਗ੍ਰੇਨ ਵਲੋਂ 141880, ਮਾਰਕਫੈਡ ਵਲੋਂ 112494, ਪਨਸਪ ਵਲੋਂ 99587, ਵੇਅਰ ਹਾਉਸ ਵਲੋਂ 80475, ਪੰਜਾਬ ਐਗਰੋ ਵਲੋਂ 55461 ਅਤੇ ਐਫ.ਸੀ.ਆਈ ਵਲੋਂ 111699 ਮੀ. ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ•ਾਂ ਦੱਸਿਆ ਕਿ ਪ੍ਰਾਈਵੇਟ ਵਪਾਰੀਆਂ ਵਲੋਂ 4945 ਮੀ.ਟਨ ਕਣਕ ਖਰੀਦੀ ਗਈ ਹੈ। ਉਨ•ਾਂ ਦੱਸਿਆ ਕਿ ਖਰੀਦ ਏਜੰਸੀਆਂ ਵਲੋਂ ਕਿਸਾਨਾਂ ਨੂੰ ਖਰੀਦੀ ਗਈ ਕਣਕ ਦਾ 298.26 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। ਉਨ•ਾਂ ਕਿਹਾ ਕਿ ਕਿਸਾਨਾਂ ਆੜ•ਤੀਆਂ ਜਾ ਲੇਬਰ ਨੂੰ ਕਿਸੇ ਤਰ•ਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚੋਂ ਲਿਫਟਿੰਗ ਅਤੇ ਅਦਾਇਗੀ ਦੇ ਕੰਮ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ।